Share on Facebook Share on Twitter Share on Google+ Share on Pinterest Share on Linkedin ਆਪ ਵਾਲੰਟੀਅਰਾਂ ਨੇ ਕੁਰਾਲੀ ਵਿੱਚ ਕੰਵਰ ਸੰਧੂ ਦੇ ਹੱਕ ਵਿੱਚ ਕੀਤਾ ਚੋਣ ਪ੍ਰਚਾਰ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 27 ਜਨਵਰੀ: ਹਲਕਾ ਖਰੜ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੰਵਰ ਸੰਧੂ ਦੇ ਹੱਕ ਅੱਜ ਪਾਰਟੀ ਦੇ ਸਰਗਰਮ ਵਾਲੰਟੀਅਰਾਂ ਨੇ ਚੋਣ ਪ੍ਰਚਾਰ ਮੁਹਿੰਮ ਨੂੰ ਤੇਜ਼ ਕਰਦਿਆਂ ਘਰ-ਘਰ ਜਾ ਕੇ ਵੋਟਾਂ ਮੰਗੀਆਂ। ਇਸ ਦੌਰਾਨ ਆਪ ਵਾਲੰਟੀਅਰਾਂ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਪਿਛਲੇ 10 ਸਾਲਾਂ ਵਿੱਚ ਖਰੜ ਹਲਕੇ ਦੇ ਵਿਕਾਸ ਵੱਲ ਕੋਈ ਧਿਆਨ ਨਹੀਂ ਦਿੱਤਾ ਸਗੋਂ ਅਕਾਲੀ ਆਗੂ ਆਪਣੇ ਪਰਿਵਾਰਾਂ ਨੂੰ ਬੜਾਵਾਂ ਦਿੰਦੇ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕਾਂਗਰਸ ਦੀ ਕੈਪਟਨ ਸਰਕਾਰ ਵੱਲੋਂ ਵੀ ਇਲਾਕੇ ਦਾ ਵਿਨਾਸ ਹੀ ਕੀਤਾ ਗਿਆ। ਜਿਸ ਨੂੰ ਦੇਖਦਿਆਂ ਲੋਕ ‘ਆਪ’ ਦੇ ਹੱਕ ਵਿੱਚ ਫਤਵਾ ਦੇਣ ਲਈ ਉਤਾਵਲੇ ਹੋਏ ਪਏ ਹਨ। ਇਸ ਦੌਰਾਨ ਇਲਾਕੇ ਦੇ ਲੋਕਾਂ ਵੱਲੋਂ ਆਪ ਨੂੰ ਸਮਰਥਨ ਦਿੱਤਾ ਗਿਆ। ਇਸ ਮੌਕੇ ਹੇਮਰਾਜ ਸ਼ਰਮਾ, ਹਰੀਸ਼ ਕੌਸ਼ਲ, ਗੁਰਪ੍ਰੀਤ ਸਿੰਘ ਜਿੰਮੀ, ਸੁਰਿੰਦਰ ਸਿੰਘ, ਸਤਨਾਮ ਸਿੰਘ, ਰਵੀ ਕੁਮਾਰ, ਗੁਰਪ੍ਰੀਤ ਗੋਲਡੀ, ਰਿੰਕੂ ਕੁਰਾਲੀ, ਅਮਨਦੀਪ ਰੌਕੀ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ