ਨੰਬਰਦਾਰ ਯੂਨੀਅਨ ਦਾ ਵਫ਼ਦ ਡੀਸੀ ਮੁਹਾਲੀ ਨੂੰ ਮਿਲਿਆ

ਨਬਜ਼-ਏ-ਪੰਜਾਬ, ਮੁਹਾਲੀ, 9 ਮਈ:
ਪੰਜਾਬ ਨੰਬਰਦਾਰ ਯੂਨੀਅਨ ਦੇ ਇੱਕ ਵਫ਼ਦ ਨੇ ਅੱਜ ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਅਤੇ ਮੁੱਖ ਮੰਤਰੀ ਦੇ ਫੀਲਡ ਅਫਸਰ ਗੁਰਮੀਤ ਸਿੰਘ ਨਾਲ ਮੁਲਾਕਾਤ ਕਰਕੇ ਨੰਬਰਦਾਰਾਂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਦੱਸਿਆ ਅਤੇ ਮੰਗ ਕੀਤੀ ਕਿ ਆਨਲਾਈਨ ਕੰਮ ਦੌਰਾਨ ਬਜ਼ੁਰਗ ਨੰਬਰਦਾਰਾਂ ਨੂੰ ਟੱਚ ਫੋਨ ਚਲਾਉਣ ਬਾਰੇ ਪਤਾ ਨਹੀਂ ਹੈ, ਲਿਹਾਜ਼ਾ ਇਸ ਅਹਿਮ ਮੁੱਦੇ ’ਤੇ ਵਿਚਾਰ ਕੀਤਾ ਜਾਵੇ। ਨੰਬਰਦਾਰਾਂ ਨੇ ਜੱਦੀ ਪੁਸ਼ਤੀ ਨੰਬਰਦਾਰੀ ਬਾਰੇ ਵੀ ਗੱਲ ਕੀਤੀ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਤਹਿਸੀਲ ਦਫ਼ਤਰਾਂ ਵਿੱਚ ਨੰਬਰਦਾਰਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇ ਅਤੇ ਇਲਾਜ ਦੌਰਾਨ ਹਸਪਤਾਲਾਂ ਵਿੱਚ ਪਹਿਲ ਦਿੱਤੀ ਜਾਵੇ।
ਡੀਸੀ ਨੂੰ ਮਿਲੇ ਵਫ਼ਦ ਵਿੱਚ ਸਹਾਇਕ ਚੀਫ ਪੈਟਰਨ ਸਤਨਾਮ ਸਿੰਘ ਲਾਂਡਰਾਂ, ਜ਼ਿਲ੍ਹਾ ਪ੍ਰਧਾਨ ਗੁਰਜੀਤ ਸਿੰਘ ਲਾਂਡਰਾਂ, ਤਹਿ ਡੇਰਾਬਸੀ ਪ੍ਰਧਾਨ ਹਰਚਰਨ ਸਿੰਘ ਅਮਲਾਲਾ, ਬਲਵਿੰਦਰ ਸਿੰਘ, ਸਾਹਿਬ ਸਿੰਘ ਹਮਾਯੂਪੁਰ, ਹਰਪਾਲ ਸਿੰਘ ਤਸਿੰਬਲੀ, ਸੁਖਵੰਤ ਸਿੰਘ, ਸੁਰਿੰਦਰ ਸਿੰਘ, ਹਰਜਿੰਦਰ ਸਿੰਘ, ਕੁਲਵਿੰਦਰ ਸਿੰਘ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…