Share on Facebook Share on Twitter Share on Google+ Share on Pinterest Share on Linkedin ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਵੱਖ-ਵੱਖ ਪੰਜ ਸਕੂਲਾਂ ਵਿੱਚ ਵਿਕਾਸ ਕੰਮਾਂ ਦੇ ਕੀਤੇ ਉਦਘਾਟਨ ਪੰਜਾਬ ਦੀ ਨਵੀਂ ਸਿੱਖਿਆ ਕ੍ਰਾਂਤੀ ਨੇ ਸਰਕਾਰੀ ਸਕੂਲਾਂ ਦੀ ਦਿੱਖ ਬਦਲੀ: ‘ਆਪ’ ਵਿਧਾਇਕ ਕੁਲਵੰਤ ਸਿੰਘ ਵੱਖ-ਵੱਖ ਸਰਕਾਰੀ ਸਕੂਲਾਂ ਦੇ 79.63 ਲੱਖ ਰੁਪਏ ਦੇ ਨਵੇਂ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਕੀਤੇ ਸਮਰਪਿਤ ਨਬਜ਼-ਏ-ਪੰਜਾਬ, ਮੁਹਾਲੀ, 19 ਮਈ: ਮੁਹਾਲੀ ਤੋਂ ‘ਆਪ’ ਦੇ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਮੁਹਾਲੀ ਹਲਕੇ ਦੇ ਪੰਜ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ 79 ਲੱਖ 63 ਹਜ਼ਾਰ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕੰਮਾਂ ਉਦਘਾਟਨ ਕੀਤੇ। ਅਧਿਆਪਕਾਂ, ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਸਮੇਤ ਪਿੰਡ ਵਾਸੀਆਂ ਨਾਲ ਖੁੱਲ੍ਹ ਕੇ ਸਿੱਧੀਆਂ ਗੱਲਾਂ ਕੀਤੀਆਂ। ਸਭ ਤੋਂ ਪਹਿਲਾਂ ਵਿਧਾਇਕ ਕੁਲਵੰਤ ਸਿੰਘ ਨੇ ਇਤਿਹਾਸਕ ਪਿੰਡ ਦਾਊਂ ਵਿਖੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿੱਚ 17. 06 ਲੱਖ ਰੁਪਏ ਦੀ ਲਾਗਤ ਨਾਲ ਬਣੇ ਦੋ ਸਮਾਰਟ ਕਲਾਸ-ਰੂਮ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ। ਉਪਰੰਤ ਪਿੰਡ ਦਾਊਂ (ਰਾਮਗੜ੍ਹ) ਦੇ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਸਰਕਾਰੀ ਹਾਈ ਸਕੂਲ ਵਿੱਚ 37.55 ਲੱਖ ਰੁਪਏ ਦੀ ਲਾਗਤ ਨਾਲ ਬਣੇ ਪੰਜ ਸਮਾਰਟ ਕਲਾਸ-ਰੂਮ, ਪਿੰਡ ਰਾਏਪੁਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ 15.02 ਲੱਖ ਰੁਪਏ ਦੀ ਲਾਗਤ ਨਾਲ ਬਣੇ ਦੋ ਸਮਾਰਟ ਕਲਾਸ-ਰੂਮ ਅਤੇ ਸਰਕਾਰੀ ਹਾਈ ਸਮਾਰਟ ਸਕੂਲ ਫੇਜ਼-6 ਵਿੱਚ 10 ਲੱਖ ਰੁਪਏ ਦੀ ਲਾਗਤ ਨਾਲ ਸੰਪੂਰਨ ਹੋਏ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ। ਉਨ੍ਹਾਂ ਨੇ ਸਰਕਾਰੀ ਹਾਈ ਸਮਾਰਟ ਸਕੂਲ ਦਾਊਂ ਦੇ ਦਸਵੀਂ ’ਚੋਂ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸਕੂਲੀ ਸਿੱਖਿਆ ਦਾ ਮਿਆਰ ਉੱਚਾ ਭਗਵੰਤ ਮਾਨ ਸਰਕਾਰ ਵਚਨਬੱਧ ਹੈ, ਕਿਉਂਕਿ ਕਿਸੇ ਵੀ ਦੇਸ਼ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਉਸ ਦੇ ਨਾਗਰਿਕਾਂ ਦਾ ਸਿਹਤਮੰਦ ਅਤੇ ਸਿੱਖਿਅਕ ਹੋਣਾ ਬਹੁਤ ਜ਼ਰੂਰੀ ਹੈ, ਇਸ ਲੀਹ ’ਤੇ ਚੱਲਦਿਆਂ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਸਿਹਤ ਸੇਵਾਵਾਂ ਅਤੇ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਪੰਜਾਬ ਦੀ ਨਵੀਂ ਸਿੱਖਿਆ ਕ੍ਰਾਂਤੀ ਨੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਰੱਖ ਦਿੱਤੀ ਹੈ, ਭਵਿੱਖ ਵਿੱਚ ਇਸ ਦੇ ਚੰਗੇ ਨਤੀਜੇ ਸਾਹਮਣੇ ਆਉਣਗੇ। ਵਿਧਾਇਕ ਨੇ ਦੱਸਿਆ ਕਿ ਪੰਜਾਬ ਦੇ 20,000 ਸਰਕਾਰੀ ਸਕੂਲਾਂ ਵਿੱਚ ਲਗਪਗ 28 ਲੱਖ ਬੱਚੇ ਪੜ੍ਹਦੇ ਹਨ। ਹਰੇਕ ਸਕੂਲ ਵਿੱਚ ਬੱਚਿਆਂ ਦੇ ਬੈਠਣ ਲਈ ਡੈਸਕ ਹਨ, ਹਰ ਕਲਾਸ-ਰੂਮ ਵਿੱਚ ਗਰੀਨ ਬੋਰਡ ਹਨ, ਬਿਜਲੀ-ਪਾਣੀ ਅਤੇ ਪਖਾਨਿਆਂ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 20,000 ਅਧਿਆਪਕ ਭਰਤੀ ਕੀਤੇ ਅਤੇ 12,700 ਕੱਚੇ ਅਧਿਆਪਕਾਂ ਨੂੰ ਪੱਕੇ ਕਰਕੇ ਉਨ੍ਹਾਂ ਦੀਆਂ ਤਨਖ਼ਾਹਾਂ ਵਿੱਚ 3 ਤੋਂ 4 ਗੁਣਾ ਵਾਧਾ ਕੀਤਾ। ਸਕੂਲਾਂ ਵਿੱਚ 9000 ਚੌਂਕੀਦਾਰ ਅਤੇ ਸਫ਼ਾਈ ਸੇਵਕ ਤਾਇਨਾਤ ਕੀਤੇ ਗਏ। 17000 ਸਕੂਲਾਂ ਵਿੱਚ ਇੰਟਰਨੈੱਟ ਦੀਆਂ ਸੇਵਾਵਾਂ ਮੁਹੱਈਆ ਕੀਤੀਆਂ ਗਈਆਂ ਹਨ। ਇਸ ਮੌਕੇ ਐਸਡੀਐਮ ਦਮਨਦੀਪ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ ਗਿੰਨੀ ਦੁੱਗਲ, ‘ਆਪ’ ਆਗੂ ਕੁਲਦੀਪ ਸਿੰਘ ਸਮਾਣਾ, ਸਕੂਲ ਕਮੇਟੀ ਦੇ ਚੇਅਰਮੈਨ ਆਰਪੀ ਸ਼ਰਮਾ, ਸਰਪੰਚ ਗੁਰਨਾਮ ਸਿੰਘ ਕਾਲਾ, ‘ਆਪ’ ਵਲੰਟੀਅਰ ਹਰਮੇਸ਼ ਸਿੰਘ ਕੁੰਭੜਾ ਅਤੇ ਅਧਿਆਪਕਾਂ ਸਮੇਤ ਪੰਚ-ਸਰਪੰਚ ਅਤੇ ਹੋਰ ਪਤਵੰਤੇ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ