ਮੇਅਰ ਦੇ ਭਰੋਸੇ ਮਗਰੋਂ ਸਫ਼ਾਈ ਸੇਵਕਾਂ ਵੱਲੋਂ ਹੜਤਾਲ ਮੁਲਤਵੀ ਕਰਨ ਦਾ ਐਲਾਨ

ਨਬਜ਼-ਏ-ਪੰਜਾਬ, ਮੁਹਾਲੀ, 7 ਨਵੰਬਰ:
ਪੰਜਾਬ ਸਫ਼ਾਈ ਮਜ਼ਦੂਰ ਫੈਡਰੇਸ਼ਨ ਵੱਲੋਂ ਭਲਕੇ 8 ਨਵੰਬਰ ਤੋਂ ਕੀਤੀ ਜਾਣ ਵਾਲੀ ਹੜਤਾਲ ਫਿਲਹਾਲ ਮੁਲਤਵੀ ਕਰ ਦਿੱਤੀ ਗਈ ਹੈ। ਫੈਡਰੇਸ਼ਨ ਦੇ ਜਨਰਲ ਸਕੱਤਰ ਪਵਨ ਗੋਡਿਆਲ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਹੜਤਾਲ ’ਤੇ ਜਾਣ ਦੇ ਕੀਤੇ ਗਏ ਐਲਾਨ ਤੋਂ ਬਾਅਦ ਅੱਜ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਆਪਣੇ ਦਫ਼ਤਰ ਵਿੱਚ ਜਥੇਬੰਦੀ ਦੇ ਮੋਹਰੀ ਆਗੂਆਂ ਨਾਲ ਮੀਟਿੰਗ ਕੀਤੀ। ਜਿਸ ਵਿੱਚ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਸੰਯੁਕਤ ਕਮਿਸ਼ਨਰ ਕਿਰਨ ਸ਼ਰਮਾ, ਅਸਿਸਟੈਂਟ ਕਮਿਸ਼ਨਰ ਰੰਜੀਵ ਕੁਮਾਰ ਅਤੇ ਸੈਨੀਟੇਸ਼ਨ ਬਰਾਂਚ ਦੇ ਅਧਿਕਾਰੀ ਮੌਜੂਦ ਸਨ।
ਉਨ੍ਹਾਂ ਦੱਸਿਆ ਕਿ ਮੀਟਿੰਗ ਵਿੱਚ ਮੇਅਰ ਜੀਤੀ ਸਿੱਧੂ ਵੱਲੋਂ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੀਆਂ ਜਾਇਜ਼ ਮੰਗਾਂ ਮੰਨਣ ਦਾ ਭਰੋਸਾ ਦੇਣ ਤੋਂ ਬਾਅਦ ਭਲਕੇ 8 ਨਵੰਬਰ ਤੋਂ ਕੀਤੀ ਜਾਣ ਵਾਲੀ ਹੜਤਾਲ ਅਗਲੇ 15 ਦਿਨਾਂ ਲਈ ਮੁਲਤਵੀ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ 15 ਦਿਨਾਂ ਤੱਕ ਪੰਜਾਬ ਸਰਕਾਰ ਅਤੇ ਨਗਰ ਨਿਗਮ ਨੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਨਿਪਟਾਰਾ ਨਾ ਕੀਤਾ ਤਾਂ 22 ਨਵੰਬਰ ਤੋਂ ਹੜਤਾਲ ਸ਼ੁਰੂ ਕੀਤੀ ਜਾਵੇਗੀ। ਮੀਟਿੰਗ ਵਿੱਚ ਸੂਬਾ ਮੀਤ ਪ੍ਰਧਾਨ ਮੋਹਣ ਸਿੰਘ, ਮੁਹਾਲੀ ਦੇ ਪ੍ਰਧਾਨ ਸੋਭਾ ਰਾਮ, ਗੁਰਪ੍ਰੀਤ ਸਿੰਘ ਅਤੇ ਅਨਿਲ ਕੁਮਾਰ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ ਭਾਰਤੀ ਕਿਸਾਨ ਮਜ਼ਦੂਰ ਸੰਘਰਸ਼…