Share on Facebook Share on Twitter Share on Google+ Share on Pinterest Share on Linkedin ਵਿਧਾਨ ਸਭਾ ਚੋਣਾਂ ਤੋਂ ਵਿਹਲੇ ਹੋ ਕੇ ਰਣਜੀਤ ਗਿੱਲ ਨੇ ਪਰਿਵਾਰ ਨਾਲ ਬਿਤਾਏ ਖੁਸ਼ੀ ਦੇ ਪਲ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 6 ਫਰਵਰੀ: ਪੰਜਾਬ ਵਿਧਾਨ ਸਭਾ ਚੋਣਾਂ 2017 ਦੇ ਮੁਕੰਮਲ ਹੋਣ ਉਪਰੰਤ ਹਲਕਾ ਖਰੜ ਂਤੋਂ ਅਕਾਲੀ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਰਣਜੀਤ ਸਿੰਘ ਗਿੱਲ ਨੇ ਸੁਖ ਦਾ ਸਾਹ ਲੈਂਦਿਆਂ ਆਪਣੇ ਪਰਿਵਾਰ ਨਾਲ ਖੁਸ਼ੀ ਦੇ ਪਲ ਬਿਤਾਏ ਅਤੇ ਖੁੱਲ੍ਹ ਕੇ ਗੱਲਾਂ ਮਾਰੀਆਂ। ਜ਼ਿਕਰਯੋਗ ਹੈ ਕਿ ਗਿੱਲ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਖਰੀ ਸਮੇਂ ’ਤੇ ਟਿਕਟ ਦਿੱਤੀ ਗਈ ਅਤੇ ਕੱੁਝ ਦਿਨਾਂ ਦੇ ਚੋਣ ਪ੍ਰਚਾਰ ਵਿੱਚ ਉਨ੍ਹਾਂ ਪਾਰਟੀ ਲਈ ਹਲਕੇ ਵਿੱਚ ਸਖ਼ਤ ਮਿਹਨਤ ਕਰਦਿਆਂ ਪਾਰਟੀ ਨੂੰ ਮਜ਼ਬੂਤੀ ਪ੍ਰਦਾਨ ਕੀਤੀ ਹੈ। ਇਸ ਮੌਕੇ ਰਣਜੀਤ ਸਿੰਘ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਚੋਣਾਂ ਉਪਰੰਤ ਉਨ੍ਹਾਂ ਸਵੇਰੇ ਰੋਜ਼ਾਨਾਂ ਵਾਂਗ ਗੁਰਦੁਆਰਾ ਸਾਹਿਬ ਵਿਖੇ ਜਾ ਕੇ ਮੱਥਾ ਟੇਕਿਆ ਉਪਰੰਤ ਕੁਝ ਪਲ ਆਪਣੇ ਪਰਿਵਾਰ ਨਾਲ ਬਤੀਤ ਕੀਤੇ । ਪਿਛਲੇ 15 ਦਿਨਾਂ ਬਾਅਦ ਅੱਜ ਉਨ੍ਹਾਂ ਆਪਣੇ ਪਰਿਵਾਰ ਦੇ ਸਾਰੇ ਮੈਂਬਰਾਂ ਨਾਲ ਬੈਠ ਕੇ ਸਵੇਰ ਅਤੇ ਦੁਪਹਿਰ ਦਾ ਖਾਣਾ ਖਾਦਿਆਂ ਗਲਬਾਤਾਂ ਸਾਂਝੀਆਂ ਕੀਤੀਆਂ । ਰਣਜੀਤ ਸਿੰਘ ਗਿੱਲ ਨੇ ਗਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਵਿਧਾਨ ਸਭਾ ਚੋਣਾਂ ਲਈ ਦਿਨ ਰਾਤ ਇੱਕ ਕਰਦੇ ਹੋਏ ਲਗਾਤਾਰ 21, 21 ਘੰਟੇ ਕੰਮ ਕੀਤਾ ਉਥੇ ਮੇਰੇ ਪਰਿਵਾਰਕ ਮੈਂਬਰਾਂ ਨੇ ਵੀ ਉਨ੍ਹਾਂ ਦਾ ਬਾਖੂਬੀ ਸਾਥ ਦਿੱਤਾ। ਰਣਜੀਤ ਗਿੱਲ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਵਿਚਲੀ ਜਿੱਤ ਦੀ ਵਾਂਗ ਡੋਰ ਪ੍ਰਮਾਤਮਾ ਦੇ ਹੱਥ ਹੈ। ਉਨ੍ਹਾਂ ਕਿਹਾ ਮੇਰੇ ਵੱਲੋਂ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀ ਛੱਡੀ ਗਈ ਤਾਂ ਜੋ ਖਰੜ ਦੀ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਪਾਈ ਜਾ ਸਕੇ। ਇਸ ਮੌਕੇ ਨਾਇਬ ਸਿੰਘ ਗਿੱਲ ਪਿਤਾ, ਪਰਮਜੀਤ ਕੌਰ ਗਿੱਲ ਪਤਨੀ, ਅਮਨਦੀਪ ਸਿੰਘ ਗਿੱਲ ਪੁੱਤਰ, ਤੇਜਪ੍ਰੀਤ ਸਿੰਘ ਗਿੱਲ, ਨਵਜੀਤ ਕੌਰ ਗਿੱਲ ਨੂੰਹ ਆਦਿ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ