ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ‘ਆਪ’ ਸਰਕਾਰ ਵਚਨਬੱਧ: ਜੌੜਾਮਾਜਰਾ

ਰੋਟਰੀ ਕਲੱਬ ਸਿਲਵਰ ਸਿਟੀ ਮੁਹਾਲੀ ਦਾ ਤਾਜਪੋਸ਼ੀ ਸਮਾਗਮ ਯਾਦਗਾਰੀ ਹੋ ਨਿੱਬੜਿਆ

ਨਬਜ਼-ਏ-ਪੰਜਾਬ, ਮੁਹਾਲੀ, 11 ਅਗਸਤ:
ਰੋਟਰੀ ਕਲੱਬ ਸਿਲਵਰ ਸਿਟੀ ਮੁਹਾਲੀ ਦਾ ਤਾਜਪੋਸ਼ੀ ਸਮਾਗਮ 2024-25 ਆਪਣੀਆਂ ਯਾਦਾਂ ਬਿਖੇਰਦਾ ਹੋਇਆ ਯਾਦਗਾਰੀ ਹੋ ਨਿੱਬੜਿਆ। ਕਲੱਬ ਦੇ ਨਵ-ਨਿਯੁਕਤ ਪ੍ਰਧਾਨ ਰਜਨੀਸ਼ ਸ਼ਾਸਤਰੀ ਦੇ ਤਾਜਪੋਸ਼ੀ ਸਮਾਗਮ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਉਨ੍ਹਾਂ ਨੇ ਨਵੇਂ ਪ੍ਰਧਾਨ ਨੂੰ ਕਾਲਰ ਪਹਿਨਾ ਕੇ ਅਹੁਦੇ ਦਾ ਚਾਰਜ ਸੰਭਾਲਿਆ। ਇਸ ਮੌਕੇ ਡੀਜੀ ਸਿਲੈੱਕਟ ਰਵੀ ਪ੍ਰਕਾਸ਼, ਇੰਸਟਾਲੇਸ਼ਨ ਚੇਅਰਮੈਨ ਮੋਹਿਤ ਸਿੰਗਲਾ, ਸਾਬਕਾ ਪ੍ਰਧਾਨ ਸਰਬ ਮਰਵਾਹਾ ਅਤੇ ਜਨਰਲ ਸਕੱਤਰ ਡਾ. ਗੁਰਪ੍ਰੀਤ ਕੌਰ ਵੀ ਮੌਜੂਦ ਸਨ।
ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਰੋਟਰੀ ਕਲੱਬ ਦੀ ਨਵੀਂ ਚੁਣੀ ਗਈ ਟੀਮ ਨੂੰ ਵਧਾਈ ਦਿੰਦਿਆਂ ਸਮਾਜ ਸੇਵਾ ਦੇ ਨਾਲ-ਨਾਲ ਨਸ਼ਿਆਂ ਦੇ ਖ਼ਾਤਮੇ ਲਈ ਜ਼ੋਰਦਾਰ ਉਪਰਾਲੇ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ। ਇਸ ਸਬੰਧੀ ਵੱਡੇ ਪੱਧਰ ’ਤੇ ਠੋਸ ਕਦਮ ਚੁੱਕੇ ਗਏ ਹਨ। ਪੰਜਾਬ ਪੁਲੀਸ ਦੇ ਵੱਖ-ਵੱਖ ਵਿੰਗਾਂ ਅਤੇ ਐਸਟੀਐਫ਼ ਵੱਲੋਂ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹਾਂ ਵਿੱਚ ਭੇਜਿਆ ਗਿਆ ਹੈ ਅਤੇ ਡਰੱਗ ਮਨੀ ਨਾਲ ਬਣਾਈਆਂ ਜਾਇਦਾਦਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਕੇਸ ਪ੍ਰਾਪਰਟੀ ਬਣਾਇਆ ਜਾ ਰਿਹਾ ਹੈ।
ਨਵ-ਨਿਯੁਕਤ ਪ੍ਰਧਾਨ ਰਜਨੀਸ਼ ਸ਼ਾਸਤਰੀ ਨੇ ਜੌੜਾਮਾਜਰਾ ਸਮੇਤ ਸਾਰੇ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਪੂਰੀ ਤਨਦੇਹੀ ਅਤੇ ਸੇਵਾ ਭਾਵਨਾ ਨਾਲ ਨਿਭਾਉਣਗੇ। ਇਸ ਮੌਕੇ ਕਲੱਬ ਦੇ ਸੰਸਥਾਪਕ ਮੈਂਬਰ ਡਾ. ਅਸ਼ਵਨੀ ਕਾਂਸਲ ਨੇ ਮੁੱਖ ਮਹਿਮਾਨ ਸਮੇਤ ਹੋਰ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ। ਇਸ ਮੌਕੇ ਕਲੱਬ ਦੇ ਸਾਬਕਾ ਪ੍ਰਧਾਨ ਏਪੀ ਸਿੰਘ, ਰਾਕੇਸ਼ ਕੁਮਾਰ, ਦੀਪਕ ਸਿਡਾਨਾ, ਰਵੀ ਜੀਤ ਸਿੰਘ, ਵਿਜੇ ਗੋਇਲ, ਭੁਪਿੰਦਰ ਸਿੰਘ ਸੈਣੀ ਅਤੇ ਹੋਰ ਰੋਟਰੀ ਕਲੱਬਾਂ ਦੇ ਆਹੁਦੇਦਾਰ ਅਤੇ ਮੈਂਬਰਾਨ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…