‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਨਬਜ਼-ਏ-ਪੰਜਾਬ, ਮੁਹਾਲੀ, 3 ਅਪਰੈਲ:
ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕੁਲਵੰਤ ਸਿੰਘ ਨੇ ਬੁੱਧਵਾਰ ਨੂੰ ਇੱਥੋਂ ਦੇ ਸੈਕਟਰ-79 ਸਥਿਤ ਪਾਰਟੀ ਦਫ਼ਤਰ ਵਿਖੇ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਜਲਦੀ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਜਦ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ‘ਆਪ’ ਸਰਕਾਰ ਹੋਂਦ ਵਿੱਚ ਆਈ ਹੈ, ਉਦੋਂ ਤੋਂ ਹੀ ਲੋਕਾਂ ਦੀਆਂ ਰੋਜ਼ਮਰ੍ਹਾ ਦੀਆਂ ਮੁਸ਼ਕਲਾਂ ਹੱਲ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਪੈਂਡਿੰਗ ਮਸਲਿਆਂ ਦੇ ਹੱਲ ਲਈ ਪੰਜਾਬ ਸਰਕਾਰ ‘ਆਪ’ ਦੇ ਦੁਆਰ ਸਕੀਮ ਤਹਿਤ ਸ਼ਹਿਰੀ ਅਤੇ ਪੇਂਡੂ ਲੋਕਾਂ ਨੂੰ ਘਰਾਂ ਨੇੜੇ 44 ਪ੍ਰਸ਼ਾਸਨਿਕ ਸੇਵਾਵਾਂ ਦਾ ਲਾਭ ਦਿੱਤਾ ਗਿਆ ਹੈ। ਚੋਣਾਂ ਤੋਂ ਬਾਅਦ ਇਹ ਅਮਲ ਮੁੜ ਸ਼ੁਰੂ ਕੀਤਾ ਜਾਵੇਗਾ। ਜਦੋਂਕਿ ਇਸ ਤੋਂ ਪਹਿਲਾਂ ਆਮ ਲੋਕ ਮਹੀਨਿਆਂਬੱਧੀ ਸਰਕਾਰੀ ਦਫ਼ਤਰਾਂ ਵਿੱਚ ਖੱਜਲ-ਖੁਆਰ ਹੁੰਦੇ ਰਹਿੰਦੇ ਸੀ।
ਵਿਧਾਇਕ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿੱਚ ਰੋਜ਼ਾਨਾ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਮੁਫ਼ਤ ਇਲਾਜ ਕਰਵਾ ਰਹੇ ਹਨ ਅਤੇ ਮਰੀਜ਼ਾਂ ਦੇ ਜ਼ਰੂਰੀ ਟੈੱਸਟ ਵੀ ਮੁਫ਼ਤ ਕੀਤੇ ਜਾ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਵਾਅਦੇ ਪੜਾਅਵਾਰ ਪੂਰੇ ਕੀਤੇ ਜਾ ਰਹੇ ਹਨ।
ਇਸ ਮੌਕੇ ਕੌਂਸਲਰ ਰਮਨਪ੍ਰੀਤ ਕੌਰ ਕੁੰਭੜਾ, ਸੁਖਦੇਵ ਸਿੰਘ ਪਟਵਾਰੀ, ਸਰਬਜੀਤ ਸਿੰਘ ਸਮਾਣਾ, ਪਰਮਜੀਤ ਸਿੰਘ ਚੌਹਾਨ, ਹਰਮੇਸ਼ ਸਿੰਘ ਕੁੰਭੜਾ, ਸਾਬਕਾ ਕੌਂਸਲਰ ਹਰਪਾਲ ਸਿੰਘ ਚੰਨਾ, ਅਕਵਿੰਦਰ ਸਿੰਘ ਗੋਸਲ, ਅਰੁਣ ਗੋਇਲ, ਬਲਜੀਤ ਸਿੰਘ ਹੈਪੀ, ਤਰਨਜੀਤ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…