Share on Facebook Share on Twitter Share on Google+ Share on Pinterest Share on Linkedin ਆਪ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ ਨੇ ਜੱਦੀ ਪਿੰਡ ਝਿੰਗੜਾਂ ਵਿੱਚ ਪਾਈ ਆਪਣੀ ਵੋਟ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 4 ਫਰਵਰੀ: ਮੁਹਾਲੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ ਨੇ ਅੱਜ ਇੱਥੋਂ ਦੇ ਨੇੜਲੇ ਆਪਣੀ ਜੱਦੀ ਪਿੰਡ ਝਿੰਗੜਾਂ ਵਿੱਚ ਆਪਣੀ ਪਤਨੀ ਜਸਕਿਰਨ ਕੌਰ ਸ਼ੇਰਗਿੱਲ ਨਾਲ ਆਪਣੀ ਵੋਟ ਪਾਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਰਿੰਦਰ ਸ਼ੇਰਗਿੱਲ ਨੇ ਕਿਹਾ ਕਿ ਸੂਬੇ ਵਿੱਚ ‘ਆਪ’ ਦੀ ਸਰਕਾਰ ਬਣਨਾ ਲਗਭਗ ਤੈਅ ਹੈ ਕਿਉਂਕਿ ਪੰਜਾਬ ਦੇ ਲੋਕ ਅਕਾਲੀ-ਭਾਜਪਾ ਸਰਕਾਰ ਅਤੇ ਕਾਂਗਰਸ ਦੇ ਝੂਠੇ ਲਾਰਿਆਂ ਤੋਂ ਤੰਗ ਆ ਚੁੱਕੇ ਹਨ ਅਤੇ ਹੁਣ ਸੂਬੇ ਵਿੱਚ ‘ਆਪ’ ਦੀ ਸਰਕਾਰ ਬਹੁਮਤ ਨਾਲ ਬਣੇਗੀ। ਉਨ੍ਹਾਂ ਕਿਹਾ ਕਿ ਹਲਕਾ ਮੁਹਾਲੀ ਵਿੱਚ ਵੀ ਵੋਟਰਾਂ ਵੱਲੋਂ ‘ਆਪ’ ਨੂੰ ਵੱਡਾ ਹੁੰਗਾਰਾ ਮਿਲਿਆ ਹੈ। ਇੱਥੇ ਦੱਸਣਾ ਬਣਦਾ ਹੈ ਕਿ ਨਰਿੰਦਰ ਸਿੰਘ ਸ਼ੇਰਗਿੱਲ ਮੁਹਾਲੀ ਹਲਕੇ ਤੋਂ ‘ਆਪ’ ਦੀ ਟਿਕਟ ’ਤੇ ਚੋਣ ਲੜ ਰਹੇ ਸਨ ਅਤੇ ਉਨ੍ਹਾਂ ਆਪਣੇ ਕੀਮਤੀ ਸਮੇਂ ਵਿੱਚ ਸਮਾਂ ਕੱਢਦਿਆਂ ਮਤਦਾਨ ਕਰਨ ਲਈ ਜੱਦੀ ਪਿੰਡ ਝਿੰਗੜਾਂ ਫੇਰੀ ਪਾਈ। ਜਿਸ ਕਾਰਨ ਪਿੰਡ ਵਾਸੀ ਉਤਸ਼ਾਹਿਤ ਸਨ ਅਤੇ ਪਿੰਡ ਵਾਸੀਆਂ ਨੇ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕਰਦਿਆਂ ਉਨ੍ਹਾਂ ਦੀ ਜਿੱਤ ਲਈ ਅਰਦਾਸ ਕੀਤੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ