100 ਗਰਾਮ ਹੈਰੋਇਨ ਸਮੇਤ ਮੁਲਜ਼ਮ ਗ੍ਰਿਫ਼ਤਾਰ

ਨਬਜ਼-ਏ-ਪੰਜਾਬ, ਮੁਹਾਲੀ, 26 ਮਾਰਚ:
ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਵੱਲੋਂ ਐੱਸਐੱਸਪੀ ਸੰਦੀਪ ਗਰਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਿਆਂ ਅਤੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਇੱਕ ਵਿਅਕਤੀ ਨੂੰ 100 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਵਿਕਰਮ ਉਰਫ਼ ਵਿੱਕੀ ਵਾਸੀ ਪਿੰਡ ਖਿਲਚੀਆ (ਫਿਰੋਜ਼ਪੁਰ) ਵਜੋਂ ਹੋਈ ਹੈ। ਮੁਲਜ਼ਮ ਦੇ ਖ਼ਿਲਾਫ਼ ਬਲੌਂਗੀ ਥਾਣੇ ਵਿੱਚ ਪਰਚਾ ਦਰਜ ਕੀਤਾ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਮੁਹਾਲੀ ਦੇ ਐਸਪੀ (ਤਫ਼ਤੀਸ਼ੀ) ਸ੍ਰੀਮਤੀ ਜਯੋਤੀ ਯਾਦਵ ਅਤੇ ਡੀਐਸਪੀ (ਡੀ) ਹਰਸਿਮਰਨ ਸਿੰਘ ਦੀ ਨਿਗਰਾਨੀ ਹੇਠ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਹਰਮਿੰਦਰ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਟੀਡੀਆਈ ਸਿਟੀ ਦੇ ਗੇਟ ਨੇੜੇ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਸੀ। ਇਸ ਦੌਰਾਨ ਟੀਡੀਆਈ ਦੇ ਅੰਦਰੋਂ ਪੈਦਲ ਅਰ ਰਹੇ ਇੱਕ ਨੌਜਵਾਨ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 100 ਗਰਾਮ ਹੈਰੋਇਨ ਬਰਾਮਦ ਕੀਤੀ ਗਈ।
ਇੰਸਪੈਕਟਰ ਹਰਮਿੰਦਰ ਸਿੰਘ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਮੁਲਜ਼ਮ ਪੰਜਵੀਂ ਪਾਸ ਹੈ ਅਤੈ ਗਰੀਨ ਐਨਕਲੇਵ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਹੈ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਦਾ ਹੈ। ਮੁਲਜ਼ਮਾਂ ਦੇ ਖ਼ਿਲਾਫ਼ ਪਹਿਲਾਂ ਵੀ ਵੱਖ-ਵੱਖ ਥਾਣਿਆਂ ਵਿੱਚ ਐਨਡੀਪੀਐਸ ਐਕਟ ਦੇ ਤਹਿਤ ਪਰਚੇ ਦਰਜ ਹਨ। ਪੁਲੀਸ ਅਨੁਸਾਰ ਮੁਲਜ਼ਮ ਪੈਸਿਆਂ ਦੇ ਲਾਲਚ ਵਿੱਚ ਆ ਕੇ ਫਿਰੋਜ਼ਪੁਰ ਤੋਂ ਹੈਰੋਇਨ ਲਿਆ ਕੇ ਮੁਹਾਲੀ, ਖਰੜ ਅਤੇ ਆਸਪਾਸ ਇਲਾਕੇ ਵਿੱਚ ਸਪਲਾਈ ਕਰਦਾ ਸੀ। ਮੁਲਜ਼ਮ ਨੂੰ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਨੂੰ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਸੀਆਈਏ ਸਟਾਫ਼ ਵੱਲੋਂ ਦੋ ਕਿੱਲੋ ਅਫ਼ੀਮ ਸਮੇਤ ਦੋ ਸਕੇ ਭਰਾਵਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

Load More Related Articles
Load More By Nabaz-e-Punjab
Load More In General News

Check Also

ਪੱਕਾ ਮੋਰਚਾ: ਭੀਮ ਰਾਓ ਯਸ਼ਵੰਤ ਅੰਬੇਡਕਰ ਨੇ ਬੰਦੀ ਸਿੰਘਾਂ ਦੇ ਹੱਕ ’ਚ ਹਾਅ ਦਾ ਨਾਅਰਾ ਮਾਰਿਆ

ਪੱਕਾ ਮੋਰਚਾ: ਭੀਮ ਰਾਓ ਯਸ਼ਵੰਤ ਅੰਬੇਡਕਰ ਨੇ ਬੰਦੀ ਸਿੰਘਾਂ ਦੇ ਹੱਕ ’ਚ ਹਾਅ ਦਾ ਨਾਅਰਾ ਮਾਰਿਆ ਮੁਹਾਲੀ-ਚੰਡੀਗ…