ਸ੍ਰੀ ਰਾਮ ਮੰਦਰ ਦੇ ਦਰਸ਼ਨਾਂ ਲਈ ਮੁਹਾਲੀ ਤੋਂ 800 ਸ਼ਰਧਾਲੂਆਂ ਦਾ ਜਥਾ ਅਯੁੱਧਿਆ ਰਵਾਨਾ

ਭਾਜਪਾ ਪੰਜਾਬ ਦੇ ਮੀਤ ਪ੍ਰਧਾਨ ਸੁਭਾਸ਼ ਸ਼ਰਮਾ ਤੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਝੰਡੀ ਦਿਖਾ ਕੇ ਰਵਾਨਾ ਕੀਤਾ

ਨਬਜ਼-ਏ-ਪੰਜਾਬ, ਮੁਹਾਲੀ, 12 ਫਰਵਰੀ:
ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਵੀ ਸ੍ਰੀ ਰਾਮ ਮੰਦਰ ਦੇ ਦਰਸ਼ਨਾਂ ਲਈ ਆਸਥਾ ਐਕਸਪ੍ਰੈਸ ਮੁਹਿੰਮ (ਸ੍ਰੀ ਰਾਮ ਤੀਰਥ ਯਾਤਰਾ) ਸ਼ੁਰੂ ਕਰ ਦਿੱਤੀ ਹੈ। ਜਿਸ ਦਾ ਆਗਾਜ਼ ਅੱਜ ਭਾਜਪਾ ਪੰਜਾਬ ਦੇ ਮੀਤ ਪ੍ਰਧਾਨ ਸੁਭਾਸ਼ ਸ਼ਰਮਾ ਅਤੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਵੱਲੋਂ ਕੀਤਾ ਗਿਆ। ਉਨ੍ਹਾਂ ਮੁਹਾਲੀ ਜ਼ਿਲ੍ਹੇ ’ਚੋਂ 800 ਸ਼ਰਧਾਲੂਆਂ ਦਾ ਪਹਿਲਾ ਜਥਾ ਆਸਥਾ ਐਕਸਪ੍ਰੈਸ ਰਾਹੀਂ ਭਗਵਾਨ ਸ੍ਰੀ ਰਾਮ ਮੰਦਰ ਦੇ ਦਰਸ਼ਨਾਂ ਲਈ ਅਯੱੁਧਿਆ ਲਈ ਰਵਾਨਾ ਕੀਤਾ ਗਿਆ। ਸੁਭਾਸ਼ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਸੱਦਿਆ ਪੁਰਾਣੀ ਮੰਗ ਨੂੰ ਪੂਰਾ ਕਰਕੇ ਅਯੁੱਧਿਆ ਵਿੱਚ ਭਗਵਾਨ ਸ੍ਰੀ ਰਾਮ ਮੰਦਰ ਦਾ ਨਿਰਮਾਣ ਕੀਤਾ ਗਿਆ ਅਤੇ ਹੁਣ ਸਰਕਾਰ ਨੇ ਸ਼ਰਧਾਲੂਆਂ ਦੀ ਭਾਵਨਾਵਾਂ ਦੀ ਕਦਰ ਕਰਦੇ ਹੋਏ ਆਸਥਾ ਐਕਸਪ੍ਰੈਸ ਸ਼ੁਰੂ ਕੀਤੀ ਗਈ ਹੈ। ਜਿਸ ਦੀ ਚੁਫੇਰਿਓਂ ਸ਼ਲਾਘਾ ਕੀਤੀ ਜਾ ਰਹੀ ਹੈ।
ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਦੱਸਿਆ ਕਿ ਲਗਪਗ 500 ਸਾਲ ਬਾਅਦ ਭਗਵਾਨ ਸ੍ਰੀ ਰਾਮ ਅਯੁੱਧਿਆ ਵਿੱਚ ਬਿਰਾਜਮਾਨ ਹੋਏ ਹਨ ਅਤੇ ਸ੍ਰੀ ਰਾਮ ਲੱਲਾ ਦੇ ਦਰਸ਼ਨਾਂ ਲਈ ਦੇਸ਼ ਭਰ ਦੇ ਰਾਮ ਭਗਤਾਂ ਵਿੱਚ ਭਾਰੀ ਉਤਸ਼ਾਹ ਹੈ। ਇਸੇ ਉਤਸ਼ਾਹ ਨੂੰ ਦੇਖਦੇ ਹੋਏ ਭਾਜਪਾ ਵੱਲੋਂ ਅਯੁੱਧਿਆ ਤੀਰਥ ਯਾਤਰਾ ਸ਼ੁਰੂ ਕੀਤੀ ਗਈ ਹੈ। ਜਿਸਦੇ ਤਹਿਤ ਅੱਜ ਮੁਹਾਲੀ ਜ਼ਿਲ੍ਹੇ ਦੇ 800 ਸ਼ਰਧਾਲੂਆਂ ਦੇ ਜਥੇ ਨੂੰ ਅਯੁੱਧਿਆ ਲਈ ਰਵਾਨਾ ਕੀਤਾ ਗਿਆ ਹੈ ਤਾਂ ਜੋ ਉਹ ਸ੍ਰੀ ਰਾਮ ਮੰਦਰ ਵਿੱਚ ਨਤਮਸਤਕ ਹੋ ਸਕਣ।

ਇਸ ਮੌਕੇ ਰੇਲਵੇ ਸਟੇਸ਼ਨ ਤੇ ਪਹੁੰਚੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਦੇਖਣ ਵਿੱਚ ਆਇਆ ਅਤੇ ਸ਼ਰਧਾਲੂ ਸ਼੍ਰੀ ਰਾਮ ਦੀ ਲੀਲਾ ਵਿੱਚ ਨੱਚਦੇ ਅਤੇ ਝੂਲਦੇ ਦੇਖੇ ਗਏ। ਇਸ ਦੌਰਾਨ ਚੰਡੀਗੜ੍ਹ ਰੇਲਵੇ ਸਟੇਸ਼ਨ ਭਗਵਾਨ ਸ੍ਰੀ ਰਾਮ ਦੇ ਜੈ ਘੋਸ਼ ਨਾਲ ਗੂੰਜਦਾ ਰਿਹਾ ਅਤੇ ਪੂਰੀ ਮਾਹੌਲ ਸ੍ਰੀ ਰਾਮਮਈ ਹੋ ਗਿਆ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…