‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਸ਼ਹਿਰੀ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ

ਨਬਜ਼-ਏ-ਪੰਜਾਬ, ਮੁਹਾਲੀ, 1 ਮਾਰਚ:
‘ਪੰਜਾਬ ਸਰਕਾਰ ਆਪ ਦੇ ਦੁਆਰ’ ਮੁਹਿੰਮ ਦੇ ਤਹਿਤ ਅੱਜ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਵੱਲੋਂ ਮੁਹਾਲੀ ਪ੍ਰਸ਼ਾਸਨ ਨਾਲ ਮਿਲ ਕੇ ਇੱਥੋਂ ਦੇ ਫੇਜ਼-1 ਸਥਿਤ ਧਰਮਸ਼ਾਲਾ ਵਿਖੇ ਸੁਵਿਧਾ ਕੈਂਪ ਲਗਾਇਆ ਗਿਆ। ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਕੈਂਪ ਦਾ ਨਿਰੀਖਣ ਕੀਤਾ ਅਤੇ ਸ਼ਹਿਰੀ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਜਿਨ੍ਹਾਂ ’ਚੋਂ ਬਹੁਤ ਸਾਰੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਰੋਜ਼ਾਨਾ ਵੱਡੀ ਗਿਣਤੀ ਵਿੱਚ ਲੋਕ ਸੁਵਿਧਾ ਕੈਂਪਾਂ ਵਿੱਚ ਪਹੁੰਚ ਕੇ ਸਰਕਾਰੀ ਸਹੂਲਤਾਂ ਦਾ ਲਾਭ ਲੈ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੀਤੀ 6 ਫਰਵਰੀ ਨੂੰ ਨਾਗਰਿਕ ਸੇਵਾਵਾਂ ਦਾ ਲਾਭ ਘਰ-ਘਰ ਪਹੁੰਚਾਉਣ ਲਈ ਵਿਸ਼ੇਸ਼ ਮੁਹਿੰਮ ਵਿੱਢੀ ਗਈ ਸੀ। ਜਿਸ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਬਿਨੈਕਾਰ ਹੈਲਪਲਾਈਨ ਨੰਬਰ 1076 ’ਤੇ ਵੀ ਤਾਲਮੇਲ ਕਰਕੇ ਆਪਣੇ ਘਰ ਬੈਠੇ ਹੀ 44 ਪ੍ਰਸ਼ਾਸਨਿਕ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨੂੰ ਵੀ ਸਮੇਂ ਸਮੇਂ ’ਤੇ ਕੈਂਪਾਂ ਦਾ ਦੌਰਾ ਕਰਕੇ ਲੋਕਾਂ ਤੋਂ ਫੀਡਬੈਕ ਲੈਣ ਦੀ ਹਦਾਇਤ ਕੀਤੀ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਕੀਤੇ ਸਾਰੇ ਚੋਣ ਵਾਅਦੇ ਅਤੇ ਗਰੰਟੀਆਂ ਪੜਾਅਵਾਰ ਇੱਕ-ਇੱਕ ਕਰਕੇ ਪੂਰੇ ਕੀਤੇ ਜਾ ਰਹੇ ਹਨ ਅਤੇ ਹੁਣ ਸਰਕਾਰ ਵੱਲੋਂ ਵਿਕਾਸ ਕੰਮਾਂ ਵਿੱਚ ਤੇਜ਼ੀ ਲਿਆਂਦੀ ਜਾ ਰਹੀ ਹੈ। ਸਿੱਖਿਆ ਅਤੇ ਸਿਹਤ ਵਿਭਾਗ ਵਿੱਚ ਲੋੜੀਂਦੀਆਂ ਘਾਟਾਂ ਅਤੇ ਢਾਂਚੇ ਨੂੰ ਲੀਹ ’ਤੇ ਲਿਆਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਕੌਂਸਲਰ ਗੁਰਮੀਤ ਕੌਰ, ‘ਆਪ’ ਵਲੰਟੀਅਰ ਹਰਬਿੰਦਰ ਸਿੰਘ, ਜਤਿੰਦਰ ਸਿੰਘ ਪੰਮਾ ਅਤੇ ਹੋਰ ਪਤਵੰਤੇ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…