‘ਆਪ’ ਵਿਧਾਇਕ ਕੁਲਵੰਤ ਸਿੰਘ ਵੱਲੋਂ ਵੱਖ-ਵੱਖ ਸਕੂਲਾਂ ਵਿੱਚ ਵਿਕਾਸ ਕੰਮਾਂ ਦੇ ਉਦਘਾਟਨ

ਪਿਛਲੇ ਤਿੰਨ ਸਾਲਾਂ ਵਿੱਚ ਸਰਕਾਰੀ ਸਕੂਲਾਂ ਦੇ ਚੰਗੇ ਨਤੀਜੇ ਸਾਹਮਣੇ ਆਏ, ਦਾਖ਼ਲੇ ਵਧੇ: ਕੁਲਵੰਤ ਸਿੰਘ

ਨਬਜ਼-ਏ-ਪੰਜਾਬ, ਮੁਹਾਲੀ, 29 ਮਈ:
ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕੁਲਵੰਤ ਸਿੰਘ ਨੇ ਮੁਹਾਲੀ ਹਲਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਵਿਕਾਸ ਕੰਮਾਂ ਉਦਘਾਟਨ ਕੀਤੇ। ਉਨ੍ਹਾਂ ਨੇ ਵਿਦਿਆਰਥੀਆਂ ਅਤੇ ਮਾਪਿਆਂ ਨਾਲ ਖੁੱਲ੍ਹ ਕੇ ਗੱਲ ਕੀਤੀਆਂ ਹਨ ਅਤੇ ਸਕੂਲ ਵਿੱਚ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਂ ਸਬੰਧੀ ਫੀਡਬੈਕ ਹਾਸਲ ਕੀਤੀ। ਉਨ੍ਹਾਂ ਸਾਢੇ 11 ਲੱਖ ਰੁਪਏ ਦੀ ਲਾਗਤ ਨਾਲ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਸੈਦਪੁਰ ਅਤੇ ਸਰਕਾਰੀ ਹਾਈ ਸਕੂਲ ਸੈਦਪੁਰ ਵਿੱਚ ਕੀਤੇ ਕੰਮਾਂ ਦਾ ਉਦਘਾਟਨ ਕੀਤਾ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਗਿੰਨੀ ਦੁੱਗਲ ਵੀ ਹਾਜ਼ਰ ਸਨ। ਉਪਰੰਤ ਉਨ੍ਹਾਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਗੋਬਿੰਦਗੜ੍ਹ ਵਿਖੇ 8 ਲੱਖ 40 ਹਾਜ਼ਰ ਦੀ ਲਾਗਤ ਨਾਲ ਨਵੀਨੀਕਰਨ ਦਾ ਉਦਘਾਟਨ ਕੀਤਾ।
ਸੈਦਪੁਰ ਸਕੂਲ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ‘ਪੰਜਾਬ ਸਿੱਖਿਆ ਕ੍ਰਾਂਤੀ’ ਨਾਲ ਸਰਕਾਰੀ ਸਕੂਲਾਂ ਦੀ ਕਾਇਆ-ਕਲਪ ਕੀਤੀ ਜਾ ਰਹੀ ਹੈ। ਇਸ ਸਾਲ ਮੁਹਾਲੀ ਜ਼ਿਲ੍ਹੇ ਦੇ ਬਾਰ੍ਹਵੀਂ ਦੇ 13 ਵਿਦਿਆਰਥੀ ਮੈਰਿਟ ਵਿੱਚ ਆਏ ਹਨ। ਜਿਨ੍ਹਾਂ ’ਚੋਂ 11 ਵਿਦਿਆਰਥੀ ਮੈਰੀਟੋਰੀਅਸ ਸਕੂਲ ਦੇ ਹਨ। ਸਿੱਖਿਆ ਸੈਕਟਰ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਕੇ ਸਰਕਾਰੀ ਸਕੂਲਾਂ ਨੂੰ ਸਿੱਖਿਆ ਦੇ ਮਿਆਰਾਂ ਦੇ ਅਨੁਕੂਲ ਅਪਗਰੇਡ ਕੀਤਾ ਜਾ ਰਿਹਾ ਹੈ। ਤਾਂ ਜੋ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਆਮ ਘਰ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦਾ ਮਾਹੌਲ ਮਿਲ ਸਕੇ।

ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਸਿੱਖਿਆ ਖੇਤਰ ਵਿੱਚ ਵਿਲੱਖਣ ਬਦਲਾਅ ਆ ਰਹੇ ਹਨ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੀ ਨੁਹਾਰ ਤੇਜ਼ੀ ਨਾਲ ਬਦਲ ਰਹੀ ਹੈ ਅਤੇ ਉਨ੍ਹਾਂ ਨੂੰ ਨਵੇਂ ਯੁੱਗ ਦੇ ਤਕਨੀਕੀ ਅਤੇ ਬੁਨਿਆਦੀ ਢਾਂਚਿਆਂ ਨਾਲ ਲੈਸ ਕੀਤਾ ਜਾ ਰਿਹਾ ਹੈ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…