Share on Facebook Share on Twitter Share on Google+ Share on Pinterest Share on Linkedin ਚੱਪੜਚਿੜੀ ਵਿੱਚ ਤਿੰਨ ਰੋਜ਼ਾ ਧਾਰਮਿਕ ਸਮਾਗਮ ਸ਼ੁਰੂ, ਸਰਹਿੰਦ ਫਤਿਹ ਮਾਰਚ 12 ਮਈ ਨੂੰ ਨਬਜ਼-ਏ-ਪੰਜਾਬ, ਮੁਹਾਲੀ, 10 ਮਈ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਥੋਂ ਦੇ ਇਤਿਹਾਸਕ ਨਗਰ ਚੱਪੜਚਿੜੀ ਕਲਾਂ ਸਥਿਤ ਗੁਰਦੁਆਰਾ ਸ੍ਰੀ ਫਤਿਹ-ਏ-ਜੰਗ ਸਾਹਿਬ ਵਿਖੇ ਸਰਹਿੰਦ ਫਤਿਹ ਦਿਵਸ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਅੱਜ ਇੱਥੇ ਤਿੰਨ ਰੋਜ਼ਾ ਸਮਾਗਮ ਸ਼ੁਰੂ ਹੋਏ ਪਹਿਲੇ ਦਿਨ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ। ਜਿਨ੍ਹਾਂ ਦੇ ਭੋਗ 12 ਮਈ ਨੂੰ ਸਵੇਰੇ 9 ਵਜੇ ਪਾਏ ਜਾਣਗੇ। ਉਪਰੰਤ ਸ਼ਹੀਦਾਂ ਦੇ ਖੂਨ ਨਾਲ ਰੰਗੀ ਚੱਪੜਚਿੜੀ ਦੀ ਧਰਤੀ ਤੋਂ ਸ੍ਰੀ ਫਤਹਿਗੜ੍ਹ ਸਾਹਿਬ ਫਤਿਹ ਮਾਰਗ ਕੱਢਿਆ ਜਾਵੇਗਾ। ਭਲਕੇ 11 ਮਈ ਨੂੰ ਢਾਡੀ ਦਰਬਾਰ ਹੋਵੇਗਾ। ਸ਼੍ਰੋਮਣੀ ਕਮੇਟੀ ਦੀ ਮੈਂਬਰ ਪਰਮਜੀਤ ਕੌਰ ਲਾਂਡਰਾਂ ਅਤੇ ਐਸਜੀਪੀਸੀ ਦੇ ਮੈਨੇਜਰ ਭਾਈ ਅਮਰਜੀਤ ਸਿੰਘ ਜਿੰਦਬੜੀ ਨੇ ਦੱਸਿਆ ਕਿ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਨੇ ਚੱਪੜਚਿੜੀ ਦੇ ਮੈਦਾਨ ਵਿੱਚ ਸੂਬਾ ਸਰਹਿੰਦ ਵਜੀਦ ਖਾਨ ਨੂੰ ਸੋਧਾ ਲਗਾ ਕੇ ਸਰਹਿੰਦ ਫਤਿਹ ਕੀਤੀ ਗਈ ਸੀ ਅਤੇ ਦਸਮੇਸ਼ ਪਿਤਾ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜ਼ਰ ਕੌਰ ਦੀ ਸ਼ਹਾਦਤ ਦਾ ਬਦਲਾ ਲਿਆ ਸੀ। ਤਤਕਾਲੀ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ ਸਰਕਾਰ ਵੱਲੋਂ ਚੱਪੜਚਿੜੀ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਜੰਗੀ ਯਾਦਗਾਰੀ ਅਤੇ ਦੇਸ਼ ਦੀ ਸਭ ਤੋਂ ਉੱਚੀ 328 ਫੁੱਟ ਉੱਚੀ ਫਤਿਹ ਮੀਨਾਰ ਸਥਾਪਿਤ ਕੀਤੀ ਗਈ ਸੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਚਰਨਜੀਤ ਸਿੰਘ ਕਾਲੇਵਾਲ, ਦਸਮੇਸ਼ ਵੈੱਲਫੇਅਰ ਕੌਂਸਲ ਦੇ ਪ੍ਰਧਾਨ ਮਨਜੀਤ ਸਿੰਘ ਮਾਨ, ਇੰਸਪੈਕਟਰ ਮਹਿਲ ਸਿੰਘ, ਕਥਾਵਾਚਕ ਗਿਆਨੀ ਚਰਨਜੀਤ ਸਿੰਘ, ਗਿਆਨੀ ਮੇਘ ਸਿੰਘ, ਗ੍ਰੰਥੀ ਗਿਆਨੀ ਸੁਖਦੇਵ ਸਿੰਘ ਤੇ ਗਿਆਨੀ ਭੁਪਿੰਦਰ ਸਿੰਘ, ਸਿੱਖ ਚਿੰਤਕ ਸੁਰਿੰਦਰ ਸਿੰਘ ਕ੍ਰਿਸ਼ਨਪੁਰਾ, ਸਾਬਕਾ ਸਰਪੰਚ ਜੋਰਾ ਸਿੰਘ ਭੁੱਲਰ, ਜਗਜੀਤ ਸਿੰਘ ਸਿੱਧੂ, ਇੰਦਰਜੀਤ ਸਿੰਘ, ਗੁਰਦੇਵ ਸਿੰਘ, ਗੁਰਮੀਤ ਸਿੰਘ, ਸਨਦੀਪ ਸਿੰਘ, ਜਗਦੀਪ ਸਿੰਘ, ਕੁਲਵਿੰਦਰ ਸਿੰਘ, ਤਰਜਿੰਦਰ ਸਿੰਘ, ਰਣਜੀਤ ਸਿੰਘ, ਬਲਜਿੰਦਰ ਸਿੰਘ, ਭਾਈ ਕੰਵਲਜੀਤ ਸਿੰਘ, ਭਾਈ ਕੁਲਦੀਪ ਸਿੰਘ ਅਤੇ ਦੀਪਕ ਕੁਮਾਰ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ