Share on Facebook Share on Twitter Share on Google+ Share on Pinterest Share on Linkedin ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਨਬਜ਼-ਏ-ਪੰਜਾਬ, ਮੁਹਾਲੀ, 29 ਜੁਲਾਈ: ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕੁਲਵੰਤ ਸਿੰਘ ਨੇ ਇੱਥੋਂ ਦੇ ਸੈਕਟਰ-79 ਸਥਿਤ ਪਾਰਟੀ ਦਫ਼ਤਰ ਵਿਖੇ ਲੋਕ ਦਰਬਾਰ ਲਗਾ ਕੇ ਇਲਾਕਾ ਨਿਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਕਈ ਮਸਲੇ ਮੌਕੇ ’ਤੇ ਹੀ ਹੱਲ ਕਰਵਾਏ ਗਏ। ਜ਼ਿਆਦਾਤਰ ਲੋਕਾਂ ਨੇ ਬਿਜਲੀ ਸਪਲਾਈ, ਸਫ਼ਾਈ ਵਿਵਸਥਾ, ਟੁੱਟੀਆਂ ਸੜਕਾਂ, ਨੀਲੇ ਕਾਰਡਾਂ, ਪੁਲੀਸ ਥਾਣਿਆਂ ਨਾਲ ਸਬੰਧਤ ਮੁਸ਼ਕਲਾਂ ਦੱਸੀਆਂ। ਵਿਧਾਇਕ ਨੇ ਮੌਕੇ ’ਤੇ ਹੀ ਸਬੰਧਤ ਅਧਿਕਾਰੀਆਂ ਨੂੰ ਫੋਨ ’ਤੇ ਆਦੇਸ਼ ਦਿੱਤੇ ਕਿ ਲੋਕਾਂ ਦੇ ਕੰਮ ਪਹਿਲ ਦੇ ਆਧਾਰ ’ਤੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਸਰਕਾਰੀ ਦਫ਼ਤਰਾਂ ਵਿੱਚ ਲੋਕਾਂ ਦੀ ਖੱਜਲ-ਖੁਆਰੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਵਿਧਾਇਕ ਕੁਲਵੰਤ ਸਿੰਘ ਨੇ ਮੁੱਖ ਮੰਤਰੀ ਭ੍ਰਿਸ਼ਟਾਚਾਰ ਦੇ ਸਖ਼ਤ ਖ਼ਿਲਾਫ਼ ਹਨ ਅਤੇ ਸਰਕਾਰੀ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ, ਲੇਟ-ਲਤੀਫ਼ੀ ਕਿਸੇ ਵੀ ਕੀਮਤ ’ਤੇ ਸਹਿਣ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੜਕਾਂ ’ਤੇ ਆਵਾਜਾਈ ਨੂੰ ਸੌਖਾ ਬਣਾਉਣ ਲਈ ਗੋਲ ਚੌਕ ਬਣਾਉਣ ਸਮੇਤ ਅਪਰਾਧੀਆਂ ’ਤੇ ਨਜ਼ਰ ਰੱਖਣ ਲਈ 20 ਬਲਾਈਂਡ ਸਪੌਟਾਂ ’ਤੇ ਸੀਸੀਟੀਵੀ ਕੈਮਰੇ ਲਗਾਏ ਜਾ ਰਹੇ ਹਨ ਅਤੇ ਸ਼ਹਿਰ ਵਿੱਚ ਚੰਡੀਗੜ੍ਹ ਦੀ ਤਰਜ਼ ’ਤੇ ਈ-ਚਾਲਾਨ ਕੀਤੇ ਜਾਣਗੇ ਅਤੇ ਟਰੈਫ਼ਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਈ ਜਾਵੇਗੀ ਤਾਂ ਜੋ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਣ। ਉਨ੍ਹਾਂ ਲੋਕਾਂ ਨੂੰ ਇਹ ਵੀ ਭਰੋਸਾ ਦਿੱਤਾ ਕਿ ਮੌਜੂਦਾ ਸਮੇਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਮਿੱਥੇ ਸਮੇਂ ਵਿੱਚ ਮੁਕੰਮਲ ਕੀਤਾ ਜਾਵੇਗਾ ਅਤੇ ਵਿਕਾਸ ਕੰਮਾਂ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ