ਤਿੰਨ ਸਾਲ ਤੋਂ ਭਗੌੜਾ ਮੁਲਜ਼ਮ ਮੇਰਠ ਤੋਂ ਗ੍ਰਿਫ਼ਤਾਰ

ਨਬਜ਼-ਏ-ਪੰਜਾਬ, ਮੁਹਾਲੀ, 28 ਦਸੰਬਰ:
ਮੁਹਾਲੀ ਪੁਲੀਸ ਨੇ ਨਾਬਾਲਗ ਲੜਕੀ ਨੂੰ ਵਿਆਹ ਦਾ ਸਾਂਝਾ ਦੇ ਕੇ ਵਰਗਲਾਉਣ ਦੇ ਮਾਮਲੇ ਵਿੱਚ ਲੋੜੀਂਦਾ ਮੁਲਜ਼ਮ ਜਤਿੰਦਰ ਕੁਮਾਰ ਵਾਸੀ ਮੁਹੱਲਾ ਸਰਾਏ ਕਾਜੀ (ਮੇਰਠ) ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਅੱਜ ਇੱਥੇ ਮੁਹਾਲੀ ਦੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਮੁਲਜ਼ਮ ਦੇ ਖ਼ਿਲਾਫ਼ ਤਿੰਨ ਸਾਲ ਪਹਿਲਾਂ ਧਾਰਾ 363, 366 ਅਤੇ ਪੈਸਕੋ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ। ਮੁਲਜ਼ਮ ਲੰਮੇ ਸਮੇਂ ਤੋਂ ਭਗੌੜਾ ਸੀ।
ਡੀਐਸਪੀ ਬੱਲ ਨੇ ਦੱਸਿਆ ਕਿ ਐੱਸਐੱਸਪੀ ਸੰਦੀਪ ਗਰਗ ਦੀਆਂ ਹਦਾਇਤਾਂ ’ਤੇ ਮੁਹਾਲੀ ਪੁਲੀਸ ਵੱਲੋਂ ਮਾੜੇ ਅਨਸਰਾਂ, ਨਸ਼ਾ ਤਸਕਰਾਂ ਅਤੇ ਭਗੌੜੇ ਮੁਲਜ਼ਮਾਂ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੌਰਾਨ ਥਾਣਾ ਸੋਹਾਣਾ ਦੇ ਏਐਸਆਈ ਓਮ ਪ੍ਰਕਾਸ਼ ਦੀ ਅਗਵਾਈ ਵਾਲੀ ਟੀਮ ਨੇ ਮੁਲਜ਼ਮ ਜਤਿੰਦਰ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਜਤਿੰਦਰ ਕੁਮਾਰ ਇੱਕ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਆਪਣੇ ਨਾਲ ਭਜਾ ਕੇ ਲੈ ਗਿਆ ਸੀ। ਮੁਲਜ਼ਮ ਨੂੰ ਅੱਜ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਉਸ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਅਧੀਨ ਜੇਲ੍ਹ ਭੇਜ ਦਿੱਤਾ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…