ਲੋਕ ਸਭਾ ਚੋਣਾਂ ਤੋਂ ਬਾਅਦ ਅੱਜ ਤੱਕ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਕਿਸੇ ਵੀ ਆਗੂ ਨੇ ਮੋਹਾਲੀ ਜ਼ਿਲ੍ਹੇ ਦੀ ਸਾਰ ਵੀ ਨਾ ਲਈ – ਬਲਜੀਤ ਕੁੰਭੜਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਜਨਵਰੀ:
ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਸੋਸ਼ਲ ਮੀਡੀਆ ’ਤੇ ਆਏ ਦਿਨ ਸਾਹਮਣੇ ਆ ਰਹੇ ਘੁਟਾਲਿਆਂ ਕਾਰਨ ਦੋਵੇਂ ਪਾਰਟੀਆਂ ਤਾਸ਼ ਦੇ ਪੱਤਿਆ ਵਾਂਗ ਖਿਲਰਦੀਆਂ ਜਾ ਰਹੀਆਂ ਹਨ ਅਤੇ ਪੰਜਾਬ ਦੇ ਲੋਕ ਅਕਾਲੀ-ਭਾਜਪਾ ਸਰਕਾਰ ਦੀ ਤੀਜੀ ਵਾਰ ਹੋਣ ਵਾਲੀ ਜਿੱਤ ਲਈ ਵੱਧ-ਚੜ੍ਹ ਕੇ ਸਮਰਥਨ ਦੇ ਰਹੇ ਹਨ। ਇਹ ਵਿਚਾਰ ਮਾਰਕੀਟ ਕਮੇਟੀ ਦੇ ਚੇਅਰਮੈਨ ਜਥੇਦਾਰ ਬਲਜੀਤ ਸਿੰਘ ਕੁੰਭੜਾ ਨੇ ਅੱਜ ਪਿੰਡ ਸਨੇਟਾ ਵਿੱਚ ਮੋਹਾਲੀ ਤੋਂ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਦੇ ਹੱਕ ਵਿੱਚ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ।
ਉਨ੍ਹਾਂ ਆਪ ਬਾਰੇ ਦੱਸਦਿਆਂ ਕਿਹਾ ਕਿ ਲੋਕ ਸਭਾ ਚੋਣਾਂ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਕਦੇ ਹਲਕੇ ਦੇ ਲੋਕਾਂ ਦੀ ਸਾਰ ਲੈਣੀ ਵੀ ਮੁਨਾਸਿਬ ਨਹੀਂ ਸੀ ਸਮਝੀ ਅਤੇ ਹੁਣ ਫੇਰ ਇਹ ਲੋਕ ਚੋਣਾਂ ਸਮੇਂ ਲੋਕਾਂ ਨੂੰ ਭਰਮਾਉਣ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਇੰਨੇ ਸਮੇਂ ਬਾਅਦ ਅੱਜ ਚੋਣਾਂ ਨੇੜੇ ਆ ਕੇ ਆਪ ਆਗੂਆਂ ਨੂੰ ਲੋਕਾਂ ਦੀ ਯਾਦ ਆਈ ਹੈ ਜਦੋਂ ਕਿ ਲੋਕ ਸਭਾ ਚੋਣਾਂ ਤੋਂ ਬਾਅਦ ਉਨ੍ਹਾਂ ਕਦੇ ਵੀ ਲੋਕਾਂ ਨਾਲ ਮਿਲਣ ਦੀ ਕੋਸ਼ਿਸ਼ ਤੱਕ ਨਹੀਂ ਕੀਤੀ।ਇਹ ਮੀਟਿੰਗ ਪਿੰਡ ਸਨੇਟਾ ਦੇ ਸਰਪੰਚ ਚੌਧਰੀ ਸੰਜੀਵ ਕੁਮਾਰ ਦੀ ਅਗਵਾਈ ਹੇਠ ਰੱਖੀ ਗਈ ਸੀ। ਸ੍ਰੀ ਕੁੰਭੜਾ ਨੇ ਲੋਕਾਂ ਨੂੰ ਦੱਸਿਆ ਕਿ ਬਲਬੀਰ ਸਿੱਧੂ ਵੱਲੋਂ 10 ਸਾਲ ਦੇ ਕਾਰਜਕਾਲ ਦੌਰਾਨ ਮੋਹਾਲੀ ਦਾ ਵਿਧਾਇਕ ਰਹਿਣ ਮਗਰੋ ਵੀ ਇੱਕ ਸਿੰਗਲ ਇੱਟ ਦੀ ਉਸਾਰੀ ਨਹੀਂ ਕਰਵਾਈ ਗਈ ਪਰ ਫੇਰ ਵੀ ਅਕਾਲੀ-ਭਾਜਪਾ ਸਰਕਾਰ ਨੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਮੋਹਾਲੀ ਹਲਕੇ ਵਿੱਚ 2500 ਕਰੋੜ ਦੇ ਵਿਕਾਸ ਕਾਰਜ ਕਰਵਾਏ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਕੇਵਲ ਅਕਾਲੀ-ਭਾਜਪਾ ਸਰਕਾਰ ਹੀ ਲੋਕਾਂ ਦੇ ਹਿੱਤਾਂ ਦੀ ਰਾਖੀ ਕਰ ਸਕਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੈਪਟਨ ਸਿੱਧੂ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਹਲਕੇ ਦਾ ਵਿਧਾਇਕ ਬਣਾਉਣ ਵਿੱਚ ਉਨ੍ਹਾਂ ਦਾ ਸਹਿਯੋਗ ਦੇਣ।
ਇਸ ਮੌਕੇ ਕੈਪਟਨ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਨੀਤੀ ਅਨੁਸਾਰ ਹੁਣ ਹਰ ਪਿੰਡ ਨੂੰ ਸ਼ਹਿਰ ਵਰਗੀ ਸ਼ਕਲ ਵਿੱਚ ਬਦਲਿਆ ਜਾਵੇਗਾ ਅਤੇ ਇੱਥੇ ਵੀ ਸ਼ਹਿਰਾਂ ਵਾਂਗ ਉਹ ਸਾਰੀਆਂ ਮੁਢਲੀਆਂ ਸਹੁੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਜੋ ਸ਼ਹਿਰਾਂ ਦੇ ਲੋਕਾਂ ਨੂੰ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਕਿਸਾਨੀ ਨਾਲ ਜੁੜਿਆ ਹੋਇਆ ਸੂਬਾ ਹੈ‡। ਉਨ੍ਹਾਂ ਕਿਹਾ ਕਿ ਢਾਈ ਏਕੜ ਵਾਲੇ ਸਾਰੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇਗਾ ਅਤੇ ਅਕਾਲੀ-ਭਾਜਪਾ ਸਰਕਾਰ ਤੀਜੀ ਵਾਰ ਜਿੱਤਣ ’ਤੇ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦੇ ਘੱਟੋ-ਘੱਟ ਸਮਰਥਨ ਮੁੱਲ ਤੋਂ ਇਲਾਵਾ 100 ਰੁਪਏ ਪ੍ਰਤੀ ਕੁਇੰਟਲ ਬੋਨਸ ਵੀ ਦੇਵੇਗੀ। ਕੈਪਟਨ ਸਿੱਧੂ ਨੇ ਕਿਹਾ ਕਿ ਛੋਟੇ ਕਿਸਾਨਾਂ ਨੂੰ 2 ਲੱਖ ਰੁਪਏ ਤੱਕ ਦਾ ਵਿਆਜ਼ ਰਹਿਤ ਖੇਤੀਬਾੜੀ ਕਰਜ਼ਾ ਦਿੱਤਾ ਜਾਵੇਗਾ ਅਤੇ ਕਿਸਾਨਾਂ ਨੂੰ 10 ਘੰਟੇ ਮੁਫ਼ਤ ਅਤੇ ਲਗਾਤਾਰ ਬਿਜਲੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਬਿਨਾਂ ਕੋਈ ਰਕਬਾ ਮਿਥੇ ਟਿਊਬਵੈੱਲ ਕੁਨੈਕਸ਼ਨ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਆਪਣੇ ਚੋਣ ਮੈਨੀਫੈਸਟੋ ਵਿੱਚ ਸੂਬੇ ਦੇ ਹਰੇਕ ਵਰਗ ਦੀ ਭਲਾਈ ਲਈ ਅਨੇਕਾਂ ਯੋਜਨਾਵਾਂ ਉਲੀਕੀਆਂ ਹਨ।
ਇਸ ਮੌਕੇ ਲੇਬਰਫੈਡ ਪੰਜਾਬ ਦੇ ਐਮਡੀ ਪਰਿਮੰਦਰ ਸਿੰਘ ਸੋਹਾਣਾ, ਬਲਾਕ ਸੰਮਤੀ ਦੇ ਚੇਅਰਮੈਨ ਰੇਸ਼ਮ ਸਿੰਘ, ਲਾਭ ਸਿੰਘ, ਸਰਪੰਚ ਚੌਧਰੀ ਸ਼ਜੀਵ ਕੁਮਾਰ, ਦਰਸ਼ਨ ਸਿੰਘ ਬਾਕਰਪੁਰ, ਜੁਝਾਰ ਸਿੰਘ, ਹਰਪਾਲ ਸਿੰਘ ਬਠਲਾਣਾ, ਬਲਵਿੰਦਰ ਸਿੰਘ, ਜੱਸੀ ਕੁਰੜਾ, ਲਾਭ ਸਿੰਘ, ਰਵਿ ਨੰਬਰਦਾਰ, ਤਰਸੇਮ ਸਿੰਘ, ਆਹਲ ਖਾਨ, ਚਰਨਜੀਤ, ਅਮਰਨਾਥ, ਸੁਰੇਸ਼ ਪਾਲ, ਹਰਪਾਲ ਸਿੰਘ, ਧਰਮਪਾਲ, ਕੇਸਰ ਸਿੰਘ, ਭਗਤ ਰਾਮ, ਬਕਸ਼ੀਸ਼ ਸਿੰਘ, ਤਰਲੋਚਨ ਸਿੰਘ ਸਮੇਤ ਹੋਰ ਪਤਵੰਤੇ ਅਤੇ ਪਿੰਡ ਦੇ ਲੋਕ ਭਾਰੀ ਗਿਣਤੀ ਵਿੱਚ ਮੌਜੂਦ ਸਨ।

Load More Related Articles
Load More By Nabaz-e-Punjab
Load More In Politics

Check Also

ਸਾਬਕਾ ਗ੍ਰਹਿ ਮੰਤਰੀ ਸਵਰਗੀ ਬੂਟਾ ਸਿੰਘ ਪ੍ਰਤੀ ਵਰਤੀ ਭੱਦੀ ਸ਼ਬਦਾਵਲੀ ਦੀ ਨਿਖੇਧੀ

ਸਾਬਕਾ ਗ੍ਰਹਿ ਮੰਤਰੀ ਸਵਰਗੀ ਬੂਟਾ ਸਿੰਘ ਪ੍ਰਤੀ ਵਰਤੀ ਭੱਦੀ ਸ਼ਬਦਾਵਲੀ ਦੀ ਨਿਖੇਧੀ ਨਬਜ਼-ਏ-ਪੰਜਾਬ, ਮੁਹਾਲੀ, 4…