ਸੀਆਈਏ ਸਟਾਫ਼ ਵੱਲੋਂ ਕੋਠੀਆਂ ਵਿੱਚ ਚੋਰੀਆਂ ਕਰਨ ਵਾਲੇ ਗਰੋਹ ਦਾ ਮੈਂਬਰ ਗ੍ਰਿਫ਼ਤਾਰ

ਮੁਲਜ਼ਮ ਕੋਲੋਂ 30 ਗਰਾਮ ਸੋਨੇ ਦੇ ਗਹਿਣੇ ਅਤੇ 8000 ਰੁਪਏ ਨਗਦੀ ਬਰਾਮਦ, ਫਰਾਰ ਸਾਥੀਆਂ ਦੀ ਭਾਲ ਜਾਰੀ

ਨਬਜ਼-ਏ-ਪੰਜਾਬ, ਮੁਹਾਲੀ, 27 ਮਾਰਚ:
ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੀ ਟੀਮ ਨੇ ਵੱਖ-ਵੱਖ ਇਲਾਕਿਆਂ ਵਿੱਚ ਕੋਠੀਆਂ ਵਿੱਚ ਚੋਰੀਆਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਰੋਹ ਦੇ ਇੱਕ ਮੈਂਬਰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਬੱਲੂ ਵਾਸੀ ਮੁਹੱਲਾ ਬਿਸ਼ਨਪੁਰਾ (ਜ਼ੀਰਕਪੁਰ) ਵਜੋਂ ਹੋਈ ਹੈ। ਜੋ ਆਪਣੇ ਹੋਰ ਸਾਥੀਆਂ ਨਾਲ ਮਿਲ ਕੇ ਦਿਨ ਅਤੇ ਰਾਤ ਸਮੇਂ ਘਰਾਂ ਵਿੱਚ ਪਾੜ ਪਾ ਕੇ ਚੋਰੀਆਂ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ।
ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਹਰਮਿੰਦਰ ਸਿੰਘ ਨੇ ਦੱਸਿਆ ਕਿ ਬੱਲੂ ਨੇ ਆਪਣੇ ਸਾਥੀਆਂ ਮਿਲ ਕੇ ਜ਼ੀਰਕਪੁਰ ਅਤੇ ਆਸਪਾਸ ਦੇ ਇਲਾਕੇ ਵਿੱਚ ਪਾੜ ਚੋਰੀਆਂ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ। ਮੁਲਜਮ ਕੋਲੋਂ ਜ਼ੀਰਕਪੁਰ ਖੇਤਰ ਵਿੱਚ ਵੱਖ-ਵੱਖ ਕੋਠੀਆ ’ਚੋਂ ਚੋਰੀ ਕੀਤੇ ਸੋਨੇ ਦੇ ਲਗਪਗ 30 ਗਰਾਮ ਗਹਿਣੇ ਅਤੇ 8000 ਰੁਪਏ ਨਗਦੀ ਬਰਾਮਦ ਕੀਤੀ ਹੈ।
ਜ਼ਿਲ੍ਹਾ ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਐੱਸਐੱਸਪੀ ਸੰਦੀਪ ਗਰਗ ਦੀਆਂ ਹਦਾਇਤਾਂ ’ਤੇ ਐਸਪੀ (ਤਫ਼ਤੀਸ਼) ਸ੍ਰੀਮਤੀ ਜਯੋਤੀ ਯਾਦਵ ਅਤੇ ਡੀਐਸਪੀ (ਡੀ) ਹਰਸਿਮਰਨ ਸਿੰਘ ਦੀ ਨਿਗਰਾਨੀ ਹੇਠ ਜ਼ਿਲ੍ਹਾ ਸੀਆਈਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਹਰਮਿੰਦਰ ਸਿੰਘ ਦੀ ਅਗਵਾਈ ਵਾਲੀ ਟੀਮ ਵੱਲੋਂ ਜ਼ੀਰਕਪੁਰ ਸਥਿਤ ਕੋਹੇਨੂਰ ਢਾਬੇ ਨੇੜੇ ਨਾਕਾਬੰਦੀ ਦੌਰਾਨ ਗੁਪਤ ਸੂਚਨਾ ਦੇ ਆਧਾਰ ’ਤੇ ਮੁਲਜ਼ਮ ਨੂੰ ਕਾਬੂ ਕੀਤਾ ਗਿਆ।
ਮੁਲਜ਼ਮ ਬੱਲੂ ਅਨਪੜ ਹੈ। ਉਸ ਦੇ ਖ਼ਿਲਾਫ਼ ਕਈ ਸਾਲ ਪਹਿਲਾਂ ਵੀ ਜ਼ੀਰਕਪੁਰ ਥਾਣੇ ਵਿੱਚ ਚੋਰੀ ਦਾ ਪਰਚਾ ਦਰਜ ਹੋਇਆ ਸੀ। ਬੱਲੂ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਜ਼ੀਰਕਪੁਰ ਅਤੇ ਪੰਚਕੂਲਾ ਖੇਤਰ ਵਿੱਚ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ। ਇਸ ਸਬੰਧੀ ਥਾਣਾ ਜ਼ੀਰਕਪੁਰ ਵਿੱਚ ਧਾਰਾ 380, 454, 457, 411 ਤਹਿਤ ਪਰਚਾ ਦਰਜ ਕੀਤਾ ਗਿਆ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਬੱਲੂ ਕੋਲੋਂ ਬਲਟਾਣਾ ਤੋਂ ਚੋਰੀ ਕੀਤੇ ਗਹਿਣੇ (ਇੱਕ ਲੇਡੀਜ ਰਿੰਗ, ਇੱਕ ਜੋੜੀ ਟੋਪਸ, ਇੱਕ ਮੰਗਲਸੁਤਰ) ਬਰਾਮਦ ਕੀਤੇ ਗਏ ਹਨ। ਨਾਲ ਹੀ ਸ਼ਿਵਾ ਐਨਕਲੇਵ ਪਟਿਆਲਾ ਰੋਡ ਜ਼ੀਰਕਪੁਰ ਤੋਂ ਚੋਰੀ ਕੀਤੇ ਗਹਿਣੇ (ਇੱਕ ਜੋੜੀ ਕਾਂਟੇ, ਇੱਕ ਲੇਡੀਜ ਰਿੰਗ ਅਤੇ ਇੱਕ ਜੋੜੀ ਝੁਮਕੇ) ਸਮੇਤ ਅੱਠ ਹਜ਼ਾਰ ਰੁਪਏ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮ ਬੱਲੂ ਤੋਂਅ ਪੁੱਛਗਿੱਛ ਜਾਰੀ ਹੈ ਅਤੇ ਉਸ ਦੇ ਫਰਾਰ ਸਾਥੀਆਂ ਦੀ ਭਾਲ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ।

Load More Related Articles
Load More By Nabaz-e-Punjab
Load More In General News

Check Also

ਪੱਕਾ ਮੋਰਚਾ: ਭੀਮ ਰਾਓ ਯਸ਼ਵੰਤ ਅੰਬੇਡਕਰ ਨੇ ਬੰਦੀ ਸਿੰਘਾਂ ਦੇ ਹੱਕ ’ਚ ਹਾਅ ਦਾ ਨਾਅਰਾ ਮਾਰਿਆ

ਪੱਕਾ ਮੋਰਚਾ: ਭੀਮ ਰਾਓ ਯਸ਼ਵੰਤ ਅੰਬੇਡਕਰ ਨੇ ਬੰਦੀ ਸਿੰਘਾਂ ਦੇ ਹੱਕ ’ਚ ਹਾਅ ਦਾ ਨਾਅਰਾ ਮਾਰਿਆ ਮੁਹਾਲੀ-ਚੰਡੀਗ…