Share on Facebook Share on Twitter Share on Google+ Share on Pinterest Share on Linkedin ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਨਬਜ਼-ਏ-ਪੰਜਾਬ, ਮੁਹਾਲੀ, 19 ਜੂਨ: ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕੁਲਵੰਤ ਸਿੰਘ ਨੇ ਸੈਕਟਰ-79 ਸਥਿਤ ਪਾਰਟੀ ਦਫ਼ਤਰ ਵਿਖੇ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਜਲਦੀ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਜ਼ਿਆਦਾਤਰ ਸਮੱਸਿਆਵਾਂ ਬਿਜਲੀ-ਪਾਣੀ, ਸੜਕਾਂ ਦੀ ਮੁਰੰਮਤ, ਮੁਲਾਜ਼ਮਾਂ ਦੀਆਂ ਬਦਲੀਆਂ, ਥਾਣਿਆਂ ਨਾਲ ਸਬੰਧਤ ਸਨ। ਪਿੰਡ ਮਿੱਢੇਮਾਜਰਾ ਦੀ ਸਰਪੰਚ ਮਲਕੀਤ ਕੌਰ ਅਤੇ ਸੁਖਵਿੰਦਰ ਸਿੰਘ ਨੇ ਪਿੰਡ ਵਾਸੀਆਂ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਨਵਾਂ ਟਰਾਂਸਫਾਰਮਰ ਲਗਾਉਣ ਦੀ ਮੰਗ ਕੀਤੀ। ਵਿਧਾਇਕ ਕੁਲਵੰਤ ਸਿੰਘ ਨੇ ਮੌਕੇ ’ਤੇ ਹੀ ਪਾਵਰਕੌਮ ਦੇ ਐਕਸੀਅਨ ਨੂੰ ਹਦਾਇਤ ਕੀਤੀ ਕਿ ਸਰਪੰਚ ਨੂੰ ਨਾਲ ਲੈ ਕੇ ਸਰਵੇ ਕੀਤਾ ਜਾਵੇ ਅਤੇ ਲੋੜ ਅਨੁਸਾਰ ਵੱਧ ਸਮਰੱਥਾ ਵਾਲਾ ਨਵਾਂ ਟਰਾਂਸਫਾਰਮਰ ਲਾਇਆ ਜਾਵੇ। ਇਤਿਹਾਸਕ ਪਿੰਡ ਚੱਪੜਚਿੜੀ ਦੇ ਵਸਨੀਕਾਂ ਨੇ ਲਿੰਕ ਸੜਕ ਦੀ ਮੁਰੰਮਤ ਕਰਨ ਅਤੇ ਪਟਿਆਲਾ ਦੀ ਰਾਓ ਦੀ ਸਫ਼ਾਈ ਦਾ ਮੁੱਦਾ ਚੁੱਕਿਆ। ਕਈ ਲੋਕਾਂ ਨੇ ਸ਼ਹਿਰ ਦੀ ਸਫ਼ਾਈ ਵਿਵਸਥਾ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਨਗਰ ਨਿਗਮ ਕੂੜਾ ਪ੍ਰਬੰਧਨ ਅਤੇ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਕਰਨ ਤੋਂ ਟਾਲਾ ਵੱਟ ਰਿਹਾ ਹੈ। ਪਿੰਡ ਜਗਤਪੁਰਾ, ਕੰਬਾਲਾ, ਧਰਮਗੜ੍ਹ ਨੇ ਵਸਨੀਕਾਂ ਨੇ ਸੜਕ ਕਿਨਾਰੇ ਕੂੜਾ ਸੁੱਟਣਾ ਬੰਦ ਕਰਨ ਦੀ ਗੁਹਾਰ ਲਗਾਈ। ਇਸ ਦੌਰਾਨ ਨਿਰਮਲ ਸਿੰਘ, ਰੇਸ਼ਮ ਸਿੰਘ, ਮਨਪ੍ਰੀਤ ਸਿੰਘ, ਬਲਕਾਰ ਸਿੰਘ ਤੇ ਹੋਰਨਾਂ ਨੌਜਵਾਨਾਂ ਨੇ ਵਿੱਦਿਅਕ ਯੋਗਤਾ ਮੁਤਾਬਕ ਰੁਜ਼ਗਾਰ ਮੁਹੱਈਆ ਕਰਵਾਉਣ ਦੀ ਮੰਗ ਕੀਤੀ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਪਰੋਕਤ ਸਮੱਸਿਆਵਾਂ ਦੇ ਹੱਲ ਲਈ ਠੋਸ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਸਬੰਧੀ ਜ਼ਿਲ੍ਹਾ ਰੁਜ਼ਗਾਰ ਬਿਊਰੋ ਨਾਲ ਗੱਲ ਕਰਕੇ ਸਬੰਧਤ ਨੌਜਵਾਨਾਂ ਨੂੰ ਰੁਜ਼ਗਾਰ ਮੇਲਿਆਂ ਵਿੱਚ ਮੌਕਾ ਦਿੱਤਾ ਜਾਵੇ। ਉਂਜ ਵਿਧਾਇਕ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਸਵੈ-ਰੁਜ਼ਗਾਰ, ਸਹਾਇਕ ਧੰਦਿਆਂ ਬਾਰੇ ਵੀ ਉਤਸ਼ਾਹਿਤ ਕੀਤਾ। ਉਨ੍ਹਾਂ ਦੱਸਿਆ ਕਿ ਪਿਛਲੇ ਤਿੰਨ ਸਾਲਾਂ ਵਿੱਚ 50 ਹਜ਼ਾਰ ਵਿਅਕਤੀਆਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਕਰੀਬ 20 ਹਜ਼ਾਰ ਕੱਚੇ ਅਧਿਆਪਕਾਂ ਅਤੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਗਈਆਂ ਹਨ। ਸੇਵਾ ਕੇਂਦਰਾਂ ਰਾਹੀਂ ਆਮ ਨਾਗਰਿਕਾਂ ਨੂੰ ਜਨਤਕ ਸੇਵਾਵਾਂ ਪ੍ਰਦਾਨ ਕਰਨ ਦੇ ਮਾਮਲੇ ਵਿੱਚ ਦੇਸ਼ ਭਰ ’ਚੋਂ ਪੰਜਾਬ ਮੋਹਰੀ ਸੂਬਾ ਬਣਿਆ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ