ਠੇਕਾ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਤੇ ਪੁਲੀਸ ਦੀ ਧੱਕੇਸ਼ਾਹੀ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ

ਯੂਨੀਅਨ ਦੇ ਜਨਰਲ ਸਕੱਤਰ ਕੁਲਦੀਪ ਬੁੱਢੇਵਾਲ ਨੂੰ ਜੇਲ੍ਹ ’ਚ ਡੱਕਣ ਕਰਨ ਦੀਆਂ ਧਮਕੀਆਂ ਦੇਣ ਦਾ ਮਾਮਲਾ

ਨਬਜ਼-ਏ-ਪੰਜਾਬ, ਮੁਹਾਲੀ, 12 ਅਪਰੈਲ:
ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਵੱਲੋਂ ਅੱਜ ਮੁਹਾਲੀ ਵਿਖੇ ਪੰਜਾਬ ਸਰਕਾਰ ਅਤੇ ਪੁਲੀਸ ਦੀ ਵਧੀਕੀਆਂ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ ਕੀਤਾ। ਜਥੇਬੰਦੀ ਦੇ ਆਗੂ ਲਖਵਿੰਦਰ ਸਿੰਘ, ਦਲਜੀਤ ਸਿੰਘ, ਸੁਰਮੁੱਖ ਸਿੰਘ, ਗੁਰਵਿੰਦਰ ਸਿੰਘ ਅਤੇ ਗੁਰਜੀਤ ਸਿੰਘ ਨੇ ਕਿਹਾ ਕਿ\ ਮੁਹਾਲੀ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਪਿਛਲੇ ਲੰਮੇ ਅਰਸੇ ਤੋਂ ਠੇਕਾ ਪ੍ਰਣਾਲੀ ਦਾ ਸੰਤਾਪ ਭੋਗ ਰਹੇ ਇਨਲਿਸਟਮੈਂਟ/ਆਊਟਸੋਰਸ ਠੇਕਾ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਉਲੀਕੇ ਪੁਰ-ਅਮਨ ਸੰਘਰਸ਼ ਨੂੰ ਦਬਾਉਣ ਲਈ ਪੰਜਾਬ ਸਰਕਾਰ ਦੇ ਤਾਨਾਸ਼ਾਹੀ ਹੁਕਮਾਂ ਤਹਿਤ ਥਾਣਾ ਜਮਾਲਪੁਰ (ਲੁਧਿਆਣਾ) ਦੇ ਐਸਐਚਓ ਵੱਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਜਰਨਲ ਸਕੱਤਰ ਕੁਲਦੀਪ ਸਿੰਘ ਬੁੱਢੇਵਾਲ ਨੂੰ ਬਿਨਾਂ ਕਿਸੇ ਕਾਰਨ ਤੰਗ ਪ੍ਰੇਸ਼ਾਨ ਕਰਨ ਅਤੇ ਜੇਲ੍ਹ ਵਿੱਚ ਡੱਕਣ ਦੀਆਂ ਧਮਕੀਆਂ ਦੇਣ ਦੇ ਰੋਸ ਵਜੋਂ ਅੱਜ ਇੱਥੇ ਰੋਸ ਪ੍ਰਦਰਸ਼ਨ ਕੀਤਾ।
ਆਗੂਆਂ ਨੇ ਕਿਹਾ ਕਿ ਥਾਣਾ ਮੁਖੀ ਨੇ ਬੀਤੀ 10 ਅਪਰੈਲ ਨੂੰ ਕੁਲਦੀਪ ਬੁੱਢੇਵਾਲ ਦੇ ਘਰ ਜਾ ਕੇ ਉਸ ਦੇ ਪਰਿਵਾਰਕ ਮੈਂਬਰਾਂ ਨਾਲ ਭੱਦੀ ਸ਼ਬਦਾਵਲੀ ਵਰਤੀ ਅਤੇ ਘਰ ਦੀ ਚੈਕਿੰਗ ਕੀਤੀ ਗਈ। ਮੁਲਾਜ਼ਮ ਜਥੇਬੰਦੀ ਨੇ ਪੁਲੀਸ ਦੀ ਇਸ ਕਾਰਵਾਈ ਦੀ ਸਖ਼ਤ ਨਿਖੇਧੀ ਕਰਦਿਆਂ ਪੰਜਾਬ ਸਰਕਾਰ ਨੂੰ ਦੋ ਟੁੱਕ ਗੱਲ ਆਖੀ ਕਿ ਹੁਣ ਮੁਲਾਜ਼ਮ ਵਰਗ ਦੀ ਹੋਰ ਪ੍ਰੀਖਿਆ ਲੈਣੀ ਬੰਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੁਲੀਸ ਦੇ ਡੰਡੇ ਨਾਲ ਸੰਘਰਸ਼ਸ਼ੀਲ ਆਗੂਆਂ ਦੀ ਜ਼ੁਬਾਨ ਬੰਦ ਨਹੀਂ ਕੀਤੀ ਜਾ ਸਕਦੀ। ਸਗੋਂ ਇਸ ਨਾਲ ਮੁਲਾਜ਼ਮਾਂ ਦਾ ਰੋਹ ਹੋਰ ਜ਼ਿਆਦਾ ਭਖੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਹੁਣ ਤੱਕ ਠੇਕਾ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕਰਨ ਲਈ ਇਕ ਵੀ ਮੀਟਿੰਗ ਨਹੀਂ ਕੀਤੀ।

Load More Related Articles
Load More By Nabaz-e-Punjab
Load More In General News

Check Also

ਪਹਿਲੇ ਮੁੱਖ ਗ੍ਰੰਥੀ ਗਿਆਨੀ ਬਲਵੰਤ ਸਿੰਘ ਦੀ 39ਵੀਂ ਬਰਸੀ ਸ਼ਰਧਾ ਨਾਲ ਮਨਾਈ

ਪਹਿਲੇ ਮੁੱਖ ਗ੍ਰੰਥੀ ਗਿਆਨੀ ਬਲਵੰਤ ਸਿੰਘ ਦੀ 39ਵੀਂ ਬਰਸੀ ਸ਼ਰਧਾ ਨਾਲ ਮਨਾਈ ਨਬਜ਼-ਏ-ਪੰਜਾਬ, ਮੁਹਾਲੀ, 15 ਮਈ:…