Share on Facebook Share on Twitter Share on Google+ Share on Pinterest Share on Linkedin ‘ਆਪ’ ਵਿਧਾਇਕ ਨੇ ਢਾਈ ਸਾਲਾਂ ਵਿੱਚ ਮੁਹਾਲੀ ਲਈ ਕੋਈ ਪ੍ਰਾਜੈਕਟ ਨਹੀਂ ਲਿਆਂਦਾ: ਜੀਤੀ ਸਿੱਧੂ ਨਬਜ਼-ਏ-ਪੰਜਾਬ, ਮੁਹਾਲੀ, 13 ਮਈ: ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਮੁਹਾਲੀ ਦੇ ਹੋ ਰਹੇ ਲਾਮਿਸਾਲ ਵਿਕਾਸ ਵਿੱਚ ਖੜੋਤ ਪਾ ਦਿੱਤੀ ਹੈ ਕਿਉਂਕਿ ਪਿਛਲੇ ਢਾਈ ਸਾਲਾਂ ਵਿੱਚ ਉਨ੍ਹਾਂ ਨੇ ਇਲਾਕੇ ਲਈ ਕੋਈ ਨਵਾਂ ਵਿਕਾਸ ਪ੍ਰਾਜੈਕਟ ਨਹੀਂ ਲਿਆਂਦਾ। ਉਨ੍ਹਾਂ ਕਿਹਾ ਕਿ ਇਲਾਕੇ ਦੇ ਵਿਕਾਸ ਦਾ ਸਾਰਾ ਸਿਹਰਾ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਦੂਰਅੰਦੇਸ਼ੀ ਅਤੇ ਸੁਚੱਜੀ ਵਿਉਂਤਬੰਦੀ ਨੂੰ ਜਾਂਦਾ ਹੈ। ਮੇਅਰ ਜੀਤੀ ਸਿੱਧੂ ਨੇ ਇਲਾਕੇ ਦੇ ਕਈ ਪਿੰਡਾਂ ਵਿੱਚ ਸ੍ਰੀ ਆਨੰਦਪੁਰ ਸਾਹਿਬ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਵਿਜੈਇੰਦਰ ਸਿੰਗਲਾ ਦੇ ਹੱਕ ਵਿੱਚ ਪ੍ਰਚਾਰ ਦੌਰਾਨ ਕਿਹਾ ਕਿ ਕਾਂਗਰਸ ਇਹ ਚੋਣ ਵੱਡੇ ਫਰਕ ਨਾਲ ਜਿੱਤੇਗੀ। ਉਨ੍ਹਾਂ ਕਿਹਾ ਕਿ ਬਲਬੀਰ ਸਿੱਧੂ ਦੇ ਕਾਰਜਕਾਲ ਦੌਰਾਨ ਕਿਸੇ ਵਿਕਾਸ ਪ੍ਰਾਜੈਕਟ ਜਾਂ ਜਨਤਕ ਕੰਮ ਵਿੱਚ ਕੋਈ ਰੋਕ ਜਾਂ ਅੜਿੱਕਾ ਨਹੀਂ ਸੀ ਪੈਂਦਾ ਜਦੋਂਕਿ ਮੌਜੂਦਾ ਪੰਜਾਬ ਸਰਕਾਰ ਦੇ ਕਾਰਜਕਾਲ ਦੌਰਾਨ ਕੋਈ ਕੰਮ ਹੁੰਦਾ ਹੀ ਨਹੀਂ ਹੈ। ਉਨ੍ਹਾਂ ਗਮਾਡਾ ਵੱਲੋਂ ਵਧਾਈਆਂ ਗਈਆਂ ਫੀਸਾਂ ਵਿੱਚ ਕੋਈ ਰਾਹਤ ਨਾ ਦੇਣ ਲਈ ਮੌਜੂਦਾ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਪ੍ਰਭਾਵਿਤ ਲੋਕਾਂ ਨੂੰ ਕੋਈ ਰਾਹਤ ਦਿਵਾਉਣ ਦੀ ਥਾਂ ਇਸ ਗੰਭੀਰ ਮਾਮਲੇ ’ਤੇ ਚੁੱਪ ਧਾਰੀ ਰੱਖੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੁਹਾਲੀ ਦੇਸ਼ ਦੇ ਚੋਟੀ ਦੇ 10 ਵਿਕਸਤ ਸ਼ਹਿਰਾਂ ਵਿੱਚੋਂ ਇੱਕ ਬਣਨ ਦੀ ਸਮਰੱਥਾ ਰੱਖਦਾ ਹੈ, ਬਸ਼ਰਤੇ ਇਸ ਕੋਲ ਸਹੀ ਸਿਆਸੀ ਅਗਵਾਈ ਹੋਵੇ। ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਸ਼ੁਰੂਆਤੀ ਪੜਾਅ ਦੀ ਵੋਟਿੰਗ ਦੇ ਰੁਝਾਨ ਦਰਸਾ ਰਹੇ ਹਨ ਕਿ ਕੇਂਦਰ ਵਿੱਚ ਕਾਂਗਰਸ ਸਰਕਾਰ ਬਣਨ ਦਾ ਰਾਹ ਸਾਫ਼ ਹੋ ਗਿਆ ਹੈ। ਸਿੱਧੂ ਨੇ ਕਿਹਾ ਕਿ ਭਾਜਪਾ ਵਾਂਗ ‘ਆਪ’ ਪਾਰਟੀ ਵੀ ਪੰਜਾਬ ਦੀ ਸਿਹਤ ਲਈ ਖਤਰਨਾਕ ਹੈ ਇਸ ਲਈ ਪੰਜਾਬ ਦੇ ਲੋਕਾਂ ਨੂੰ ਪੰਜਾਬ ਨੂੰ ਮੁੜ ਪੈਰਾਂ ਉੱਤੇ ਖੜ੍ਹਾ ਕਰਨ ਲਈ ਸਾਰੀਆਂ ਲੋਕ ਸਭਾ ਸੀਟਾਂ ਕਾਂਗਰਸ ਦੀ ਝੋਲੀ ਵਿੱਚ ਪਾਉਣੀਆਂ ਚਾਹੀਦੀਆਂ ਹਨ। ਉਨ੍ਹਾਂ ਭਗਵੰਤ ਮਾਨ ਸਰਕਾਰ ਦੀ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਨਾਕਾਮ ਰਹਿਣ ਲਈ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ‘ਆਪ’ ਦੀ ਸਥਿਤੀ ਉਥਲ-ਪੁਥਲ ਹੋ ਗਈ ਹੈ ਅਤੇ ਲੋਕਾਂ ਦਾ ਪਾਰਟੀ ’ਚੋਂ ਵਿਸ਼ਵਾਸ ਖਤਮ ਹੋ ਚੁੱਕਾ ਹੈ, ਜਿਸ ਦੀ ਪੁਸ਼ਟੀ ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਹੋ ਜਾਵੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ