Share on Facebook Share on Twitter Share on Google+ Share on Pinterest Share on Linkedin ਆਪ ਵਾਲੰਟੀਅਰਾਂ ਨੇ ਖਿਜਰਾਬਾਦ ਵਿੱਚ ਕੰਵਰ ਸੰਧੂ ਦੇ ਹੱਕ ਵਿੱਚ ਕੱਢਿਆ ਰੋਡ ਸ਼ੋਅ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਮਾਜਰੀ, 30 ਜਨਵਰੀ: ਇੱਥੋਂ ਦੇ ਨੇੜਲੇ ਪਿੰਡ ਖਿਜਰਾਬਾਦ ਵਿਖੇ ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੇ ਪ੍ਰਧਾਨ ਮੇਵਾ ਸਿੰਘ ਖਿਜ਼ਰਾਬਾਦ ਅਤੇ ਯੂਥ ਆਗੂ ਜਸਵਿੰਦਰ ਸਿੰਘ ਕਾਲਾ ਦੀ ਅਗਵਾਈ ਵਿਚ ਪੈਦਲ ਰੋਡ ਸ਼ੋਅ ਕੱਢਿਆ ਗਿਆ। ਇਸ ਰੋਡ ਸ਼ੋਅ ਨਾਲ ਹਲਕਾ ਖਰੜ ਦੇ ਉਮੀਦਵਾਰ ਕੰਵਰ ਸੰਧੂ ਦੀ ਮੁਹਿੰਮ ਨੂੰ ਹੋਰ ਹੁੰਗਾਰਾਮਿਲਿਆ ਅਤੇ ‘ਆਪ’ ਦੇ ਵਰਕਰਾਂ ਅਤੇ ਵਲੰਟੀਅਰਾਂ ਨੇ ਪੈਦਲ ਚੱਲ ਕੇ ਪਿੰਡ ਦੀ ਹਰ ਗਲੀ ਅਤੇ ਹਰ ਨੁੱਕੜ ਵਿੱਚ ਵੀ ਆਮ ਆਦਮੀ ਪਾਰਟੀ ਦਾ ਪ੍ਰਚਾਰ ਕੀਤਾ। ਇਸ ਦੌਰਾਨ ਜਸਵਿੰਦਰ ਸਿੰਘ ਕਾਲਾ ਨੇ ਦੱਸਿਆ ਕਿ ਪੰਜਾਬ ਵਿੱਚ ਆਮ ਪਾਰਟੀ ਦੀ ਹਨੇਰੀ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਲੜਾਈ ਸਰਕਾਰ ਬਣਾਉਣ ਦੀ ਨਹੀਂ ਰਹੀ ਹੁਣ ਬਲਕਿ ਸੂਬੇ ਵਿਚ ਸਫਾਇਆ ਕਰਦਿਆਂ ‘ਆਪ’ ਦੀ ਪੂਰਨ ਬਹੁਮਤ ਨਾਲ ਸਰਕਾਰ ਬਣਾਈ ਜਾਵੇਗੀ। ਇਸ ਮੌਕੇ ਪਿੰਡ ਦੇ ਨੋਜਵਾਨਾਂ ਵਿੱਚ ਉਤਸ਼ਾਹ ਵੇਖਣ ਵਾਲਾ ਸੀ। ਇਸ ਮੌਕੇ ਗੁਰਸੇਵਕ ਸਿੰਘਮ ਗਿੰਨੀ, ਜਸਕਰਨ ਸਿੰਘ, ਕਾਲਾ ਕਰਤਾਰਪੁਰ, ਹਰਦੇਵ ਸਿੰਘ, ਜਸਵੀਰ ਸਿੰਘ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਆਪ ਸਮਰਥਕ ਸ਼ਾਮਲ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ