‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਜਗਤਪੁਰਾ ਵਿੱਚ ਸੁਵਿਧਾ ਕੈਂਪ ਵਿੱਚ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ

ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਹੱਲ ਕਰਨ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ: ਕੁਲਵੰਤ ਸਿੰਘ

ਨਬਜ਼-ਏ-ਪੰਜਾਬ, ਮੁਹਾਲੀ, 6 ਅਗਸਤ:
‘ਪੰਜਾਬ ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਪਿੰਡ ਜਗਤਪੁਰਾ ਵਿੱਚ ਸੁਵਿਧਾ ਕੈਂਪ ਲਗਾਇਆ ਗਿਆ। ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਵੱਖ-ਵੱਖ ਸਰਕਾਰੀ ਵਿਭਾਗਾਂ ਵੱਲੋਂ ਲਗਾਏ ਗਏ ਹੈਲਪ-ਡੈਸਕ ’ਤੇ ਜਾ ਕੇ ਨਿਰੀਖਣ ਕੀਤਾ ਅਤੇ ਲੋਕਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੂਰ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਜਾ ਰਹੀ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ, ਐਸਡੀਐਮ ਦੀਪਾਂਕਰ ਗਰਗ ਅਤੇ ਤਹਿਸੀਲਦਾਰ ਅਰਜਨ ਸਿੰਘ ਗਰੇਵਾਲ ਵੀ ਮੌਜੂਦ ਸਨ।
ਪਿੰਡ ਵਾਸੀਆਂ ਨੇ ਗਲੀਆਂ-ਨਾਲੀਆਂ ਤੇ ਟੁੱਟੀਆਂ ਸੜਕਾਂ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਬਾਰੇ ਦਰਪੇਸ਼ ਮੁਸ਼ਕਲਾਂ ਦੱਸੀਆਂ। ਵਿਧਾਇਕ ਨੇ ਮੌਕੇ ’ਤੇ ਹੀ ਬੀਡੀਪੀਓ ਸਤਵੰਤ ਸਿੰਘ ਰੰਧਾਵਾ ਉਪਰੋਕਤ ਮੁਸ਼ਕਲਾਂ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਆਦੇਸ਼ ਦਿੱਤੇ। ਕੁਲਵੰਤ ਸਿੰਘ ਨੇ ਦੱਸਿਆ ਕਿ ਪਿੰਡਾਂ ਵਿੱਚ ਲੱਗੇ ਟੇਢੇ-ਮੇਢੇ ਬਿਜਲੀ ਦੇ ਖੰਭੇ ਅਤੇ ਢਿੱਲੀਆਂ ਤਾਰਾਂ ਨੂੰ ਦਰੁਸਤ ਕਰਨ ਲਈ ਕਾਰਵਾਈ ਆਰੰਭੀ ਗਈ ਹੈ ਅਤੇ ਬਹੁਤ ਜਲਦ ਇਸ ਸਮੱਸਿਆ ਤੋਂ ਛੁਟਕਾਰਾ ਮਿਲ ਜਾਵੇਗਾ। ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਾਜਪੁਰਾ ਤਹਿਸੀਲ ਦੇ ਕੀਤੇ ਅਚਨਚੇਤ ਦੌਰੇ ਬਾਬਤ ਉਨ੍ਹਾਂ ਕਿਹਾ ਕਿ ਪਹਿਲੀ ਵਾਰ ਕੋਈ ਮੁੱਖ ਮੰਤਰੀ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣ ਰਿਹਾ ਹੈ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਲੋਕਾਂ ਦੇ ਕੰਮ ਬਿਨਾਂ ਕਿਸੇ ਰੁਕਾਵਟ ਤੋਂ ਅਤੇ ਛੇਤੀ ਹੋਣ। ਉਨ੍ਹਾਂ ਕਿਹਾ ਕਿ ਸ਼ਹਿਰਾਂ ਅਤੇ ਪਿੰਡਾਂ ਵਿੱਚ ਲਗਾਏ ਜਾ ਰਹੇ ਸੁਵਿਧਾ ਕੈਂਪਾਂ ਦਾ ਵੀ ਮੰਤਵ ਇਹੀ ਹੈ ਕਿ ਲੋਕਾਂ ਨੂੰ ਆਪਣੇ ਕੰਮਾਂ-ਕਾਰਾਂ ਲਈ ਸਰਕਾਰੀ ਦਫ਼ਤਰਾਂ ਵਿੱਚ ਖੱਜਲ ਨਾ ਹੋਣਾ ਪਵੇ।
ਡੀਸੀ ਸ੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਕਿ ਸੁਵਿਧਾ ਕੈਂਪਾਂ ਦੇ ਰੂਪ ਵਿੱਚ ਸਹੂਲਤਾਂ ਲੋਕਾਂ ਨੂੰ ਘਰਾਂ ਨੇੜੇ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਜਦੋਂ ਕੋਈ ਵਿਅਕਤੀ ਸੇਵਾ ਕੇਂਦਰ ਜਾਂਦਾ ਹੈ ਤਾਂ ਉਸ ਨੂੰ ਆਪਣਾ ਕੰਮ ਛੱਡ ਕੇ ਜਾਣਾ ਜਾਂਦਾ ਹੈ। ਇਸ ਲਈ ਲੋਕਾਂ ਨੂੰ ਅਜਿਹੇ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਧਾਰ ਕਾਰਡ ਜ਼ਰੂਰ ਅਪਡੇਟ ਕਰਵਾਉਣ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…