ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਦਾਨੀ ਸੱਜਣ ਵੱਲੋਂ ਵਿਨਟੇਜ ਲੁਕ ਬੈਟਰੀ ਕਾਰ ਭੇਟ

ਨਬਜ਼-ਏ-ਪੰਜਾਬ, ਮੁਹਾਲੀ, 27 ਸਤੰਬਰ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਾਨੀ ਸੱਜਣ ਵੱਲੋਂ ਕਾਰ ਸੇਵਾ ਲਈ ‘ਵਿਨਟੇਜ ਲੁਕ ਬੈਟਰੀ ਕਾਰ’ ਭੇਟ ਕੀਤੀ ਗਈ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਦਾਨੀ ਸੱਜਣ ਨੇ ਆਪਣੇ ਪਰਿਵਾਰ ਸਮੇਤ ਹਾਜ਼ਰ ਹੋ ਕੇ ਬੈਟਰੀ ਕਾਰ ਗੁਰਦੁਆਰਾ ਸਾਹਿਬ ਵਿਖੇ ਭੇਟ ਕਰਕੇ ਚਾਬੀ ਸੇਵਾਦਾਰਾਂ ਨੂੰ ਸੌਂਪੀ ਗਈ। ਇਸ ਕਾਰ ਦੀ ਕੀਮਤ ਲਗਪਗ 3 ਲੱਖ 90 ਹਜ਼ਾਰ ਰੁਪਏ ਹੈ। ਕਾਰ ਦੀ ਬੈਟਰੀ ਚਾਰਜ਼ ਕਰਨ ਤੋਂ ਬਾਅਦ 70 ਕਿੱਲੋਮੀਟਰ ਚੱਲ ਸਕਦੀ ਹੈ। ਸੇਵਾਦਾਰਾਂ ਨੇ ਦੇਗ ਬਣਾ ਕੇ ਦਾਨੀ ਸੱਜਣ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਦਾਨੀ ਸੱਜਣ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

ਸਿੰਘ ਸ਼ਹੀਦਾਂ ਦੇ ਇਸ ਪਵਿੱਤਰ ਅਸਥਾਨ ’ਤੇ ਪਹਿਲਾਂ ਵੀ ਗੁਪਤ ਅਤੇ ਪ੍ਰਤੱਖ ਦਾਨੀ ਸੱਜਣਾਂ ਵੱਲੋਂ ਹੁਣ ਤੱਕ ਗੁਰੂ ਗ੍ਰੰਥ ਸਾਹਿਬ ਦੇ ਅਸਵਾਰਾ ਸਾਹਿਬ ਲਈ 3 ਏਅਰ ਕੰਡੀਸ਼ਨਡ ਬੱਸ, ਕਵਾਲਿਸ, ਸਕਾਰਪਿਓ, 3 ਮਾਰੂਤੀ ਈਕੋ, ਮਾਰੂਤੀ ਵਰਸਾ, ਮਹਿੰਦਰਾ ਮਰਾਜੋ, ਮਹਿੰਦਰਾ ਜਾਇਲੋ ਗੱਡੀਆਂ ਭੇਟ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਕਾਰ ਸੇਵਾ ਲਈ ਟਾਟਾ-207, ਟਾਟਾ-709, 2 ਮਹਿੰਦਰਾ ਅਰਜਨ ਟਰੈਕਟਰ, 3 ਸਵਾਰਜ ਟਰੈਕਟਰ, 1 ਫੋਰਡ ਟਰੈਕਟਰ, ਮਹਿੰਦਰਾ ਪਿਕਅੱਪ, 2 ਮਹਿੰਦਰਾ ਕੈਂਪਰ, ਮਹਿੰਦਰਾ ਯੂਟੀਲਿਟੀ, ਮਹਿੰਦਰਾ ਮਿੰਨੀ ਟਰੱਕ 3200, ਟਾਟਾ ਐਲਪੀ ਟਰੱਕ, ਅਸ਼ੋਕਾ ਲੇਲੈਂਡ ਟਰੱਕ ਅਤੇ ਬੇਅੰਤ ਮਾਇਆ, ਸੋਨਾ ਆਦਿ ਭੇਟ ਕੀਤਾ ਜਾ ਚੁੱਕਾ ਹੈ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…