ਪ੍ਰੈੱਸ ਦੀ ਆਜ਼ਾਦੀ ’ਤੇ ਹਮਲਾ ਬੰਦ ਕਰੇ ‘ਆਪ’ ਸਰਕਾਰ: ਬੈਦਵਾਨ

ਨਬਜ਼-ਏ-ਪੰਜਾਬ, ਮੁਹਾਲੀ, 9 ਜੂਨ:
ਸ਼੍ਰੋਮਣੀ ਅਕਾਲੀ ਦਲ, ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਬੈਦਵਾਨ ਨੇ ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪ੍ਰੈੱਸ ਦੀ ਆਜ਼ਾਦੀ ਨੂੰ ਦਬਾਉਣ ਦੀਆਂ ਕੋਝੀਆਂ ਕੋਸ਼ਿਸ਼ਾਂ ਤੁਰੰਤ ਬੰਦ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਪੱਤਰਕਾਰਾਂ ਦੇ ਘਰਾਂ ਵਿੱਚ ਜਾਣ ਅਤੇ ਉਨ੍ਹਾਂ ਤੋ ਘੰਟਿਆਂ-ਬੱਧੀ ਪੁੱਛਗਿੱਛ ਕਰਨ ਦੀਆਂ ਖ਼ਬਰਾਂ ਲੋਕਤੰਤਰ ਲਈ ਬਹੁਤ ਹੀ ਚਿੰਤਾਜਨਕ ਅਤੇ ਨਾ ਬਰਦਾਸ਼ਤ-ਯੋਗ ਹਨ। ਅੱਜ ਇੱਥੇ ਅਕਾਲੀ ਆਗੂ ਪਰਵਿੰਦਰ ਸਿੰਘ ਬੈਦਵਾਨ ਨੇ ਜ਼ੋਰ ਦੇ ਕੇ ਆਖਿਆ ਕਿ ਅਜਿਹੀਆਂ ਕਾਰਵਾਈਆਂ ਲੋਕਤੰਤਰ ਦਾ ਚੌਥਾ ਥੰਮ੍ਹ ਮੰਨੇ ਜਾਂਦੇ ਮੀਡੀਆ ’ਤੇ ਸਿੱਧਾ ਹਮਲਾ ਹਨ। ਉਨ੍ਹਾਂ ਕਿਹਾ ਕਿ ਇਨਸਾਫ਼ ਪਸੰਦ ਲੋਕਾਂ ਨੂੰ ਡਰਾਉਣ ਅਤੇ ਪ੍ਰੈਸ ਦੀ ਸੰਘੀ ਘੁੱਟਣਾ ਬਹੁਤ ਮੰਦਭਾਗੀ ਗੱਲ ਹੈ। ਉਨ੍ਹਾਂ ਕਿਹਾ ਕਿ ਬੀਤੇ ਕਈ ਦਿਨਾਂ ਤੋਂ ਪੰਜਾਬ ਸਰਕਾਰ ਦੀ ਸੀਆਈਡੀ ਅਤੇ ਹੋਰ ਖ਼ੁਫ਼ੀਆ ਏਜੰਸੀਆਂ ਵੱਲੋਂ ਲੋਕ-ਪੱਖੀ ਪੱਤਰਕਾਰਾਂ ਅਤੇ ਯੂ-ਟਿਊਬਰਾਂ ਜਿਨ੍ਹਾਂ ਵਿੱਚ ਬਖ਼ਸ਼ੀਸ਼ ਸਿੰਘ ਲਾਈਵ ਸੱਚ ਟੀਵੀ, ਮਨਿੰਦਰਜੀਤ ਸਿੰਘ ਸਿੱਧੂ ਲੋਕ ਆਵਾਜ਼ ਟੀਵੀ, ਜੱਸ ਗਰੇਵਾਲ ਆਰਐਮਬੀ, ਟੀਵੀ, ਮਿੰਟੂ ਗੁਰੂਸਰੀਆ, ਸੰਦੀਪ ਲਾਧੂਕਾ ਏਬੀਸੀ ਪੰਜਾਬ, ਗੁਰਪ੍ਰੀਤ ਸਿੰਘ ਪੰਜਾਬੀ ਨਿਊਜ਼ ਕਾਰਨਰ ਆਦਿ ਪੱਤਰਕਾਰਾਂ ਨੂੰ ਤਲਬ ਕਰਕੇ ਘੰਟਿਆਂ-ਬੱਧੀ ਪੁੱਛਗਿੱਛ ਕਰਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਚਾਈ ਅਤੇ ਪਾਰਦਰਸ਼ਤਾ ਨੂੰ ਕਾਇਮ ਰੱਖਣ ਵਿੱਚ ਪੱਤਰਕਾਰ ਭਾਈਚਾਰੇ ਦੀ ਹਿੰਮਤ ਪ੍ਰਸ਼ੰਸਾ ਦੀ ਹੱਕਦਾਰ ਹੈ।
ਸ੍ਰੀ ਬੈਦਵਾਨ ਨੇ ਕਿਹਾ ਕਿ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਕਮਜ਼ੋਰ ਕਰਨ ਵਾਲੀਆਂ ਅਜਿਹੀਆਂ ਡਰਾਉਣੀਆਂ ਚਾਲਾਂ ਦਾ ਸਹਾਰਾ ਲੈਣ ਦੀ ਬਜਾਏ, ‘ਆਪ’ ਸਰਕਾਰ ਨੂੰ ਪ੍ਰਸ਼ਾਸਨਿਕ ਕੰਮਾਂ ’ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ ਅਤੇ ਪੰਜਾਬ ਦੇ ਅਸਲ ਮੁੱਦਿਆਂ ਨੂੰ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਪ੍ਰੈੱਸ ਨੂੰ ਪ੍ਰੇਸ਼ਾਨ ਕਰਨ ਨਾਲ ਸਚਾਈ ਛੁਪ ਨਹੀਂ ਸਕਦੀ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…