‘ਆਪ’ ਉਮੀਦਵਾਰ ਕੰਗ ਤੇ ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਡੋਰ-ਟੂ-ਡੋਰ ਚੋਣ ਪ੍ਰਚਾਰ

ਨਬਜ਼-ਏ-ਪੰਜਾਬ, ਮੁਹਾਲੀ, 23 ਮਈ:
ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਨੇ ਅੱਜ ਹਲਕਾ ਵਿਧਾਇਕ ਕੁਲਵੰਤ ਸਿੰਘ ਨਾਲ ਮੁਹਾਲੀ ਸ਼ਹਿਰ ਵਿੱਚ ਵੱਖ-ਵੱਖ ਮਾਰਕੀਟਾਂ ਦਾ ਦੌਰਾ ਕਰਕੇ ਡੋਰ-ਟੂ-ਡੋਰ ਚੋਣ ਪ੍ਰਚਾਰ ਕੀਤਾ। ਉਨ੍ਹਾਂ ਨੇ ਦੁਕਾਨਦਾਰਾਂ ਅਤੇ ਛੋਟੇ ਕਾਰੋਬਾਰੀਆਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਅਤੇ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਬੀਬਾ ਪ੍ਰਭਜੋਤ ਕੌਰ ਵੀ ਮੌਜੂਦ ਸਨ। ‘ਆਪ’ ਆਗੂਆਂ ਨੇ ਵਿਕਾਸ ਦੇ ਨਾਂ ’ਤੇ ਵੋਟਾਂ ਮੰਗੀਆਂ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਦੀਆਂ ਨੀਤੀਆਂ ਤੋਂ ਲੋਕ ਬੇਹੱਦ ਖ਼ੁਸ਼ ਹਨ। ਜਿਸ ਦਾ ਪ੍ਰਤੱਖ ਸਬੂਤ ‘ਆਪ’ ਦੇ ਚੋਣ ਜਲਸਿਆਂ ਵਿੱਚ ਲੋਕਾਂ ਦੀ ਵੱਡੀ ਸ਼ਮੂਲੀਅਤ ਤੋਂ ਮਿਲਦਾ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਕਾਂਗਰਸ ਅਤੇ ਅਕਾਲੀ ਦਲ ਦੀਆਂ ਸਰਕਾਰਾਂ ਨੇ ਕਦੇ ਸੂਬੇ ਦੇ ਵਿਕਾਸ ਅਤੇ ਤਰੱਕੀ ਲਈ ਕੰਮ ਨਹੀਂ ਸਗੋਂ ਸਥਾਨਕ ਆਗੂਆਂ ਨੇ ਹਮੇਸ਼ਾ ਆਪਣੇ ਪਰਿਵਾਰਾਂ ਨੂੰ ਤਰਜ਼ੀਹ ਦਿੱਤੀ ਜਾਂਦੀ ਰਹੀ ਹੈ। ਜਿਸ ਕਾਰਨ ਰਵਾਇਤੀ ਪਾਰਟੀਆਂ ਤੋਂ ਅੱਕੇ ਲੋਕ ਵਿਧਾਨ ਸਭਾ ਚੋਣ ਵਾਂਗ ਹੁਣ ਵੀ ‘ਆਪ’ ਦੇ ਹੱਕ ਵਿੱਚ ਫ਼ਤਵਾ ਦੇਣਗੇ।
ਮਾਲਵਿੰਦਰ ਸਿੰਘ ਕੰਗ ਨੇ ਦੁਕਾਨਦਾਰਾਂ ਨੂੰ ਭਰੋਸਾ ਦਿੱਤਾ ਕਿ ਚੋਣਾਂ ਤੋਂ ਬਾਅਦ ਉਨ੍ਹਾਂ ਨੂੰ ਦਰਪੇਸ਼ ਸਾਰੀਆਂ ਸਮੱਸਿਆਵਾਂ ਦਾ ਸਥਾਈ ਹੱਲ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਪਹਿਲ ਦੇ ਆਧਾਰ ’ਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਮੌਕੇ ‘ਆਪ’ ਦੇ ਬਲਾਕ ਪ੍ਰਧਾਨ ਹਰਮੇਸ਼ ਸਿੰਘ ਕੁੰਭੜਾ, ਹਰਪਾਲ ਸਿੰਘ ਚੰਨਾ, ਸਟੇਟ ਐਵਾਰਡੀ ਫੂਲਰਾਜ ਸਿੰਘ, ਤਰਲੋਚਨ ਸਿੰਘ ਮਟੌਰ, ਅਕਵਿੰਦਰ ਸਿੰਘ ਗੋਸਲ, ਤਰਨਜੋਤ ਸਿੰਘ ਅਤੇ ਹੋਰ ਵਲੰਟੀਅਰ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

With focus on point of sale, Punjab Police conducts CASO at Drug hotspots in the state

With focus on point of sale, Punjab Police conducts CASO at Drug hotspots in the state Her…