Share on Facebook Share on Twitter Share on Google+ Share on Pinterest Share on Linkedin ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਮੁਹਾਲੀ ਦੇ ਪਿੰਡਾਂ ਵਿੱਚ ਦਿੱਤਾ ਜਾਗਰੂਕਤਾ ਦਾ ਹੋਕਾ ਪਿੰਡ ਮੌਜਪੁਰ, ਲਾਂਡਰਾਂ, ਨਿਊਂ ਲਾਂਡਰਾਂ, ਕੈਲੋ, ਚੱਪੜਚਿੜੀ ਖੁਰਦ ਤੇ ਕਲਾਂ ਵਿੱਚ ਕੀਤੀ ਨਸ਼ਾ ਮੁਕਤੀ ਯਾਤਰਾ ਨਬਜ਼-ਏ-ਪੰਜਾਬ, ਮੁਹਾਲੀ, 27 ਮਈ: ਹਲਕਾ ਵਿਧਾਇਕ ਮੁਹਾਲੀ ਕੁਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਮੁਹਾਲੀ ਹਲਕੇ ਦੇ ਹਰ ਇੱਕ ਪਿੰਡ ਅਤੇ ਸ਼ਹਿਰੀ ਖੇਤਰ ਨੂੰ ਨਸ਼ਾ ਮੁਕਤ ਕਰਨ ਦੀ ਮੁਹਿੰਮ ਜੋਸ਼ੋ-ਖਰੋਸ਼ ਨਾਲ ਚੱਲ ਰਹੀ ਹੈ ਅਤੇ ਵੱਖ-ਵੱਖ ਪਿੰਡਾਂ ਵਿੱਚ ਨਸ਼ਾ ਮੁਕਤੀ ਯਾਤਰਾ ਦੌਰਾਨ ਲੋਕਾਂ ਦੀ ਭਰਵੀਂ ਇਕੱਤਰਤਾ ਹੋ ਰਹੀ ਹੈ। ਇਸੇ ਲੜੀ ਤਹਿਤ ਪਿੰਡ ਮੌਜਪੁਰ, ਲਾਂਡਰਾ ਅਤੇ ਨਿਊ ਲਾਂਡਰਾ, ਕੈਲੋ, ਚੱਪੜਚਿੜੀ ਖੁਰਦ ਅਤੇ ਚੱਪੜਚਿੜੀ ਕਲਾਂ ਵਿਖੇ ਯੁੱਧ ਨਸ਼ਿਆਂ ਵਿਰੁੱਧ ਡਿਫੈਂਸ ਕਮੇਟੀਆਂ ਦੀਆਂ ਮੀਟਿੰਗਾਂ ਕੀਤੀਆਂ ਗਈਆਂ ਅਤੇ ਲੋਕਾਂ ਨੂੰ ਨਸ਼ਿਆਂ ਦੇ ਖਾਤਮੇ ਦੀ ਸਹੁੰ ਚੁਕਾਈ ਗਈ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਪ੍ਰਣ ਕਰ ਕੇ ਅਤੇ ਹਰ ਹੀਲੇ ਉਸ ਪ੍ਰਣ ਨੂੰ ਨਿਭਾਉਣ ਵਿੱਚ ਕਿਸੇ ਵੀ ਨਾਗਰਿਕ ਨੂੰ ਕੋਈ ਕਸਰ ਬਾਕੀ ਨਹੀਂ ਛੱਡਣੀ ਚਾਹੀਦੀ। ਹਰ ਇੱਕ ਪਿੰਡ ਵਿੱਚ ਪੇਂਡੂ ਡਿਫੈਂਸ ਕਮੇਟੀਆਂ ਕਾਰਜਸ਼ੀਲ ਹਨ ਅਤੇ ਪੂਰੀ ਉਮੀਦ ਹੈ ਕਿ ਇਹ ਡਿਫੈਂਸ ਕਮੇਟੀਆਂ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਸ਼ਿੱਦਤ ਅਤੇ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਨਸ਼ਾ ਤਸਕਰਾਂ ਦੇ ਕਾਰੋਬਾਰ ਨੂੰ ਮੁਕੰਮਲ ਤੌਰ ’ਤੇ ਬੰਦ ਕਰਵਾਉਣ ਵਿੱਚ ਯੋਗਦਾਨ ਪਾਉਣਗੀਆਂ। ਉਨ੍ਹਾਂ ਕਿਹਾ ਕਿ ਜਾਗਰੂਕਤਾ ਮੀਟਿੰਗਾਂ ਵਿੱਚ ਪਹੁੰਚਣ ਵਾਲੇ ਲੋਕਾਂ ਦਾ ਵੀ ਇਹ ਫਰਜ਼ ਬਣਦਾ ਹੈ ਕਿ ਉਹ ਇਥੋਂ ਮਿਲਣ ਵਾਲੇ ਸੁਨੇਹੇ ਆਪਣੇ ਪਰਿਵਾਰਕ ਮੈਂਬਰਾਂ, ਦੋਸਤਾਂ-ਮਿੱਤਰਾਂ, ਗੁਆਂਢੀਆਂ ਅਤੇ ਹੋਰ ਪਤਵੰਤਿਆਂ ਨਾਲ ਨਿਰੰਤਰ ਸਾਂਝਾ ਕਰਦੇ ਰਹਿਣ ਕਿਉਂਕਿ ਲੋਕ ਲਹਿਰ ਬਣਨ ਨਾਲ ਹੀ ਅਜਿਹੀਆਂ ਸਮਾਜਿਕ ਬੁਰਾਈਆਂ ਦਾ ਖਾਤਮਾ ਸੰਭਵ ਹੁੰਦਾ ਹੈ। ਇਹ ਮੁਹਿੰਮ ਜ਼ਰੂਰ ਹੀ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰੇਗੀ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਵਿੱਚ ਹਰੇਕ ਨਾਗਰਿਕ ਤੱਕ ਸਿੱਧੀ ਪਹੁੰਚ ਨੂੰ ਯਕੀਨੀ ਬਣਾਉਣ ਲਈ ਨਸ਼ਾ ਮੁਕਤੀ ਯਾਤਰਾ ਆਰੰਭ ਕੀਤੀ ਗਈ ਹੈ ਤਾਂ ਜੋ ਲੋਕਾਂ ਤੋਂ ਸਿੱਧੀ ਫੀਡਬੈਕ ਲੈ ਕੇ ਨਸ਼ਿਆਂ ਦੀ ਸਪਲਾਈ ਲਾਈਨ ਤੋੜੀ ਜਾ ਸਕੇ ਅਤੇ ਨਸ਼ਿਆਂ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਦਾ ਮੁਫ਼ਤ ਅਤੇ ਢੁਕਵਾਂ ਇਲਾਜ ਕਰਵਾਇਆ ਜਾ ਸਕੇ। ਇਸ ਮੌਕੇ ਐਸਡੀਐਮ ਦਮਨਦੀਪ ਕੌਰ, ਤਹਿਸੀਲਦਾਰ ਰੋਬਿਨਜੀਤ ਕੌਰ, ਡੀਐਸਪੀ ਹਰਸਿਮਰਨ ਸਿੰਘ ਬੱਲ, ‘ਆਪ’ ਆਗੂ ਕੁਲਦੀਪ ਸਿੰਘ ਸਮਾਣਾ, ਆਰਪੀ ਸ਼ਰਮਾ, ਹਰਮੇਸ਼ ਸਿੰਘ ਕੁੰਭੜਾ, ਗੁਰਪ੍ਰੀਤ ਸਿੰਘ ਕੁਰੜਾ, ਜਸਪ੍ਰੀਤ ਸਿੰਘ ਸਰਪੰਚ ਲਾਂਡਰਾਂ, ਸੰਦੀਪ ਕੌਰ ਸਰਪੰਚ ਮੌਜਪੁਰ, ਧਰਮਪ੍ਰੀਤ ਸਿੰਘ, ਪੰਚ, ਗੁਰਜੀਤ ਸਿੰਘ ਪੰਚ, ਜਸਵੀਰ ਕੌਰ ਪੰਚ, ਬਲਾਕ ਪ੍ਰਧਾਨ ਅਵਤਾਰ ਸਿੰਘ ਮੌਲੀ, ਡਿਫੈਂਸ ਕਮੇਟੀਆਂ ਦੇ ਮੈਂਬਰ ਅਤੇ ਪਿੰਡ ਵਾਸੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ