ਵਿਦਿਆਰਥੀ ਯੂਨੀਅਨਾਂ ਦੇ ਦੋ ਸਾਬਕਾ ਪ੍ਰਧਾਨ ਸਮੇਤ ਵੱਡੀ ਗਿਣਤੀ ’ਚ ਨੌਜਵਾਨ ਭਾਜਪਾ ਵਿੱਚ ਸ਼ਾਮਲ

ਨਬਜ਼-ਏ-ਪੰਜਾਬ, ਮੁਹਾਲੀ, 7 ਮਾਰਚ:
ਭਾਜਪਾ ਪੰਜਾਬ ਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੋਈ ਕਸਰ ਨਹੀਂ ਛੱਡ ਰਹੀ ਹੈ। ਭਾਜਪਾ ਦੀਆਂ ਨੀਤੀਆਂ ਨੂੰ ਦੇਖਦਿਆਂ, ਵੱਡੀ ਗਿਣਤੀ ਵਿੱਚ ਆਗੂ ਅਤੇ ਲੋਕ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਮੁਹਾਲੀ ਹਲਕੇ ਵਿੱਚ ਵੀ ਆਗੂ ਸੰਗਠਨ ਨੂੰ ਮਜ਼ਬੂਤ ਕਰਨ ਲਈ ਦਿਨ ਰਾਤ ਮਿਹਨਤ ਕਰ ਰਹੇ ਹਨ। ਇਸ ਨੂੰ ਦੇਖ ਕੇ ਨੌਜਵਾਨਾਂ ਦੇ ਨਾਲ-ਨਾਲ ਪਾਰਟੀ ਵਿੱਚ ਲਗਾਤਾਰ ਸ਼ਾਮਲ ਹੋ ਰਹੇ ਹਨ। ਆਗੂਆਂ ਵਿੱਚ ਵੀ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਅਤੇ ਮੀਤ ਪ੍ਰਧਾਨ ਹਰਦੀਪ ਸਿੰਘ ਬੈਦਵਾਨ ਦੀ ਅਗਵਾਈ ਹੇਠ ਦਿੱਲੀ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਦੀ ਮੌਜੂਦਗੀ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨ ਪਾਰਟੀ ਵਿੱਚ ਸ਼ਾਮਲ ਹੋਏ। ਭਾਜਪਾ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਸੈਕਟਰ-78 ਦੇ ਐਸਡੀ ਕਾਲਜ ਵਿਦਿਆਰਥੀ ਯੂਨੀਅਨ ਦੇ ਸਾਬਕਾ ਪ੍ਰਧਾਨ ਹਰਸ਼ ਸ਼ਰਮਾ ਅਤੇ ਪਰਮਿੰਦਰ ਸਿੰਘ ਬੈਦਵਾਨ ਪਿੰਡ ਕੰਬਾਲਾ, ਜਗਤਪੁਰਾ ਦੇ ਕਮਲ ਸੇਖੋਂ, ਹੁਸਨ ਬੈਦਵਾਨ, ਮੌਂਟੀ ਆਹੂਜਾ ਅਤੇ ਪੰਮਾ ਕੁੰਭੜਾ ਆਪਣੇ ਸਾਥੀਆਂ ਸਮੇਤ ਸ਼ਾਮਲ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…