‘ਆਪ’ ਤੇ ਕਾਂਗਰਸ ਪੰਜਾਬ ਤੇ ਪੰਜਾਬੀਆਂ ਲਈ ਦੁਸ਼ਮਣ ਸਾਬਤ ਹੋਈਆਂ: ਪੁਰਖਾਲਵੀ

ਕਿਹਾ ਆਪ ਤੇ ਕਾਂਗਰਸ ਦੀ ਚੂਹਾ-ਬਿੱਲੀ ਖੇਡ ਪੰਜਾਬ ਲਈ ਘਾਤਕ

ਨਬਜ਼-ਏ-ਪੰਜਾਬ, ਮੁਹਾਲੀ, 15 ਮਾਰਚ:
‘ਵਿਰੋਧੀ ਧਿਰ ਵਜੋਂ ਪੰਜਾਬ ਦੇ ਹਰ ਵਰਗ ਦੀਆਂ ਸਮੱਸਿਆਵਾਂ ਦੀ ਤਰਜਮਾਨੀ ਕਰਨ ਦੀ ਬਜਾਏ ਕਾਂਗਰਸ ਅਤੇ ਆਪ ਨਾਲ ਚੂਹਾ-ਬਿੱਲੀ ਦੀ ਖੇਡ ਖੇਡ ਕੇ ਹੁਣ ਦੋਵੇਂ ਪਾਰਟੀਆਂ ਪੰਜਾਬ ਨੂੰ ਬਰਬਾਦੀ ਵੱਲ ਧੱਕ ਰਹੀਆਂ ਹਨ, ਜੋ ਲੋਕਾਂ ਲਈ ਵੀ ਘਾਤਕ ਸਾਬਤ ਹੋਣਗੀਆਂ।’’ ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸ਼ਮਸ਼ੇਰ ਪੁਰਖਾਲਵੀ ਨੇ ਅੱਜ ਇੱਥੇ ਜਾਰੀ ਬਿਆਨ ਵਿੱਚ ਕੀਤਾ। ਉਨ੍ਹਾਂ ਕਿਹਾ ਕਿ ਪਿਛਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਨੂੰ ਦੇਸ਼ ਦੀ ਭ੍ਰਿਸ਼ਟ ਜਮਾਤ ਦਾ ਹੋਕਾ ਦੇਣ ਵਾਲੀ ਅਖੌਤੀ ਇਨਕਲਾਬੀ ‘ਆਪ’ ਪਾਰਟੀ ਹੁਣ ਕੁਰਸੀ ਦੀ ਲਾਲਸਾ ਕਾਰਨ ਅੰਦਰੂਨੀ ਸਮਝੌਤਾ ਕਰਕੇ ਪੰਜਾਬੀਆਂ ਨੂੰ ਗੁਮਰਾਹ ਕਰਨ ਦੇ ਕੋਝੇ ਯਤਨ ਕਰ ਰਹੀ ਹੈ, ਜਿਸ ਬਾਰੇ ਲੋਕ ਭਲੀਭਾਂਤ ਜਾਣੂ ਹਨ।
ਅਕਾਲੀ ਆਗੂ ਪੁਰਖਾਲਵੀ ਨੇ ਕਿਹਾ ਕਿ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੀਆਂ ਤਮਾਮ ਲੋਕ ਲਭਾਊ ਗਰੰਟੀਆਂ ਸ਼ੁਰੂਆਤੀ ਦੌਰ ਵਿੱਚ ਹੀ ਹਵਾ ਹਵਾਈ ਹੋ ਚੁੱਕੀਆਂ ਹਨ, ਜਿਸ ਕਾਰਨ ਕਿਸਾਨ, ਵਪਾਰੀ, ਮਜ਼ਦੂਰ, ਦਲਿਤ, ਦੁਕਾਨਦਾਰ ਅਤੇ ਮੁਲਾਜ਼ਮ ਰੋਜ਼ਾਨਾ ਮੌਜੂਦਾ ਹਕੂਮਤ ਖ਼ਿਲਾਫ਼ ਧਰਨਾ ਦੇ ਕੇ ਹਾਕਮਾਂ ਨੂੰ ਕੋਸ ਰਹੇ ਹਨ। ਉਨ੍ਹਾਂ ਕਿਹਾ ਕਿ ਆਗਾਮੀ ਲੋਕ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕ ਇਨ੍ਹਾਂ ਦੋਵੇਂ ਪਾਰਟੀਆਂ ਨੂੰ ਕਰਾਰੀ ਹਾਰ ਦੇਣ ਲਈ ਮਨ ਬਣਾ ਚੁੱਕੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦਾ ਖੁੱਲ੍ਹ ਕੇ ਸਮਰਥਨ ਕਰਨ ਲਈ ਅੱਗੇ ਆਉਣ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…