Share on Facebook Share on Twitter Share on Google+ Share on Pinterest Share on Linkedin ਆਪ ਨੇ ਕੌਮਾਂਤਰੀ ਡਰੱਗ ਸਰਗਨਾ ਸਤਪ੍ਰੀਤ ਸੱਤਾ ਨਾਲ ਮਜੀਠੀਆ ਦੀਆਂ ਤਸਵੀਰਾਂ ਕੀਤੀਆਂ ਨਸ਼ਰ ਮਜੀਠੀਆ ਨੂੰ ਜੇਲ ਵਿੱਚ ਡੱਕਣ ਲਈ ਆਪ ਕੋਲ ਅਜਿਹੇ ਬਹੁਤ ਸਾਰੇ ਸਬੂਤ ਕਾਫੀ: ਸ਼ੇਰਗਿੱਲ ਨਬਜ਼-ਏ-ਪੰਜਾਬ ਬਿਊਰੋ, ਅੰਮ੍ਰਿਤਸਰ, 28 ਜਨਵਰੀ: ਆਮ ਆਦਮੀ ਪਾਰਟੀ (ਆਪ) ਦੇ ਲੀਗਲ ਸੈਲ ਦੇ ਮੁਖੀ ਅਤੇ ਹਲਕਾ ਮਜੀਠਾ ਤੋਂ ਆਪ ਦੇ ਉਮੀਦਵਾਰ ਹਿੰਮਤ ਸਿੰਘ ਸ਼ੇਰਗਿੱਲ ਨੇ ਅੱਜ ਅੰਮ੍ਰਿਤਸਰ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਬਿਕਰਮ ਮਜੀਠ ਦੀਆਂ ਕੌਮਾਂਤਰੀ ਡਰੱਗ ਸਰਗਨਾ ਸਤਪ੍ਰੀਤ ਸਿੰਘ ਸੱਤਾ ਨਾਲ ਤਸਵੀਰਾਂ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾਂ ਕਹਿੰਦੀ ਆਈ ਹੈ ਕਿ ਪੰਜਾਬ ਦੇ ਕੈਬਿਨੇਟ ਮੰਤਰੀ ਬਿਕਰਮ ਮਜੀਠੀਆ ਦੇ ਨਸ਼ਾ ਤਸਕਰਾਂ ਨਾਲ ਸਬੰਧ ਹਨ ਅਤੇ ਇਨਾਂ ਤਸਵੀਰਾਂ ਨੇ ਇਸ ਗੱਲ ਨੂੰ ਸਹੀ ਸਾਬਿਤ ਕੀਤਾ ਹੈ। ਸ੍ਰੀ ਸ਼ੇਰਗਿੱਲ ਨੇ ਕਿਹਾ ਕਿ ਦੂਜੇ ਮੁਲਜ਼ਮ ਬਿੱਟੂ ਅੌਲਖ ਵੱਲੋਂ ਈਡੀ ਸਾਹਮਣੇ ਆਪਣੇ ਬਿਆਨ ਵਿੱਚ ਪਹਿਲਾਂ ਹੀ ਕਿਹਾ ਜਾ ਚੁੱਕਿਆ ਹੈ ਕਿ ਉਸਨੂੰ ਮਜੀਠੀਆ ਨੇ ਸੱਤਾ ਅਤੇ ਜਗਜੀਤ ਚਹਿਲ ਨਾਲ ਸਿੰਥੈਟਿਕ ਡਰੱਗ ਅਤੇ ਹੋਰ ਕੱਚਾ ਮਾਲ ਸਪਲਾਈ ਕਰਨ ਲਈ ਮਿਲਵਾਇਆ ਸੀ, ਜਦਕਿ ਬਿਕਰਮ ਮਜੀਠੀਆ ਇਨ੍ਹਾਂ ਦੋਸ਼ਾਂ ਤੋਂ ਪੱਲਾ ਝਾੜਦੇ ਰਹੇ ਹਨ ਪਰ ਇਹ ਤਸਵੀਰਾਂ ਬਿਕਰਮ ਮਜੀਠੀਆ ਦੀ ਡਰੱਗ ਤਸਕਰੀ ਵਿਚ ਸ਼ਮੂਲੀਅਤ ਨੂੰ ਸਹੀ ਦੱਸ ਰਹੀਆਂ ਹਨ। ਈਡੀ ਦੀ ਰਿਪੋਰਟ ਨੂੰ ਪੜਦਿਆਂ ਹਿੰਮਤ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਸੱਤਾ ਨੇ 2007 ਵਿੱਚ ਮਜੀਠੀਆ ਦੇ ਚੋਣ ਏਜੰਟ ਵਜੋਂ ਕੰਮ ਕੀਤਾ ਅਤੇ ਉਸਦੇ ਘਰ ਵਿੱਚ ਹੀ ਰਿਹਾ। ਮਜੀਠੀਆ ਨੂੰ ਆਪਣੀ ਸੁਰੱਖਿਆ ਛੱਡਣ ਅਤੇ ਪਾਸਪੋਰਟ ਸਮਰਪਰਣ ਕਰਨ ਲਈ ਚੈਲੇਂਜ ਕਰਦਿਆਂ ਸ਼ੇਰਗਿੱਲ ਨੇ ਕਿਹਾ ਕਿ ਮਜੀਠੀਆ ਆਪਣੇ ਪਾਪਾਂ ਤੋਂ ਭਲੀ-ਭਾਂਤੀ ਜਾਣੂ ਹੈ, ਜਿਸ ਕਾਰਨ ਉਹ ਜਨਤਾ ਵਿੱਚ ਬਿਨ੍ਹਾਂ ਸੁਰੱਖਿਆ ਜਾਣ ਤੋਂ ਡਰਦਾ ਹੈ ਅਤੇ ਉਸ ਨੂੰ ਪਤਾ ਹੈ ਕਿ ਸੂਬੇ ਵਿੱਚ ਨਸ਼ੇ ਦਾ ਜਾਲ ਵਿਛਾਏ ਜਾਣ ਕਾਰਨ ਉਸ ਨੂੰ ਜਨਤਾ ਦੇ ਪ੍ਰਕੋਪ ਦਾ ਸਾਹਮਣਾ ਕਰਨਾ ਪਵੇਗਾ। ਇੱਕ ਅੌਰਤ ਦੀ ਦਾਸਤਾਂ ਦੱਸਦਿਆਂ, ਜਿਸਨੇ ਕਿ ਨਸ਼ਿਆਂ ਕਾਰਨ ਆਪਣੇ ਇਕਲੌਤੇ ਪੁੱਤਰ ਨੂੰ ਖੋ ਦਿੱਤਾ ਸੀ, ਸ਼ੇਰਗਿੱਲ ਨੇ ਕਿਹਾ ਕਿ ਪੰਜਾਬ ਦੇ ਲੋਕ ਬਿਕਰਮ ਸਿੰਘ ਮਜੀਠੀਆ ਨੂੰ ਉਸ ਦੇ ਪਾਪਾਂ ਲਈ ਕਦੇ ਮੁਆਫ ਨਹੀਂ ਕਰਨਗੇ। ਕੈਪਟਨ ਅਮਰਿੰਦਰ ਸਿੰਘ ਬਾਰੇ ਗੱਲ ਕਰਦਿਆਂ ਸ੍ਰੀ ਮਜੀਠੀਆ ਨੇ ਕਿਹਾ ਕਿ ਅਮਰਿੰਦਰ ਨੇ ਮਜੀਠੀਆ ਨੂੰ ਪਰਿਵਾਰਿਕ ਰਿਸ਼ਤਿਆਂ ਕਾਰਨ ਸੀਬੀਆਈ ਜਾਂਚ ਤੋਂ ਬਚਾਇਆ ਸੀ ਅਤੇ ਕਾਂਗਰਸ ਦੀ ਹਾਲ ਹੀ ਵਿੱਚ ਮਜੀਠਾ ਚ ਹੋਈ ਰੈਲੀ ਦੌਰਾਨ ਉਸ ਖਿਲਾਫ ਇੱਕ ਸ਼ਬਦ ਤੱਕ ਨਹੀਂ ਬੋਲਿਆ ਸੀ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਬਿਆਨ ਨੂੰ ਦੁਹਰਾਉਂਦਿਆਂ ਸ਼ੇਰਗਿੱਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਕੋਲ ਮਜੀਠੀਆ ਖਿਲਾਫ ਠੋਸ ਸਬੂਤ ਹਨ ਅਤੇ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ ਮਜੀਠੀਆ ਨੂੰ ਜੇਲ ਵਿੱਚ ਸੁੱਟਿਆ ਜਾਵੇਗਾ। ਇਸ ਮੌਕੇ ਆਪ ਦੇ ਲੋਕ ਸਭਾ ਉਮੀਦਵਾਰ ਉਪਕਾਰ ਸਿੰਘ ਸੰਧੂ, ਡਾ. ਇੰਦਰਬੀਰ ਸਿੰਘ ਨਿੱਝਰ, ਮੀਡੀਆ ਇੰਚਾਰਜ (ਮਾਝਾ ਜ਼ੋਨ) ਗੁਰਭੇਜ ਸਿੰਘ ਸੰਧੂ, ਜਸਕਰਨ ਬੰਦੇਸ਼ਾ, ਸੁਖਦੀਪ ਸਿੰਘ ਸਿੱਧੂ, ਵਿਜੇ ਮਹਿਤਾ ਅਤੇ ਸੁਖਜਿੰਦਰਜੀਤ ਸਿੰਘ ਪੰਨੂ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ