ਮਲਟੀਟੈਕ ਸੁਸਾਇਟੀ ਵਿੱਚ ਓਪਨ ਏਅਰ ਜਿੰਮ ਸਥਾਪਿਤ ਕਰਨ ਲਈ 3 ਲੱਖ ਰੁਪਏ ਦੀ ਗਰਾਂਟ ਦਿੱਤੀ

ਨਬਜ਼-ਏ-ਪੰਜਾਬ, ਮੁਹਾਲੀ, 27 ਦਸੰਬਰ:
ਸਿਹਤ ਸਭ ਤੋਂ ਵੱਡੀ ਦੌਲਤ ਹੈ ਅਤੇ ਸਾਨੂੰ ਆਪਣੀ ਸਿਹਤ ਦਾ ਖਿਆਲ ਰੱਖਣ ਲਈ ਰੋਜ਼ਾਨਾ ਕਸਰਤ ਕਰਨੀ ਚਾਹੀਦੀ ਹੈ। ਇਹ ਪ੍ਰਗਟਾਵਾ ਸਾਬਕਾ ਕੇਂਦਰੀ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਮੁਹਾਲੀ ਦੇ ਸੈਕਟਰ-91 ਸਥਿਤ ਮਲਟੀਟੈਕ ਸੁਸਾਇਟੀ ਵਿੱਚ ਓਪਨ ਏਅਰ ਜਿੰਮ ਸਥਾਪਤ ਕਰਨ ਲਈ ਇਲਾਕਾ ਵਾਸੀਆਂ ਨੂੰ ਆਪਣੇ ਅਖ਼ਤਿਆਰੀ ਕੋਟੇ ’ਚੋਂ ਜਾਰੀ 3 ਲੱਖ ਰੁਪਏ ਦੀ ਗਰਾਂਟ ਦੇਣ ਮੌਕੇ ਕੀਤਾ।
ਸ੍ਰੀ ਤਿਵਾੜੀ ਨੇ ਕਿਹਾ ਕਿ ਵਿਅਕਤੀ ਆਪਣੇ ਪਰਿਵਾਰ ਅਤੇ ਸਮਾਜ ਦੀ ਜ਼ਿੰਮੇਵਾਰੀ ਉਦੋਂ ਹੀ ਸੰਭਾਲ ਸਕਦਾ ਹੈ, ਜਦੋਂ ਉਹ ਖ਼ੁਦ ਸਿਹਤਮੰਦ ਹੋਵੇ। ਉਨ੍ਹਾਂ ਕਿਹਾ ਕਿ ਸਿਹਤ ਸਭ ਤੋਂ ਵੱਡੀ ਦੌਲਤ ਹੈ ਅਤੇ ਸਾਨੂੰ ਆਪਣੀ ਸਿਹਤ ਦਾ ਖਿਆਲ ਰੱਖਣ ਲਈ ਰੋਜ਼ਾਨਾ ਕਸਰਤ ਕਰਨੀ ਚਾਹੀਦੀ ਹੈ। ਇਹ ਨੌਜਵਾਨਾਂ ਨੂੰ ਨਸ਼ਿਆਂ ਦੀ ਸਮੱਸਿਆ ਤੋਂ ਦੂਰ ਰੱਖਣ ਵਿੱਚ ਵੀ ਸਹਾਈ ਹੁੰਦੀ ਹੈ। ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਇਸ ਰਾਸ਼ੀ ਨਾਲ ਸਥਾਪਿਤ ਹੋਣ ਵਾਲਾ ਓਪਨ ਏਅਰ ਜਿਮ ਹਰ ਉਮਰ ਵਰਗ ਦੇ ਲੋਕਾਂ ਲਈ ਲਾਹੇਵੰਦ ਸਾਬਤ ਹੋਵੇਗਾ।
ਇਸ ਦੌਰਾਨ ਉਨ੍ਹਾਂ ਕੇਂਦਰ ਦੀ ਭਾਜਪਾ ਸਰਕਾਰ ’ਤੇ ਵਰ੍ਹਦਿਆਂ ਦੇਸ਼ ਦੀਆਂ ਲੋਕਤੰਤਰੀ ਸੰਸਥਾਵਾਂ ਨੂੰ ਤਬਾਹ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਸਰਕਾਰ ਦੇਸ਼ ਦੇ ਸੰਵਿਧਾਨ ਰਾਹੀਂ ਇਸਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਦੀ ਸੋਚ ਨੂੰ ਵੀ ਨੁਕਸਾਨ ਪਹੁੰਚਾ ਰਹੀ ਹੈ। ਜਿਸ ਦਾ ਜਵਾਬ ਦੇਸ਼ ਦੇ ਲੋਕ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਦੇਣਗੇ।
ਇਸ ਮੌਕੇ ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਮਲਟੀਟੈਕ ਰੈਜ਼ੀਡੈਂਟ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਵਰੁਣਦੀਪ ਸਿੰਘ ਭੰਵਰਾ, ਜਨਰਲ ਸਕੱਤਰ ਸੰਦੀਪ ਸਿੰਘ ਬੱਲ, ਸੀਨੀਅਰ ਕਾਂਗਰਸੀ ਆਗੂ ਮਨਜੋਤ ਸਿੰਘ, ਬ੍ਰਿਗੇਡੀਅਰ ਬਲਦੇਵ ਸਿੰਘ, ਹਰਜਾਪ ਸਿੰਘ ਅੌਜਲਾ, ਨਰਿੰਦਰ ਸਿੰਘ ਮੱਲੀ, ਅਮਰਜੀਤ ਸਿੰਘ, ਪ੍ਰਦੀਪ ਕੁਮਾਰ, ਵਾਸ਼ੂ ਭੋਗਲ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…