Share on Facebook Share on Twitter Share on Google+ Share on Pinterest Share on Linkedin ਆਮ ਆਦਮੀ ਪਾਰਟੀ ਕਣਕ ਦੀ ਖ਼ਰੀਦ ਦੇ ਮੁੱਦੇ ’ਤੇ ਪੰਜਾਬ ਦੇ ਰਾਜਪਾਲ ਨੂੰ ਮਿਲੇਗੀ: ਸੰਜੇ ਸਿੰਘ ਆਪ ਦੀ ਸਰਕਾਰ ਬਣਨ ’ਤੇ ਬਿਕਰਮ ਮਜੀਠੀਆ ਨੂੰ 15 ਅਪਰੈਲ ਤੋਂ ਪਹਿਲਾਂ ਗ੍ਰਿਫ਼ਤਾਰ ਦਾ ਦਾਅਵਾ ਨਬਜ਼-ਏ-ਪੰਜਾਬ ਬਿਊਰੋ, ਜਲੰਧਰ, 26 ਫਰਵਰੀ: ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਬੁਲਾਰੇ ਸੰਜੇ ਸਿੰਘ ਨੇ ਜਲੰਧਰ ਵਿੱਚ ਇੱਕ ਪ੍ਰੈਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਪਾਰਟੀ ਪਹਿਲੀ ਅਪ੍ਰੈਲ ਤੋਂ ਸ਼ੁਰੂ ਹੋ ਰਹੇ ਕਣਕ ਦੀ ਖ਼ਰੀਦ ਦੇ ਸੀਜ਼ਨ ਉੱਤੇ ਪੂਰੀ ਨਜ਼ਰ ਰੱਖੇਗੀ ਅਤੇ ਇਸ ਸਬੰਧੀ ਪਾਰਟੀ ਭਲਕੇ ਇੱਕ ਕਾਰਜ-ਯੋਜਨਾ ਉਲੀਕੇਗੀ ਅਤੇ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਭਾਰਤੀ ਰਿਜ਼ਰਵ ਬੈਂਕ ਵੱਲੋਂ ਕੈਸ਼ ਕ੍ਰੈਡਿਟ ਲਿਮਿਟ ਜਾਰੀ ਕਰਨ ਦੇ ਮਾਮਲੇ ਵਿੱਚ ਦਖ਼ਲ ਦੇਣ ਲਈ ਆਖੇਗੀ। ਇਸ ਮੌਕੇ ਸੰਜੇ ਸਿੰਘ ਨਾਲ ਸੀਨੀਅਰ ਆਪ ਆਗੂ ਐਚ.ਐਸ. ਫੂਲਕਾ ਮੌਜੂਦ ਸਨ। ਸੱਤਾ ਤੋਂ ਲਾਂਭੇ ਹੋਣ ਜਾ ਰਹੀ ਸ਼੍ਰੋਮਣੀ ਅਕਾਲੀ ਦਲ-ਭਾਰਤੀ ਜਨਤਾ ਪਾਰਟੀ ਦੀ ਸਰਕਾਰ ਵੱਲੋਂ ਇਸ ਮਾਮਲੇ ਵਿੱਚ ਕੋਈ ਕਾਰਵਾਈ ਨਾ ਕੀਤੇ ਜਾਣ ਉੱਤੇ ਚਿੰਤਾ ਪ੍ਰਗਟਾਉਂਦਿਆਂ ਸੰਜੇ ਸਿੰਘ ਨੇ ਕਿਹਾ ਕਿ ਕਿਸਾਨਾਂ ਨੂੰ ਬਹੁਤ ਅੌਖੀ ਹਾਲਤ ਵਿੱਚ ਛੱਡ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੇ ਹਾਲੇ ਤੱਕ ਕੈਸ਼ ਕ੍ਰੈਡਿਟ ਲਿਮਿਟ ਲੈਣ ਦੀ ਪ੍ਰਕਿਰਿਆ ਹੀ ਸ਼ੁਰੂ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਹੋਏ ਬਹੁ-ਕਰੋੜੀ ਅਨਾਜ ਘੁਟਾਲ਼ੇ ਦੀ ਜਾਂਚ ਕਰੇਗੀ, ਜਿਸ ਵਿੱਚ ਮੁੱਖ ਮੰਤਰੀ ਦੇ ਜਵਾਈ ਆਦੇਸ਼ ਪ੍ਰਤਾਪ ਸਿੰਘ ਕੈਰੋਂ ਸਿੱਧੇ ਤੌਰ ਉੱਤੇ ਸ਼ਾਮਲ ਸਨ। ਸੰਜੇ ਸਿੰਘ ਨੇ ਪੱਤਰਕਾਰਾਂ ਵੱਲੋਂ ਪੁੱਛੇ ਸੁਆਲਾਂ ਦੇ ਜੁਆਬ ਦਿੰਦਿਆਂ ਕਿਹਾ ਕਿ ਬਿਕਰਮ ਮਜੀਠੀਆ ਨੂੰ 15 ਅਪਰੈਲ ਤੋਂ ਪਹਿਲਾਂ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਸਾਰੇ ਦੋਸ਼ੀ ਇੱਕ ਮਹੀਨੇ ਦੇ ਅੰਦਰ ਜੇਲ੍ਹ ਵਿੱਚ ਹੋਣਗੇ। ਸ੍ਰੀ ਸੰਜੇ ਸਿੰਘ ਨੇ ਐਲਾਨ ਕੀਤਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਵਿਵਸਥਾ ਨੂੰ ਯਕੀਨੀ ਬਣਾਇਆ ਜਾਵੇਗਾ ਅਤੇ ਪੁਲੀਸ ਥਾਣਿਆਂ ਵਿੱਚ ਲੋਕਾਂ ਨੂੰ ਪਹਿਲ ਦੇ ਆਧਾਰ ’ਤੇ ਇਨਸਾਫ਼ ਦਿੱਤਾ ਜਾਵੇਗਾ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਡਿਊਟੀ ਪ੍ਰਤੀ ਜਵਾਬਦੇਹ ਬਣਾਇਆ ਜਾਵੇਗਾ। ਉਨ੍ਹਾਂ ਮੁੜ ਦੁਹਰਾਇਆ ਕਿ ਆਪ ਦੀ ਸਰਕਾਰ ਬਣਨ ’ਤੇ ਰਾਜ ਦੇ ਲੋਕਾਂ ਨੂੰ ਪਹਿਲਾਂ ਤੋਂ ਮਿਲਦੀਆਂ ਸਾਰੀਆਂ ਸਹੂਲਤਾਂ ਅਤੇ ਸਬਸਿਡੀਆਂ ਨਾ ਸਿਰਫ਼ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ ਸਗੋਂ ਲੋਕਾਂ ਨੂੰ ਹੋਰ ਵੀ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ