ਆਮ ਆਦਮੀ ਪਾਰਟੀ ਦੇ ਉਮੀਦਵਾਰ ਨੇ ਵਾਰਡ ਨੰਬਰ 10 ਵਿੱਚ ਕੀਤਾ ਡੋਰ ਟੂ ਡੋਰ ਪ੍ਰਚਾਰ
ਜੰਡਿਆਲਾ ਗੁਰੂ 29 ਜਨਵਰੀ (ਕੁਲਜੀਤ ਸਿੰਘ )
ਅੱਜ ਹਲਕਾ ਜੰਡਿਆਲਾ ਗੁਰੂ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਭਜਨ ਸਿੰਘ ਸਾਬਕਾ ਈ ਟੀ ਓ ਨੇ ਵਾਰਡ ਨੰਬਰ 10 ਵਿੱਚ ਡੋਰ ਟੂ ਡੋਰ ਪ੍ਰਚਾਰ ਕੀਤਾ।ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਨੂੰ ਵੋਟ ਪਾ ਕੇ ਕਾਮਯਾਬ ਬਣਾਉਣ ।ਇਸ ਤੋਂ ਇਲਾਵਾ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਆਖਿਆ ਕਿ ਅਕਾਲੀ ਭਾਜਪਾ ਸਰਕਾਰ ਜੰਡਿਆਲਾ ਗੁਰੂ ਹਲਕੇ ਤੋ ਹਰ ਵਾਰ ਨਵਾਂ ਉਮੀਦਵਾਰ ਲਿਆਉਂਦੀ ਹੈ।ਜਦਕਿ ਪਹਿਲਾ ਉਮੀਦਵਾਰ ਜੋ ਜਿੱਤਿਆ ਹੁੰਦਾ ਹੈ ਉਹ ਜਨਤਾ ਨੂੰ ਲੁੱਟ ਕੇ ਖਾ ਲੈਂਦਾ ਹਾਂ ਅਤੇ ਉਸਦੀ ਜਗਹ ਨਵਾਂ ਉਮੀਦਵਾਰ ਨੂੰ ਮੈਦਾਨ ਵਿੱਚ ਲੈ ਆਉਂਦੀ ਹੈ।ਹੁਣ ਸਮਾਂ ਆ ਗਿਆ ਹੈ ਕਿ ਜਨਤਾ ਦਾ ਜਵਾਬ ਪੁੱਛਣ ਦਾ ਜਿਸਦਾ ਜਵਾਬ ਹੁਣ ਇਹਨਾਂ ਨੂੰ ਸੱਤਾ ਤੋਂ ਬਾਹਰ ਕਰਕੇ ਦੇਵੇਗੀ ।ਇਸ ਮੌਕੇ ਉਹਨਾਂ ਨਾਲ ਆਮ ਆਦਮੀ ਪਾਰਟੀ ਦੇ ਹੋਰ ਵਲੰਟੀਅਰ ਵੀ ਹਾਜ਼ਿਰ ਸਨ।

Load More Related Articles
Load More By Nabaz-e-Punjab
Load More In Politics

Check Also

ਅਕਾਲੀ ਦਲ ਵੱਲੋਂ ਮੁਹਾਲੀ ਦੇ ਵਿਕਾਸ ਲਈ ਵਿਜ਼ਨ ਦਸਤਾਵੇਜ਼ ਜਾਰੀ

ਅਕਾਲੀ ਦਲ ਵੱਲੋਂ ਮੁਹਾਲੀ ਦੇ ਵਿਕਾਸ ਲਈ ਵਿਜ਼ਨ ਦਸਤਾਵੇਜ਼ ਜਾਰੀ ਨਬਜ਼-ਏ-ਪੰਜਾਬ, ਮੁਹਾਲੀ, 21 ਮਈ 2026: ਮੁਹ…