Share on Facebook Share on Twitter Share on Google+ Share on Pinterest Share on Linkedin ‘ਆਪ’ ਵਿਧਾਇਕ ਨੇ ਲਿਵਰ ਇੰਸਟੀਚਿਊਟ ਵਿੱਚ ਸਿਹਤ ਸਹੂਲਤਾਂ ਦਾ ਲਿਆ ਜਾਇਜ਼ਾ ਨਵੀਂ ਦਿੱਲੀ ਦੀ ਤਰਜ਼ ’ਤੇ ਕੀਤੀ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਿਜ਼ ਦੀ ਸਥਾਪਨਾ ਨਬਜ਼-ਏ-ਪੰਜਾਬ, ਮੁਹਾਲੀ, 28 ਜੁਲਾਈ: ਮੁਹਾਲੀ ਸਥਿਤ ਪੰਜਾਬ ਦੇ ਪਹਿਲੇ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ ਫੇਜ਼-3ਬੀ-1 ਵਿਖੇ ਵਿਸ਼ਵ ਹੈਪੇਟਾਈਟਸ ਦਿਵਸ ਦੇ ਮੌਕੇ ਪਲੇਠਾ ਲਿਵਰ ਜਾਂਚ ਕੈਂਪ ਲਗਾਇਆ ਗਿਆ। ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕੁਲਵੰਤ ਸਿੰਘ ਨੇ ਕੈਂਪ ਦਾ ਉਦਘਾਟਨ ਕਰਨ ਅਤੇ ਆਪਣੀ ਜਾਂਚ ਕਰਵਾਉਣ ਆਏ ਸ਼ਹਿਰ ਵਾਸੀਆਂ ਅਤੇ ਡਾਕਟਰਾਂ ਨਾਲ ਸਿੱਧੀ ਗੱਲ ਕੀਤੀ। ਉਪਰੰਤ ਵਿਧਾਇਕ ਨੇ ਲਿਵਰ ਇੰਸਟੀਚਿਊਟ ਦਾ ਦੌਰਾ ਕਰਕੇ ਇੱਥੇ ਉਪਲਬਧ ਸਿਹਤ ਸਹੂਲਤਾਂ ਸਮੇਤ ਇੰਸਟੀਚਿਊਟ ਵਿੱਚ ਮੌਜੂਦ ਅਤਿ-ਆਧੁਨਿਕ ਮਸ਼ੀਨਾਂ ਅਤੇ ਸਾਜੋ-ਸਾਮਾਨ ਦਾ ਜਾਇਜ਼ਾ ਲਿਆ। ਉਨ੍ਹਾਂ ਭਰੋਸਾ ਦਿੱਤਾ ਕਿ ਲਿਵਰ ਇੰਸਟੀਚਿਊਟ ਦੀਆਂ ਜੋ ਵੀ ਲੋੜਾਂ ਹੋਣਗੀਆਂ, ਉਨ੍ਹਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਬਜਟ ਸੈਸ਼ਨ-2022 ਵਿੱਚ ਲਿਵਰ ਇੰਸਟੀਚਿਊਟ ਸਥਾਪਿਤ ਕਰਨ ਐਲਾਨ ਕੀਤਾ ਸੀ, ਜੋ ਪੂਰਾ ਕਰਕੇ ਦਿਖਾਇਆ ਹੈ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਇਹ ਸੰਸਥਾ ਹੈਪੇਟੋਲੋਜੀ ਦੇ ਖੇਤਰ ਵਿੱਚ ਸੁਪਰ-ਸਪੈਸ਼ਲਿਟੀ ਕੇਅਰ, ਸਿਖਲਾਈ ਅਤੇ ਖੋਜ ਸਬੰਧੀ ਅਤਿ-ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਹੈ। ਇਸ ਇੰਸਟੀਚਿਊਟ ਦੀ ਸਥਾਪਨਾ 40 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਕੀਤੀ ਗਈ ਹੈ ਅਤੇ ਇੱਥੇ 80 ਡਾਕਟਰ, 150 ਸਟਾਫ਼ ਨਰਸਾਂ ਅਤੇ 200 ਗਰੁੱਪ-ਡੀ ਕਰਮਚਾਰੀਆਂ ਸਮੇਤ ਕਰੀਬ 450 ਸਟਾਫ਼ ਮੈਂਬਰ ਹਨ। ਇਸ ਇੰਸਟੀਚਿਊਟ ਦੀ ਸਥਾਪਨਾ ਨਵੀਂ ਦਿੱਲੀ ਦੀ ਤਰਜ਼ ’ਤੇ ਕੀਤੀ ਗਈ ਹੈ। ਜੋ ਦੇਸ਼ ਦਾ ਦੂਜਾ ਅਤੇ ਪੰਜਾਬ ਦਾ ਪਹਿਲਾ ਲਿਵਰ ਇੰਸਟੀਚਿਊਟ ਹੈ, ਇੱਥੇ ਓਪੀਡੀ ਸੇਵਾਵਾਂ ਤੋਂ ਇਲਾਵਾ ਇੰਨਡੋਰ, ਇੰਟੈਂਸਿਵ ਕੇਅਰ ਅਤੇ ਐਮਰਜੈਂਸੀ ਸੇਵਾਵਾਂ, ਗੰਭੀਰ ਅਤੇ ਪੁਰਾਣੀ ਹੈਪੇਟਾਈਟਸ, ਸਿਰੋਸਿਸ, ਲਿਵਰ ਕੈਂਸਰ, ਅਲਕੋਹਲ ਲਿਵਰ ਡਿਜੀਜ਼, ਐਸਾਈਟਸ, ਵੱਖ-ਵੱਖ ਪੈਨਕ੍ਰੀਆਟਿਕ ਬਿਮਾਰੀਆਂ ਅਤੇ ਪਿੱਤੇ ਸਬੰਧੀ ਬਿਮਾਰੀਆਂ ਅਤੇ ਵੱਖ-ਵੱਖ ਕਿਸਮਾਂ ਦੀਆਂ ਬਿਲੀਅਰੀ ਡਿਜੀਜ਼ ਵਾਲੇ ਮਰੀਜ਼ ਇੱਥੇ ਇਲਾਜ ਕਰਵਾ ਸਕਦੇ ਹਨ। ਇਹ ਸੂਬੇ ਦਾ ਪਹਿਲਾ ਸਰਕਾਰੀ ਹਸਪਤਾਲ ਹੋਵੇਗਾ ਜਿੱਥੇ ਯੂ.ਜੀ.ਆਈ. ਐਂਡੋਸਕੋਪੀ, ਫਾਈਬਰੋਸਕੈਨ, ਐਂਡੋਸਕੋਪਿਕ ਅਲਟਰਾਸਾਊਂਡ ਅਤੇ ਈ.ਆਰ.ਸੀ.ਪੀ. ਵਰਗੀਆਂ ਬੀਮਾਰੀਆਂ ਦਾ ਇਲਾਜ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸਾਰੇ ਸਰਕਾਰੀ ਹਸਪਤਾਲਾਂ ਤੱਕ ਪਹੁੰਚ ਲਈ ਟੈਲੀਮੈਡੀਸਨ ਸੇਵਾਵਾਂ ਵੀ ਮਿਲਣਗੀਆਂ। ਇਸ ਮੌਕੇ ਸਾਬਕਾ ਕੌਂਸਲਰ ਗੁਰਮੁੱਖ ਸਿੰਘ ਸੋਹਲ, ਅਕਵਿੰਦਰ ਸਿੰਘ ਗੋਸਲ ਅਤੇ ਹੋਰ ਪਤਵੰਤੇ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ