Share on Facebook Share on Twitter Share on Google+ Share on Pinterest Share on Linkedin ‘ਆਪ’ ਵਿਧਾਇਕ ਕੁਲਵੰਤ ਸਿੰਘ ਦੀ ਮਿਹਨਤ ਰੰਗ ਲਿਆਈ: ਗਮਾਡਾ ਇਨਹਾਸਮੈਂਟ ਖ਼ਰਚੇ ਘਟਾਉਣ ਲਈ ਰਾਜ਼ੀ ਹੋਇਆ ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਹੇਠ ਸੀਏ ਗਮਾਡਾ ਨਾਲ ਮੀਟਿੰਗ ਵਿੱਚ ਬਣੀ ਸਹਿਮਤੀ ਨਬਜ਼-ਏ-ਪੰਜਾਬ, ਮੁਹਾਲੀ, 9 ਜੂਨ: ਇੱਥੋਂ ਦੇ ਸੈਕਟਰ 76-80 ਦੇ ਅਲਾਟੀਆਂ, ਜਿਨ੍ਹਾਂ ਨੂੰ ਇਨਹਾਸਮੈਂਟ ਖਰਚਾ ਜਮ੍ਹਾਂ ਕਰਵਾਉਣ ਲਈ ਗਮਾਡਾ ਵੱਲੋਂ ਨੋਟਿਸ ਦਿੱਤੇ ਗਏ ਸਨ, ਨੂੰ ਵੱਡੀ ਰਾਹਤ ਦਿੰਦਿਆਂ ਗਮਾਡਾ ਇਨਹਾਸਮੈਂਟ ਰਾਸ਼ੀ ਘਟਾਉਣ ਲਈ ਸਹਿਮਤ ਹੋ ਗਿਆ ਹੈ। ਇਹ ਸਹਿਮਤੀ ਅੱਜ ‘ਆਪ’ ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਹੇਠ ਗਮਾਡਾ ਦੇ ਮੁੱਖ ਪ੍ਰਸ਼ਾਸਕ ਵਿਸ਼ੇਸ਼ ਸਾਰੰਗਲ ਨਾਲ ਹੋਈ ਮੀਟਿੰਗ ਵਿੱਚ ਬਣੀ। ਉਹ ਇਸ ਮਸਲੇ ਦੇ ਹੱਲ ਲਈ ਪਿਛਲੇ ਕਾਫ਼ੀ ਦਿਨਾਂ ਤੋਂ ਯਤਨਸ਼ੀਲ ਸਨ। ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਅਥਾਰਟੀ ਨੇ ਪਹਿਲਾਂ ਇਨ੍ਹਾਂ ਸੈਕਟਰਾਂ ਦੇ ਅਲਾਟੀਆਂ ਨੂੰ 3164 ਰੁਪਏ ਪ੍ਰਤੀ ਵਰਗ ਮੀਟਰ ਦੇ ਹਿਸਾਬ ਨਾਲ ਇਨਹਾਸਮੈਂਟ ਖਰਚ ਅਦਾ ਕਰਨ ਲਈ ਨੋਟਿਸ ਭੇਜੇ ਸਨ, ਜਿਸ ਤੇ ਅਲਾਟੀਆਂ ਵੱਲੋਂ ਇਸ ਖਰਚੇ ਨੂੰ ਘਟਾਉਣ ਦੀ ਬੇਨਤੀ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਇਹ ਮਾਮਲਾ ਪਹਿਲਾਂ ਵੀ ਗਮਾਡਾ ਕੋਲ ਚੁੱਕਿਆ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਮੁੱਦੇ ’ਤੇ ਵਿਚਾਰ ਕਰਨ ਤੋਂ ਬਾਅਦ, ਹੁਣ ਗਮਾਡਾ ਨੇ ਇਨਹਾਸਮੈਂਟ ਖ਼ਰਚੇ ਨੂੰ 839 ਰੁਪਏ ਪ੍ਰਤੀ ਵਰਗ ਮੀਟਰ ਦੇ ਹਿਸਾਬ ਨਾਲ ਘਟਾਉਣ ਦਾ ਵਿਚਾਰ ਕੀਤਾ ਹੈ ਅਤੇ ਅਥਾਰਟੀ ਜਲਦੀ ਹੀ ਸਮਰੱਥ ਪੱਧਰ ਤੋਂ ਪ੍ਰਵਾਨਗੀ ਲੈਣ ਲਈ ਕੇਸ ਪੇਸ਼ ਕਰੇਗੀ। ‘ਆਪ’ ਵਿਧਾਇਕ ਨੇ ਕਿਹਾ ਕਿ ਇੱਕ ਵਾਰ ਮਨਜ਼ੂਰੀ ਮਿਲਣ ਤੋਂ ਬਾਅਦ, ਇਹ ਸੈਕਟਰ 76-80 ਦੇ ਅਲਾਟੀਆਂ ਲਈ ਵੱਡੀ ਰਾਹਤ ਹੋਵੇਗੀ। ਇਸ ਤੋਂ ਇਲਾਵਾ, ਜਿਨ੍ਹਾਂ ਅਲਾਟੀਆਂ ਨੇ ਨੋਟਿਸ ਜਾਰੀ ਹੋਣ ਦੀ ਮਿਤੀ ਤੋਂ ਲੈ ਕੇ ਹੁਣ ਤੱਕ ਇਨਹਾਸਮੈਂਟ ਦੀ ਰਾਸ਼ੀ ਜਮ੍ਹਾਂ ਨਹੀਂ ਕਰਵਾਈ ਹੈ, ਉਨ੍ਹਾਂ ਤੋਂ ਕੋਈ ਜੁਰਮਾਨਾ/ਵਿਆਜ ਨਹੀਂ ਲਿਆ ਜਾਵੇਗਾ ਅਤੇ ਜਿਨ੍ਹਾਂ ਅਲਾਟੀਆਂ ਨੇ ਜਾਰੀ ਕੀਤੇ ਗਏ ਨੋਟਿਸਾਂ ਦੇ ਜਵਾਬ ਵਿੱਚ ਇਹ ਰਾਸ਼ੀ ਅਦਾ ਕਰ ਦਿੱਤੀ ਹੈ, ਉਨ੍ਹਾਂ ਦੀ ਵਾਧੂ ਰਕਮ ਨੂੰ ਐਡਜਸਟ/ਰਿਫੰਡ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਿਲਸਿਲੇ ਵਿੱਚ ਐਂਟੀ-ਇਨਹਾਂਸਮੈਂਟ ਕਮੇਟੀ ਸੈਕਟਰ 76-80, ਐਸ ਏ ਐਸ ਨਗਰ ਦੇ ਮੈਂਬਰਾਂ ਦੀ ਇਨਹਾਂਸਮੈਂਟ ਚਾਰਜਾਂ ਵਿੱਚ ਕਟੌਤੀ ਦੇ ਮੁੱਦੇ ’ਤੇ ਪੁੱਡਾ ਭਵਨ ਵਿਖੇ ਗਮਾਡਾ ਦੇ ਮੁੱਖ ਪ੍ਰਸ਼ਾਸਕ ਨਾਲ ਹੋਈ ਮੁਲਾਕਾਤ ਕਾਮਯਾਬ ਰਹੀ। ਇਸ ਮੌਕੇ ਐਂਟੀ ਇਨਹਾਸਮੈਂਟ ਸੰਘਰਸ਼ ਕਮੇਟੀ ਦੇ ਕਨਵੀਨਰ ਤੇ ਕੌਂਸਲਰ ਸੁਖਦੇਵ ਸਿੰਘ ਪਟਵਾਰੀ, ਸ੍ਰੀਮਤੀ ਚਰਨਜੀਤ ਕੌਰ, ਰਾਜੀਵ ਵਸ਼ਿਸ਼ਟ, ਸੁਖਚੈਨ ਸਿੰਘ, ਜਰਨੈਲ ਸਿੰਘ ਅਤੇ ਮੇਜਰ ਸਿੰਘ ਸ਼ਾਮਲ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ