‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਨਬਜ਼-ਏ-ਪੰਜਾਬ, ਮੁਹਾਲੀ, 9 ਜੂਨ:
ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕੁਲਵੰਤ ਸਿੰਘ ਨੇ ਸੋਮਵਾਰ ਨੂੰ ਸੈਕਟਰ79 ਸਥਿਤ ਪਾਰਟੀ ਦਫ਼ਤਰ ਵਿੱਚ ਖੁੱਲ੍ਹਾ ਦਰਬਾਰ ਲਗਾ ਕੇ ਸ਼ਹਿਰੀ ਤੇ ਪੇਂਡੂ ਖੇਤਰ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਜਲਦੀ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਜ਼ਿਆਦਾਤਰ ਸਮੱਸਿਆਵਾਂ ਬਿਜਲੀ ਸਪਲਾਈ, ਘਰੇਲੂ ਹਿੰਸਾ, ਇੰਤਕਾਲਾਂ, ਬਦਲੀਆਂ ਅਤੇ ਲੜਾਈ-ਝਗੜਿਆਂ ਸਬੰਧੀ ਸਨ। ਕਈ ਲੋਕਾਂ ਨੇ ਕਿਹਾ ਕਿ ਗਰਮੀ ਵਧਣ ਨਾਲ ਬਿਜਲੀ ਦੀ ਮੰਗ ਵੀ ਵਧ ਗਈ ਹੈ ਅਤੇ ਅਣਐਲਾਨੇ ਲੰਮੇ ਕੱਟਾਂ ਕਾਰਨ ਕਾਫ਼ੀ ਪੇ੍ਰਸ਼ਾਨੀ ਹੁੰਦੀ ਹੈ।
ਇਸ ਦੌਰਾਨ ਇੱਕ ਅੌਰਤ ਨੇ ਅਸਲਾ ਲਾਇਸੈਂਸ ਬਣਾਉਣ ਦੀ ਅਰਜ਼ੀ ਦੇ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ। ਅੌਰਤਾਂ ਦਾ ਕਹਿਣਾ ਸੀ ਕਿ ਉਸ ਦਾ ਨਵਾਂ ਅਸਲਾ ਲਾਇਸੈਂਸ ਬਣਾਇਆ ਜਾਵੇ। ਬਿਨੈਕਾਰ ਅੌਰਤ ਨੇ ਕਿਹਾ ਕਿ ਉਸ ਨੇ ਬੀਤੀ 4 ਅਪਰੈਲ ਨੂੰ ਅਪਲਾਈ ਕੀਤਾ ਸੀ। ਹਾਲੇ ਤੱਕ ਫਾਈਲ ਨੂੰ ਕਲੀਅਰ ਨਹੀਂ ਕੀਤਾ। ਇਸ ਸਬੰਧੀ ਏਡੀਸੀ ਨੂੰ ਨਿਯਮਾਂ ਤਹਿਤ ਬਣਦੀ ਕਾਰਵਾਈ ਕਰਨ ਲਈ ਕਿਹਾ ਗਿਆ ਹੈ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਗਰਮੀ ਦੇ ਮੌਸਮ ਵਿੱਚ ਅਕਸਰ ਬਿਜਲੀ ਦੀ ਮੰਗ ਵਧ ਜਾਂਦੀ ਹੈ, ਪ੍ਰੰਤੂ ਹੋਰਨਾਂ ਸ਼ਹਿਰਾਂ ਦੇ ਮੁਕਾਬਲੇ ਮੁਹਾਲੀ ਦੀ ਸਥਿਤੀ ਕਾਫ਼ੀ ਬਿਹਤਰ ਹੈ। ਉਨ੍ਹਾਂ ਕਿਹਾ ਕਿ ਝੋਨਾ ਲਗਾਉਣ ਲਈ ਕਿਸਾਨਾਂ ਨੂੰ ਪਾਵਰ ਬਿਜਲੀ ਸਪਲਾਈ ਦੀ ਬਹੁਤ ਲੋੜ ਹੈ। ਇਸ ਕਾਰਨ ਵੀ ਕਈ ਵਾਰ ਕੱਟ ਲਗਾ ਕੇ ਕਿਸਾਨਾਂ ਨੂੰ ਲੋੜੀਂਦੀ ਬਿਜਲੀ ਸਪਲਾਈ ਦੇਣੀ ਜ਼ਰੂਰੀ ਹੁੰਦੀ ਹੈ। ਲੇਕਿਨ ਇਸ ਦੇ ਬਾਵਜੂਦ ਉਨ੍ਹਾਂ ਪਾਵਰਕੌਮ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਦੀ ਸਿਫ਼ਾਰਸ਼ ਕੀਤੀ। ਲੜਾਈ-ਝਗੜਿਆਂ ਸਬੰਧੀ ਵਿਧਾਇਕ ਨੇ ਕਿਹਾ ਕਿ ਕਾਨੂੰਨ ਨੂੰ ਆਪਣੇ ਹੱਥ ਵਿੱਚ ਲੈਣ ਵਾਲਿਆਂ ਖ਼ਿਲਾਫ਼ ਸਖ਼ਤੀ ਵਰਤੀ ਜਾਵੇ ਅਤੇ ਪੀੜਤਾਂ ਨੂੰ ਫੌਰੀ ਇਨਸਾਫ਼ ਦਿੱਤਾ ਜਾਵੇ। ਇੰਤਕਾਲ ਦੇ ਮਾਮਲਿਆਂ ਬਾਰੇ ਉਨ੍ਹਾਂ ਤੁਰੰਤ ਐਸਡੀਐਮ ਅਤੇ ਤਹਿਸੀਲਦਾਰ ਨੂੰ ਹਦਾਇਤ ਕੀਤੀ ਕਿ ਇੰਤਕਾਲਾਂ ਦਾ ਕੰਮ ਛੇਤੀ ਕੀਤਾ ਜਾਵੇ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…