‘ਲੋਕ ਮਿਲਣੀ’: ਲੋਕਾਂ ਦੇ ਰੂਬਰੂ ਹੋਏ ‘ਆਪ’ ਵਿਧਾਇਕ ਕੁਲਵੰਤ ਸਿੰਘ

ਵੱਡੀ ਗਿਣਤੀ ’ਚ ਇਲਾਕਾ ਵਾਸੀਆਂ ਨੇ ਖੁੱਲ੍ਹ ਕੇ ਕੀਤੀਆਂ ਗੱਲਾਂ ਤੇ ਸਮੱਸਿਆਵਾਂ ਦੱਸੀਆਂ

ਨਬਜ਼-ਏ-ਪੰਜਾਬ, ਮੁਹਾਲੀ, 26 ਜੁਲਾਈ:
ਆਮ ਆਦਮੀ ਪਾਰਟੀ (ਆਪ) ਨੇ ਜਨ ਸੰਪਰਕ ਮੁਹਿੰਮ ਹੋਰ ਤੇਜ਼ ਕਰ ਦਿੱਤੀ ਹੈ। ਐਤਵਾਰ ਨੂੰ ਵਿਧਾਇਕ ਕੁਲਵੰਤ ਸਿੰਘ ਮੁਹਾਲੀ ਦੇ ਸੈਕਟਰ-116 (ਆਂਸਲ) ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਲੋਕਾਂ ਦੇ ਰੂਬਰੂ ਹੋਏ। ਵੱਡੀ ਗਿਣਤੀ ਵਿਚ ਪਹੁੰਚੇ ਇਲਾਕਾ ਨਿਵਾਸੀਆਂ ਨੇ ਵਿਧਾਇਕ ਨਾਲ ਖੁੱਲ੍ਹ ਕੇ ਗੱਲਾਂ ਕੀਤੀਆਂ ਅਤੇ ਦਰਪੇਸ਼ ਸਮੱਸਿਆਵਾਂ ਤੋਂ ਜਾਣੂ ਕਰਵਾਇਆ।
ਕੁਲਵੰਤ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ‘ਆਪ’ ਸਰਕਾਰ ਵੱਲੋਂ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਕੀਤੇ ਗਏ ਰਿਕਾਰਡ-ਤੋੜ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਯੋਜਨਾਵਾਂ ਦਾ ਲੇਖਾ-ਜੋਖਾ ਲੋਕਾਂ ਸਾਹਮਣੇ ਰੱਖਿਆ। ਉਨ੍ਹਾਂ ਕਿਹਾ, “ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਮਾਜ ਦੇ ਹਰ ਵਰਗ, ਚਾਹੇ ਉਹ ਕਿਸਾਨ ਹੋਣ, ਨੌਜਵਾਨ, ਵਪਾਰੀ ਜਾਂ ਔਰਤਾਂ ਦੀ ਭਲਾਈ ਅਤੇ ਪੰਜਾਬ ਦੀ ਤਰੱਕੀ ਲਈ ਅਨੇਕਾਂ ਇਤਿਹਾਸਕ ਫੈਸਲੇ ਲਏ ਹਨ। ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕ, ਸਕੂਲ ਆਫ਼ ਐਮੀਨੈਂਸ ਅਤੇ ਹਜ਼ਾਰਾਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹਨ।”

ਲੋਕ ਮਿਲਣੀ ਵਿਚ ਪਹੁੰਚੇ ਇਲਾਕਾ ਵਾਸੀਆਂ ਦਾ ਧੰਨਵਾਦ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਜਿਸ ਉਤਸ਼ਾਹ ਨਾਲ ਲੋਕਾਂ ਨੇ ਇਸ ਪ੍ਰੋਗਰਾਮ ਵਿਚ ਭਾਗ ਲਿਆ ਹੈ, ਉਸ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਲੋਕ ਸਰਕਾਰ ਦੇ ਕੰਮਾਂ ਅਤੇ ਨੀਤੀਆਂ ਤੋਂ ਬੇਹੱਦ ਸੰਤੁਸ਼ਟ ਹਨ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਇਲਾਕੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਮੁਹਾਲੀ ਹਲਕੇ ਦਾ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਭਲਾਈ ਮੁੱਖ ਤਰਜੀਹਾਂ ਹਨ। 600 ਯੂਨਿਟ ਮੁਫ਼ਤ ਬਿਜਲੀ ਸਹੂਲਤ ਸਮੇਤ ਵੱਖ-ਵੱਖ ਲੋਕ-ਭਲਾਈ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਗਿਆ ਹੈ ਅਤੇ 80 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਇਹ ਭਰਤੀਆਂ ਮੈਰਿਟ ਦੇ ਆਧਾਰ ’ਤੇ ਪਾਰਦਰਸ਼ੀ ਢੰਗ ਨਾਲ ਕੀਤੀਆਂ ਗਈਆਂ ਹਨ। ਦੱਸ ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਲਈ ਸਿਹਤ ਬੀਮਾ ਸਹੂਲਤ ਦਿੱਤੀ ਗਈ ਹੈ। ਇਸ ਤੋਂ ਇਲਾਵਾ ਮਾਵਾਂ-ਧੀਆਂ ਸਤਿਕਾਰ ਯੋਜਨਾ ਲਾਗੂ ਹੋਣ ਨਾਲ ਔਰਤਾਂ ਦੇ ਖਾਤਿਆਂ ’ਚ ਪੈਸੇ ਆਉਣੇ ਸ਼ੁਰੂ ਹੋ ਗਏ ਹਨ। ਅਖੀਰ ਵਿਚ ਕੌਂਸਲਰ ਰਮਨਦੀਪ ਕੌਰ ਨੇ ਸਾਰਿਆਂ ਦਾ ਧੰਨਵਾਦ ਕੀਤਾ।

ਇਸ ਮੌਕੇ ਕੌਂਸਲਰ ਰਮਨਪ੍ਰੀਤ ਕੌਰ ਪਤਨੀ ਗੁਰਪ੍ਰੀਤ ਸਿੰਘ ਗਿੱਲ, ਜਸਪ੍ਰੀਤ ਸਿੰਘ ਸਾਬਕਾ ਸਰਪੰਚ, ਨਵਦੀਪ ਕੌਰ ਚੱਪੜਚਿੜੀ, ਨੰਬਰਦਾਰ ਮਨਪ੍ਰੀਤ ਸਿੰਘ, ਸਾਬਕਾ ਸਰਪੰਚ ਮਨਜੀਤ ਕੌਰ, ਗੁਰਪ੍ਰੀਤ ਸਿੰਘ ਚਾਹਲ, ਆਪ ਆਗੂ ਕੁਲਦੀਪ ਸਿੰਘ ਸਮਾਣਾ, ਡਾ. ਕੁਲਦੀਪ ਸਿੰਘ, ਸੀਨੀਅਰ ਡਿਪਟੀ ਮੇਅਰ ਆਰਪੀ ਸ਼ਰਮਾ, ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਸਟੇਟ ਐਵਾਰਡੀ ਫੂਲਰਾਜ ਸਿੰਘ, ਵਾਈੁ ਚੇਅਰਮੈਨ ਤਰਲੋਚਨ ਸਿੰਘ ਬੈਦਵਾਨ, ਅਕਵਿੰਦਰ ਸਿੰਘ ਗੋਸਲ, ਹਰਮੇਸ਼ ਸਿੰਘ ਕੁੰਬੜਾ, ਦਰਸ਼ਨ ਸਿੰਘ ਮਟੌਰ, ਅਮਰਜੀਤ ਸਿੰਘ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਅਤੇ ਨਿਰਮਲਜੀਤ ਸਿੰਘ ਸਮੇਤ ਵੱਡੀ ਗਿਣਤੀ ’ਚ ਪਤਵੰਤੇ ਹਾਜ਼ਰ ਸਨ।
ਫੋਟੋ ਕੈਪਸ਼ਨ: ਲੋਕ ਮਿਲਣੀ: ਲੋਕਾਂ ਨੂੰ ਮਿਲਦੇ ਹੋਏ ਵਿਧਾਇਕ ਕੁਲਵੰਤ ਸਿੰਘ।

Load More Related Articles
Load More By Nabaz-e-Punjab
Load More In Politics

Check Also

ਮੁਹਾਲੀ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਮਿਲੀ ਮਜ਼ਬੂਤੀ: ਦਰਜਨ ਤੋਂ ਵੱਧ ਨੌਜਵਾਨ ਪਾਰਟੀ ‘ਚ ਸ਼ਾਮ

ਮੁਹਾਲੀ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਮਿਲੀ ਮਜ਼ਬੂਤੀ: ਦਰਜਨ ਤੋਂ ਵੱਧ ਨੌਜਵਾਨ ਪਾਰਟੀ ‘ਚ ਸ਼ਾਮ ਹਲਕ…