Share on Facebook Share on Twitter Share on Google+ Share on Pinterest Share on Linkedin ‘ਆਪ’ ਵਿਧਾਇਕ ਕੁਲਵੰਤ ਸਿੰਘ ਵੱਲੋਂ ਪਿੰਡ ਦਾਊਂ-ਰਾਮਗੜ੍ਹ ਤੇ ਲਖਨੌਰ ਵਿੱਚ ਨਵੇਂ ਟਿਊਬਵੈੱਲਾਂ ਦਾ ਉਦਘਾਟਨ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਵਿਕਾਸ ਨੂੰ ਤਰਜੀਹ ਦੇ ਰਹੀ ਹੈ ਭਗਵੰਤ ਮਾਨ ਸਰਕਾਰ: ਕੁਲਵੰਤ ਸਿੰਘ ਪਿੰਡ ਦਾਊਂ ਵਿੱਚ 35.88 ਲੱਖ ਤੇ ਲਖਨੌਰ ਵਿੱਚ 26.50 ਲੱਖ ਦੀ ਲਾਗਤ ਨਾਲ ਚਾਲੂ ਕੀਤੇ ਟਿਊਬਵੈੱਲ ਨਬਜ਼-ਏ-ਪੰਜਾਬ, ਮੁਹਾਲੀ, 24 ਜਨਵਰੀ: ਮੁਹਾਲੀ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਇਤਿਹਾਸਕ ਪਿੰਡ ਦਾਊਂ-ਰਾਮਗੜ੍ਹ ਅਤੇ ਪਿੰਡ ਲਖਨੌਰ ਵਿੱਚ ਨਵੇਂ ਲਗਾਏ ਗਏ ਟਿਊਬਵੈੱਲ ਲੋਕਾਂ ਨੂੰ ਸਮਰਪਿਤ ਕੀਤੇ। ਦਾਊਂ ਵਿੱਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ 1100 ਫੁੱਟ ਡੂੰਘਾ ਪਾਣੀ ਦਾ ਟਿਊਬਵੈੱਲ ਲਗਾਇਆ ਗਿਆ ਹੈ। ਜਿਸ ’ਤੇ 35.88 ਲੱਖ ਰੁਪਏ ਖ਼ਰਚ ਕੀਤੇ ਗਏ ਹਨ। ਕਾਬਿਲੇਗੌਰ ਹੈ ਕਿ ਦਾਊਂ-ਰਾਮਗੜ੍ਹ ਪੁਰਾਣਾ ਟਿਊਬਵੈੱਲ ਪਿੰਡ ਵਾਸੀਆ ਦੀ ਪਿਆਸ ਬੁਝਾਉਣ ਦੇ ਸਮਰੱਥ ਨਹੀਂ ਸੀ। ਜਿਸ ਕਾਰਨ ਪਿੰਡ ਵਾਸੀਆਂ ਦੀ ਮੰਗ ’ਤੇ ਨਵਾਂ ਟਿਊਬਵੈੱਲ ਲਗਾਇਆ ਗਿਆ ਹੈ। ਇੰਜ ਹੀ ਪਿੰਡ ਲਖਨੌਰ ਵਿੱਚ ਪਹਿਲਾਂ ਦੋ ਟਿਊਬਵੈੱਲ ਲੱਗੇ ਹੋਏ ਸਨ, ਜਿਨ੍ਹਾਂ ’ਚੋਂ ਇੱਕ ਟਿਊਬਵੈੱਲ ਕਾਫ਼ੀ ਸਮੇਂ ਤੋਂ ਖ਼ਰਾਬ ਹੋਣ ਕਾਰਨ ਪਿੰਡ ਵਾਸੀਆਂ ਨੂੰ ਕਾਫ਼ੀ ਮੁਸ਼ਕਲ ਨਾਲ ਜੂਝਣਾ ਪੈ ਰਿਹਾ ਸੀ। ਇੱਥੇ ਵੀ ਪਿੰਡ ਵਾਸੀਆਂ ਦੀ ਮੰਗ ’ਤੇ 920 ਫੁੱਟ ਡੂੰਘਾ ਨਵਾਂ ਟਿਊਬਵੈੱਲ ਲਗਾਇਆ ਗਿਆ ਹੈ, ਜਿਸ ’ਤੇ 26.50 ਲੱਖ ਰੁਪਏ ਦੀ ਲਾਗਤ ਆਈ ਹੈ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵੱਲੋਂ ਧੜੇਬਾਜ਼ੀ ਅਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਵਿਕਾਸ ਮੁਖੀ ਕੰਮਾਂ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਲੋਕਾਂ ਨੇ ਪੂਰੇ ਚਾਅ ਅਤੇ ਉਤਸ਼ਾਹ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਹੋਂਦ ਵਿੱਚ ਲਿਆਂਦਾ ਹੈ, ਉਦੋਂ ਤੋਂ ਸਿਰਫ਼ ਵਿਕਾਸ ਕੰਮਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ, ਤਾਂ ਜੋ ਲੋਕਾਂ ਨੂੰ ਮਿਆਰੀ ਸਿਹਤ ਤੇ ਸਿੱਖਿਆ ਅਤੇ ਹੋਰ ਬੁਨਿਆਦੀ ਸਹੂਲਤਾਂ ਮਿਲ ਸਕਣ। ਉਨ੍ਹਾਂ ਐਲਾਨ ਕੀਤਾ ਕਿ ਮੌਜੂਦਾ ਸਮੇਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਮਿੱਥੇ ਸਮੇਂ ਵਿੱਚ ਮੁਕੰਮਲ ਕੀਤਾ ਜਾਵੇਗਾ ਅਤੇ ਲੋਕਾਂ ਦੀ ਰਾਇ ਅਨੁਸਾਰ ਬਾਕੀ ਰਹਿੰਦੇ ਕੰਮਾਂ ਦੇ ਐਸਟੀਮੈਂਟ ਤਿਆਰ ਕੀਤੇ ਜਾਣਗੇ। ਉਨ੍ਹਾਂ ਭਰੋਸਾ ਦਿੱਤਾ ਕਿ ਵਿਕਾਸ ਕੰਮਾਂ ਲਈ ਫ਼ੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਪਿੰਡ ਦਾਊਂ ਦੇ ਸਰਪੰਚ ਤੇ ਕਿਸਾਨ ਆਗੂ ਗੁਰਨਾਮ ਸਿੰਘ, ਜੁਝਾਰ ਨਗਰ ਦੇ ਸਰਪੰਚ ਇਕਬਾਲ ਸਿੰਘ, ਸਾਬਕਾ ਕੌਂਸਲਰ ਹਰਪਾਲ ਸਿੰਘ ਚੰਨਾ, ਆਰਪੀ ਸ਼ਰਮਾ, ‘ਆਪ’ ਵਲੰਟੀਅਰ ਹਰਮੇਸ਼ ਸਿੰਘ ਕੁੰਭੜਾ, ਅਵਤਾਰ ਸਿੰਘ ਮੌਲੀ,ਬਲਵੀਰ ਸਿੰਘ ਸਰਪੰਚ ਰਾਏਪੁਰ, ਗੁਰਜਿੰਦਰ ਸਿੰਘ ਸਰਪੰਚ ਬੱਲੋਮਾਜਰਾ, ਰਣਧੀਰ ਸਿੰਘ ਸਰਪੰਚ ਹੁਸੈਨਪੁਰ, ਮਲਕੀਤ ਸਿੰਘ ਬਲਾਕ ਪ੍ਰਧਾਨ, ਰਜਿੰਦਰ ਸਿੰਘ ਰਾਜੂ ਸਰਪੰਚ ਬੜਮਾਜਰਾ, ਗੁਰਨਾਮ ਸਿੰਘ ਸਰਪੰਚ ਬੜਮਾਜਰਾ ਕਲੌਨੀ, ਰਾਜੂ ਦਾਊਂ, ਮਨਦੀਪ ਸਿੰਘ ਪੰਚ ਦਾਊਂ, ਹਰਜੀਤ ਸਿੰਘ ਪੰਚ ਦਾਊ, ਅਸ਼ੋਕ ਕੁਮਾਰ ਪੰਚ ਦਾਊ, ਪ੍ਰਤਾਪ ਪੰਚ ਦਾਊਂ, ਅਮਿਤ ਵਰਮਾ ਦਾਊਂ, ਮਨਪ੍ਰੀਤ ਸਿੰਘ ਬੜਮਾਜਰਾ, ਗੁਰਵਿੰਦਰ ਸਿੰਘ ਪਿੰਕੀ ਵੀ ਹਾਜ਼ਰ ਸਨ। ਇਸ ਮੌਕੇ ਕੁਲਦੀਪ ਕੌਰ ਸਰਪੰਚ ਲਖਨੌਰ, ਪ੍ਰਭਜੋਤ ਕੌਰ ਸਾਬਕਾ ਸਰਪੰਚ ਲਖਨੌਰ, ਮੁਖਤਿਆਰ ਸਿੰਘ ਲਖਨੌਰ, ਗੁਰਸੇਵਕ ਸਿੰਘ,ਪ੍ਰੇਮੀ ਸਰਪੰਚ ਮੌਲੀ, ਤਰਲੋਚਨ ਸਿੰਘ ਤੋਚੀ ਸਰਪੰਚ ਪਿੰਡ ਕੈਲੋਂ (ਬਲਾਕ ਪ੍ਰਧਾਨ), ਹਰਿੰਦਰ ਸਿੰਘ ਟਿੱਕਾ ਪੰਚ ਮੌਲੀ, ਅਮਨਦੀਪ ਸਿੰਘ ਸੋਨਾ ਸਾਬਕਾ ਪੰਚ ਲਖਨੌਰ, ਗੁਰਮੁੱਖ ਸਿੰਘ ਨੰਬਰਦਾਰ, ਕੁਲਦੀਪ ਸਿੰਘ ਪੰਚ, ਭਾਗ ਸਿੰਘ ਪੰਚ, ਜਸਪ੍ਰੀਤ ਸਿੰਘ ਪੰਚ, ਦਿਲਬਾਗ ਸਿੰਘ ਪੰਚ, ਡਾ. ਕੁਲਦੀਪ ਸਿੰਘ, ਅਕਬਿੰਦਰ ਸਿੰਘ ਗੋਸਲ, ਲਾਡੀ ਲਖਨੌਰ ਤੇ ਗੁਰਪ੍ਰੀਤ ਸਿੰਘ ਕੁਰੜਾ ਸਮੇਤ ਜਲ ਸਪਲਾਈ ਵਿਭਾਗ ਦੇ ਅਧਿਕਾਰੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ