ਬਜ਼ੁਰਗ ਪੱਤਰਕਾਰ ਰੈਕਟਰ ਕਥੂਰੀਆ ਦੇ ਇਲਾਜ਼ ਦੀ ਜ਼ਿੰਮੇਵਾਰੀ ਚੁੱਕੇ ‘ਆਪ’ ਸਰਕਾਰ: ਇਪਟਾ

ਨਬਜ਼-ਏ-ਪੰਜਾਬ, ਮੁਹਾਲੀ, 13 ਜੂਨ:
ਇਪਟਾ ਪੰਜਾਬ ਨੇ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਹਸਪਤਾਲ ਵਿੱਚ ਦਾਖ਼ਲ ਬਜ਼ੁਰਗ ਪੱਤਰਕਾਰ ਰੈਕਟਰ ਕਥੂਰੀਆ ਦੇ ਇਲਾਜ਼ ਦੀ ਜ਼ਿੰਮੇਵਾਰੀ ਚੁੱਕੇ। ਇਪਟਾ ਪੰਜਾਬ ਦੇ ਪ੍ਰਧਾਨ ਸੰਜੀਵਨ ਸਿੰਘ ਨੇ ਦੱਸਿਆ ਕਿ ਪਿਛਲੇ ਚਾਰ ਦਹਾਕੇ ਤੋਂ ਪੱਤਰਕਾਰੀ ਦੇ ਖੇਤਰ ਵਿੱਚ ਵਿਚਰ ਰਹੇ ਪੰਜਾਬੀ, ਹਿੰਦੀ ਤੇ ਅੰਗਰੇਜ਼ੀ ਅਖਬਾਰਾਂ ਵਿੱਚ ਪੱਤਰਕਾਰ ਵਜੋਂ ਕੰਮ ਕਰ ਚੁੱਕੇ ਬਜ਼ੁਰਗ ਪੱਤਰਕਾਰ ਰੈਕਟਰ ਕਥੂਰੀਆ ਦੀ ਤਬੀਅਤ ਨਾਸਾਜ ਹੋਣ ਕਾਰਨ ਹਸਪਤਾਲ ਦਾਖ਼ਲ ਹਨ। ਉਨ੍ਹਾਂ ਕਿਹਾ ਕਿ ਸਾਰੀ ਉਮਰ ਸੱਚੀ-ਸੁੱਚੀ ਅਤੇ ਲੋਕਾਂ ਦੇ ਹਿੱਤ ਲਈ ਪੱਤਰਕਾਰੀ ਕਰਦਿਆਂ ਰੈਕਟਰ ਕਥੂਰੀਆਂ ਨੇ ਕਦੇ ਵੀ ਆਪਣੇ ਅਸੂਲਾਂ ਅਤੇ ਸਿਧਾਤਾਂ ਨਾਲ ਸਮਝੌਤਾ ਨਾ ਕਰਨ ਕਰਕੇ ਕਦੇ ਵੀ ਮੰਦਹਾਲੀ ਅਤੇ ਤੰਗਦਸਤੀ ਤੋਂ ਨਿਜ਼ਾਤ ਨਹੀਂ ਪਾ ਸਕੇ। ਲਿਹਾਜ਼ਾ ਇਸ ਅੌਖੀ ਘੜੀ ਮੌਕੇ ਸਰਕਾਰ ਨੂੰ ਬਜਰੁਗ ਪੱਤਰਕਾਰ ਦੀ ਬਾਂਹ ਫੜਣੀ ਚਾਹੀਦੀ ਹੈ।
ਪੰਜਾਬੀ ਲੇਖਕ ਰਿਪੁਦਮਨ ਸਿੰਘ ਰੂਪ, ਇਪਟਾ, ਪੰਜਾਬ ਦੇ ਜਨਰਲ ਸੱਕਤਰ ਇੰਦਰਜੀਤ ਰੂਪੋਵਾਲੀ, ਇਪਟਾ, ਚੰਡੀਗੜ੍ਹ ਦੇ ਪ੍ਰਧਾਨ ਬਲਕਾਰ ਸਿੱਧੂ, ਜਨਰਲ ਸੱਕਤਰ ਕਮਲ ਨੈਣ ਸਿੰਘ ਸੇਖੋਂ, ਰਾਬਿੰਦਰ ਸਿੰਘ ਰੱਬੀ, ਅਮਨ ਭੋਗਲ, ਦਲਬਾਰ ਸਿੰਘ, ਗੁਰਦਿਆਲ ਨਿਰਮਾਣ, ਹਰਜੀਤ ਕੈਂਥ, ਡਾ. ਕੁਲਦੀਪ ਦੀਪ, ਡਾ. ਸੁਰੇਸ਼ ਮਹਿਤਾ, ਗੁਰਵਿੰਦਰ ਸਿੰਘ, ਗੁਰਮੀਤ ਪਾਹੜਾ, ਬਲਬੀਰ ਮੂਦਲ, ਗਮਨੂ ਬਾਂਸਲ, ਪ੍ਰਦੀਪ ਸ਼ਰਮਾ, ਬਿੱਟੂ ਅੌਲਖ, ਡਾ. ਹਰਭਜਨ ਸਿੰਘ, ਨਰਿੰਦਰ ਸਿੰਘ ਨੀਨਾ, ਅਸ਼ੋਕ ਪੁਰੀ, ਇੰਦਜੀਤ ਮੋਗਾ ਅਤੇ ਸਰਘੀ ਪ੍ਰੀਵਾਰ ਦੇ ਰੰਗਕਰਮੀ ਰੰਜੀਵਨ ਸਿੰਘ, ਸੰਜੀਵ ਦੀਵਾਨ, ਨਰਿੰਦਰ ਨਸਰੀਨ, ਮਨੀ ਸਭਰਵਾਲ ਅਤੇ ਰਿੱਤੂਰਾਗ ਨੇ ਪੱਤਰਕਾਰ ਭਾਈਚਾਰੇ, ਸਹਿਤਕ ਤੇ ਸਭਿਆਚਾਰਕ ਸੰਸਥਾਵਾਂ ਨੂੰ ਵੀ ਬਜ਼ੁਰਗ ਪੱਤਰਕਾਰ ਦੀ ਬਿਮਾਰੀ ਦੇ ਇਲਾਜ਼ ਲਈ ਵਿੱਤੀ ਮਦਦ ਕਰਨ ਦੀ ਅਪੀਲ ਕੀਤੀ ਹੈ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…