ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ‘ਆਪ’ ਸਰਕਾਰ ਵੱਲੋਂ ਪੁਖ਼ਤਾ ਤਿਆਰੀਆਂ: ਭਗਵੰਤ ਮਾਨ

47 ਕਰੋੜ ਰੁਪਏ ਦੀ ਲਾਗਤ ਨਾਲ ਅੱਗ ਬੁਝਾਊ ਮਸ਼ੀਨਰੀ ਸਰਹੱਦੀ ਜ਼ਿਲ੍ਹਿਆਂ ਲਈ ਕੀਤੀਆਂ ਰਵਾਨਾ

ਸਰਹੱਦਾਂ ਦੀ ਰਾਖੀ ਲਈ ਫੌਜ ਨੂੰ ਸਹਿਯੋਗ ਦੇਵਾਂਗੇ, ਪਾਕਿਸਤਾਨ ਨੂੰ ਮੂੰਹ ਤੋੜਵਾਂ ਜਵਾਬ ਦੇਣ ਲਈ ਪੰਜਾਬ ਤਿਆਰ:

ਨਬਜ਼-ਏ-ਪੰਜਾਬ, ਮੁਹਾਲੀ, 10 ਮਈ:
ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਤਣਾਅ ਦੀ ਸਥਿਤੀ ਦੇ ਮੱਦੇਨਜ਼ਰ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ‘ਆਪ’ ਸਰਕਾਰ ਵੱਲੋਂ ਤਿਆਰੀਆਂ ਅਤੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਜਿਸ ਦੇ ਹਿੱਸੇ ਵਜੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੁਹਾਲੀ ਤੋਂ ਸਰਹੱਦੀ ਖੇਤਰਾਂ ਵਿੱਚ ਹੰਗਾਮੀ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ 47 ਕਰੋੜ ਰੁਪਏ ਦੀ ਲਾਗਤ ਵਾਲੇ ਅੱਗ ਬੁਝਾਊ ਯੰਤਰ/ਉਪਕਰਨ ਲੋਕਾਂ ਨੂੰ ਸਮਰਪਿਤ ਕੀਤੇ ਹਨ। ਇਕੱਠ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਰਹੱਦਾਂ ’ਤੇ ਪੈਦਾ ਹੋ ਰਹੇ ਤਣਾਅ ਪ੍ਰਤੀ ਪੂਰੀ ਤਰ੍ਹਾਂ ਸੰਵੇਦਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਛੋਟੇ ਅਤੇ ਦਰਮਿਆਨੇ ਫਾਇਰ ਟੈਂਡਰ (ਅੱਗ ਬੁਝਾਊ ਜਾਂ ਐਮਰਜੈਂਸੀ ਵਹੀਕਲ) ਅਤੇ ਹੋਰ ਜ਼ਰੂਰੀ ਮਸ਼ੀਨਰੀ ਸਮੇਤ 47 ਕਰੋੜ ਰੁਪਏ ਦੇ ਅੱਗ ਬੁਝਾਊ ਯੰਤਰਾਂ ਨੂੰ ਹਰੀ ਝੰਡੀ ਦਿਖਾਈ ਗਈ।
ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਵਿੱਚ ਡਿਜ਼ਾਸਟਰ ਡਿਪਲਾਇਮੈਂਟ ਕਿੱਟ (ਡੀਡੀ ਕਿੱਟ), ਹਾਈਡਰੌਲਿਕ ਕੌਂਬੀ ਟੂਲ ਕੋਲੈਪਸ ਸਟ੍ਰਕਚਰ ਅਤੇ ਰੈਸਕਿਊ ਕਿੱਟ (ਸੀਐਸਐਸਆਰ ਕਿੱਟ), ਗੈੱਸ ਡਿਟੈਕਟਰ, ਫਾਇਰ ਐਂਟਰੀ ਸੂਟ, ਬੈਟਰੀ ਬੈਕਅੱਪ ਲਾਈਟਿੰਗ ਟਾਵਰ, ਬਹੁ-ਮੰਤਵੀ ਫਾਇਰ ਟੈਂਡਰ, ਕੁਇੱਕ ਰਿਸਪਾਂਸ ਵਹੀਕਲ ਅਤੇ ਹੋਰ ਉਪਕਰਨ ਸ਼ਾਮਲ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਉਪਕਰਨ ਪਠਾਨਕੋਟ, ਰਾਜਾਸਾਂਸੀ, ਫਿਰੋਜ਼ਪੁਰ ਅਤੇ ਹੋਰ ਸੰਵੇਦਨਸ਼ੀਲ ਥਾਵਾਂ ’ਤੇ ਤਾਇਨਾਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਦੋਵੇਂ ਦੇਸ਼ਾਂ ਦਰਮਿਆਨ ਤਣਾਅ ਵਧਣ ਦੇ ਚੱਲਦਿਆਂ ਸਰਹੱਦ ’ਤੇ ਪੈਦਾ ਹੋਣ ਵਾਲੀ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਵਿੱਚ ਮਦਦਗਾਰ ਹੋਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਰਹੱਦੀ ਵਸਨੀਕਾਂ ਦੀ ਸੁਰੱਖਿਆ ਲਈ ਸਾਰੀਆਂ ਜ਼ਰੂਰੀ ਲੋੜਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ।
ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਹ ਮਸ਼ੀਨਰੀ/ਉਪਕਰਨ ਸੰਕਟ ਦੇ ਸਮੇਂ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਵਧੇਰੇ ਮਦਦਗਾਰ ਸਿੱਧ ਹੋਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਮੌਜੂਦਾ ਸਮੇਂ ਕਿਸੇ ਵੀ ਚੁਨੌਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸੰਕਟ ਦੀ ਇਸ ਘੜੀ ਵਿੱਚ ਹਥਿਆਰਬੰਦ ਸੈਨਾਵਾਂ ਦੀ ਮਦਦ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।
ਇਸ ਮੌਕੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਵਿਧਾਇਕ ਕੁਲਵੰਤ ਸਿੰਘ, ਵਧੀਕ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ, ਡੀਸੀ ਕੋਮਲ ਮਿੱਤਲ, ਐੱਸਐੱਸਪੀ ਦੀਪਕ ਪਾਰਿਕ, ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਆਹਲੂਵਾਲੀਆ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ, ਡੀਆਈਜੀ ਹਰਚਰਨ ਸਿੰਘ ਭੁੱਲਰ, ਨਿਗਮ ਕਮਿਸ਼ਨਰ ਪਰਮਿੰਦਰਪਾਲ ਸਿੰਘ, ਡੀਐਸਪੀ ਹਰਸਿਮਰਨ ਸਿੰਘ ਬੱਲ ਅਤੇ ਹੋਰ ਅਧਿਕਾਰੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…