ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲਿਆਏਗੀ ਵੱਡਾ ਬਦਲਾਅ: ਬੀਬੀ ਸਰਬਜੀਤ ਕੌਰ

ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਸੁਰੱਖਿਆ ਦੇ ਪ੍ਰਬੰਧਾਂ ’ਤੇ ਪ੍ਰਗਟਾਈ ਤਸੱਲੀ

ਅਮਨਦੀਪ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਮਾਰਚ:
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨੀ ਤੈਅ ਹੈ ਅਤੇ ਸਰਕਾਰ ਬਣਨ ਤੋਂ ਬਾਅਦ ਪੰਜਾਬ ਵਿੱਚ ਵੱਡਾ ਬਦਲਾਅ ਲਿਆਂਦਾ ਜਾਵੇਗਾ। ਇਹ ਗੱਲ ਡੇਰਾਬਸੀ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਬੀਬੀ ਸਰਬਜੀਤ ਕੌਰ (ਪਤਨੀ ਸਵਰਗੀ ਕੈਪਟਨ ਕੰਵਲਜੀਤ ਸਿੰਘ) ਨੇ ਅੱਜ ਇੱਥੇ ਸਥਾਨਕ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਆਖੀ। ਉਹ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੈਕਟਰ ਬਣੇ ਸਟ੍ਰਾਂਗ ਰੂਮ (ਜਿੱਥੇ ਇਲੈਕਟ੍ਰਾਨਿਕ ਮਸ਼ੀਨਾਂ ਰੱਖੀਆਂ ਗਈਆਂ ਹਨ) ਦਾ ਦੌਰਾ ਕਰਨ ਉਪਰੰਤ ਸਥਾਨਕ ਪੱਤਰਕਾਰਾਂ ਨਾਲ ਗੱਲ ਕਰ ਰਹੇ ਸਨ।
ਉਹਨਾਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਸੁਰਖਿਆ ਲਈ ਕੀਤੇ ਗਏ ਪ੍ਰਬੰਧਾਂ ਤੇ ਤਸੱਲੀ ਜਾਹਿਰ ਕੀਤੀ। ਇੱਕ ਸਵਾਲ ਦੇ ਜਵਾਬ ਵਿੱਚ ਉਹਨਾਂ ਕਿਹਾ ਕਿ ਚੋਣਾਂ ਦੌਰਾਨ ਪੰਜਾਬ ਦੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੋੱ ਅਕਾਲੀ ਦਲ ਦੇ ਏਜੰਟਾਂ ਵਾਂਗ ਕੰਮ ਕੀਤਾ ਗਿਆ ਹੈ ਅਤੇ ਸੱਤਾਧਾਰੀ ਧਿਰ ਵਲੋੱ ਜੋਰ ਜਬਰਦਸਤੀ ਦੇ ਨਾਲ ਨਾਲ ਧਾਂਧਲੀ ਕਰਨ ਦੀ ਵੀ ਪੁਰਜੋਰ ਕੋਸ਼ਿਸ਼ ਕੀਤੀ ਜਾਂਦੀ ਰਹੀ ਹੈ ਪਰੰਤੂ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਪੂਰਨ ਜਾਬਤੇ ਵਿੱਚ ਰਹਿੰਦਿਆਂ ਸੱਤਾਧਾਰੀ ਧਿਰ ਦੀਆਂ ਇਹਨਾਂ ਚਾਲਾਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ। ਉਹਨਾਂ ਕਿਹਾ ਕਿ ਪੰਜਾਬ ਦੀ ਜਨਤਾ ਇੱਕ ਵੱਡੇ ਬਦਲਾਅ ਵੱਲ ਵੇਖ ਰਹੀ ਹੈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋੱ ਬਾਅਦ ਲੋਕ ਪੱਖੀ ਨਿਜਾਮ ਕਾਇਮ ਕਰਕੇ ਆਮ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕੱਢਿਆ ਜਾਵੇਗਾ।
ਪੰਜਾਬ ਦੇ ਸਾਬਕਾ ਵਿੱਤ ਮੰਤਰੀ ਸਵਰਗੀ ਕੈਪਟਨ ਕੰਵਲਜੀਤ ਸਿੰਘ ਦੀ ਪਤਨੀ ਹੋਣ ਦਾ ਚੋਣਾਂ ਵਿੱਚ ਕਿੰਨਾ ਲਾਭ ਮਿਲਿਆ ਬਾਰੇ ਪੁੱਛਣ ਤੇ ਉਹਨਾਂ ਕਿਹਾ ਕਿ ਹਲਕੇ ਦੇ ਲੋਕ ਕੈਪਟਨ ਸਾਹਿਬ ਵਲੋੱ ਕੀਤੇ ਕੰਮਾਂ ਨੂੰ ਅੱਜ ਵੀ ਯਾਦ ਕਰਦੇ ਹਨ। ਇਹ ਪੁੱਛਣ ਤੇ ਕਿ ਆਉਣ ਵਾਲੀ ਸਰਕਾਰ ਵਿੱਚ ਉਹਨਾਂ ਦੀ ਕੀ ਭੂਮਿਕਾ ਹੋਵੇਗੀ, ਉਹਨਾਂ ਕਿਹਾ ਕਿ ਇਹ ਤੈਅ ਕਰਨਾ ਪਾਰਟੀ ਦਾ ਕੰਮ ਹੈ ਕਿ ਕਿਸ ਨੂੰ ਕੀ ਭੂਮਿਕਾ ਮਿਲਦੀ ਹੈ ਅਤੇ ਪਾਰਟੀ ਵਲੋੱ ਉਹਨਾਂ ਨੂੰ ਜੋ ਵੀ ਜਿੰਮੇਵਾਰੀ ਦਿੱਤੀ ਜਾਵੇਗੀ ਉਸਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ।
ਇਸ ਮੌਕੇ ਆਪ ਦੀ ਸੀਨੀਅਰ ਮਹਿਲਾ ਆਗੂ ਮਨਪ੍ਰੀਤ ਕੌਰ ਡੌਲੀ, ਆਪ ਦੇ ਮੀਤ ਪ੍ਰਧਾਨ ਅਤੇ ਐਸਜੀਪੀਸੀ ਦੇ ਮੈਂਬਰ ਨਿਰਮਲ ਸਿੰਘ ਜੋਲਾਂ, ਜਾਇੰਟ ਸਕੱਤਰ ਜਥੇਦਾਰ ਅਮਰੀਕ ਸਿੰਘ ਮਲਕਪੁਰ ਤੇ ਗੁਰਵਿੰਦਰ ਸਿੰਘ ਬਸੋਲੀ, ਸਾਬਕਾ ਚੇਅਰਮੈਨ ਜਰਨੈਲ ਸਿੰਘ ਝਰਮੜੀ, ਬਲਕਾਰ ਸਿੰਘ, ਬਲਬੀਰ ਸਿੰਘ, ਮਨਜੀਤ ਸਿੰਘ ਜਲਾਲਪੁਰ, ਪਰਮਿੰਦਰ ਸਿੰਘ, ਤਰਲੋਚਨ ਸਿੰਘ ਕੁਰਲੀ, ਮਿੱਤਰਪਾਲ ਸਿੰਘ ਭਾਂਖਰਪੁਰ, ਜਸਮੇਰ ਸਿੰਘ ਹੰਸਾਲਾ ਬੂਥ ਮੈਨੇਜਰ, ਊਦੈਵੀਰ ਸਿੰਘ ਕੰਪੇਨ ਮੈਨੇਜਰ, ਰਾਜਬੀਰ ਸਿੰਘ ਸੈਣੀ ਸਮੇਤ ਹੋਰ ਵਰਕਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ ਨਬਜ਼-ਏ-ਪੰਜਾਬ, ਡੇਰਾਬੱਸੀ, 1…