Share on Facebook Share on Twitter Share on Google+ Share on Pinterest Share on Linkedin ‘ਆਪ’ ਸਰਕਾਰ ਲੋਕਾਂ ਦੀਆਂ ਚਿਰਕੋਣੀਆਂ ਮੰਗਾਂ ਦਾ ਪੱਕਾ ਹੱਲ ਕਰਨ ਲਈ ਵਚਨਵੱਧ: ਕੁਲਵੰਤ ਸਿੰਘ ਫੇਜ਼-6 ਤੇ ਫੇਜ਼-9 ਦੇ ਵਸਨੀਕਾਂ ਨੇ ‘ਆਪ’ ਵਿਧਾਇਕ ਕੁਲਵੰਤ ਸਿੰਘ ਦੇ ਨਾਲ ਕੀਤੀ ਮੁਲਾਕਾਤ ਨਬਜ਼-ਏ-ਪੰਜਾਬ, ਮੁਹਾਲੀ, 2 ਸਤੰਬਰ: ਇੱਥੋਂ ਦੇ ਫੇਜ਼-6 ਅਤੇ ਫੇਜ਼-9 ਨਾਲ ਸਬੰਧਤ ਕੁਆਰਟਰਾਂ ਦੇ ਵਸਨੀਕਾਂ ਦਾ ਇੱਕ ਵਫ਼ਦ ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਨੂੰ ਉਨ੍ਹਾਂ ਦੇ ਦਫ਼ਤਰ ਵਿੱਚ ਮਿਲਿਆ ਅਤੇ ਫੇਜ਼-6 ਅਤੇ ਫੇਜ਼-9 ਦੇ ਕੁਆਰਟਰਾਂ ਦੀ ਅਲਾਟਮੈਂਟ ਕਰਨ ਦੀ ਗੁਹਾਰ ਲਗਾਈ। ਇਸ ਮੌਕੇ ਸਾਬਕਾ ਕੌਂਸਲਰ ਆਰ.ਪੀ. ਸ਼ਰਮਾ ਨੇ ਦੱਸਿਆ ਕਿ ਇਹ ਮਕਾਨ 1978 ਵਿੱਚ ਮਿਲੇ ਸਨ ਅਤੇ 12 ਕੁ ਵਰ੍ਹੇ ਪਹਿਲਾਂ ਸਰਕਾਰ ਵੇਲੇ ਬਕਾਇਦਾ ਇਸ ਨੂੰ ਕੈਬਨਿਟ ਵਿੱਚ ਪੱਕੀ ਅਲਾਟਮੈਂਟ ਕਰਨ ’ਤੇ ਆਪਣੀ ਮੋਹਰ ਵੀ ਲਗਾਈ ਸੀ। ਇਸ ਪ੍ਰਕਿਰਿਆ ਨੂੰ ਅੱਗੇ ਵਧਾਉਣ ਲਈ ਬਕਾਇਦਾ ਇੱਕ 5 ਮੈਂਬਰੀ ਕਮੇਟੀ ਦਾ ਗਠਨ ਵੀ ਕੀਤਾ ਗਿਆ ਸੀ ਪ੍ਰੰਤੂ ਐਨ ਮੌਕੇ ’ਤੇ ਚੋਣ ਜ਼ਾਬਤਾ ਲਾਗੂ ਹੋਣ ਕਾਰਨ ਇਹ ਪ੍ਰਕਿਰਿਆ ਪੂਰੀ ਤਰ੍ਹਾਂ ਸਿਰੇ ਨਹੀਂ ਚੜ੍ਹ ਸਕੀ। ਜਿਸ ਕਾਰਨ ਮਾਮਲਾ ਜਿਉਂ ਦਾ ਤਿਉਂ ਲਮਕਿਆ ਹੋਇਆ ਹੈ ਅਤੇ ਸਥਾਨਕ ਵਸਨੀਕਾਂ ਦੀ ਉਡੀਕ ਲਗਾਤਾਰ ਲੰਮੀ ਹੁੰਦੀ ਜਾ ਰਹੀ ਹੈ। ਇਸ ਮੌਕੇ ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਵਫ਼ਦ ਨੂੰ ਕੁਆਰਟਰਾਂ ਅਲਾਟਮੈਂਟ ਕੀਤੇ ਜਾਣ ਦੀ ਮੰਗ ’ਤੇ ਭਰੋਸਾ ਦਿਵਾਉਂਦਿਆਂ ਕਿਹਾ ਕਿ ਉਹ ਇਸ ਮਾਮਲੇ ਨੂੰ ਸਬੰਧਤ ਉੱਚ ਅਧਿਕਾਰੀਆਂ ਨਾਲ ਵਿਚਾਰ ਕੇ ਸਬੰਧਤ ਕੁਆਰਟਰਾਂ ਦੀ ਅਲਾਟਮੈਂਟ ਦਾ ਮਸਲਾ ਜਲਦੀ ਕਰਵਾਉਣ ਲਈ ਯੋਗ ਪੈਰਵਾਈ ਕਰਨਗੇ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀਆਂ ਚਿਰਕੋਣੀਆਂ ਮੰਗਾਂ ਨੂੰ ਪੱਕੇ ਤੌਰ ’ਤੇ ਹੱਲ ਕਰਨ ਲਈ ਵਚਨਵੱਧ ਹੈ। ਵਫ਼ਦ ਵਿੱਚ ਸਾਬਕਾ ਕੌਂਸਲਰ ਆਰ.ਪੀ. ਸ਼ਰਮਾ, ਕ੍ਰਿਸ਼ਨ, ਰਣਜੀਤ ਸਿੰਘ, ਜਗਦੀਸ਼ ਸਿੰਘ, ਹੇਮ ਰਾਜ ਅਤੇ ਮੁਹੱਲਾ ਵਾਸੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅੌਰਤਾਂ ਸ਼ਾਮਲ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ