ਨਵਦੀਪ ਜਲਬੇੜਾ ਦੀ ਗ੍ਰਿਫ਼ਤਾਰੀ ਵਿਰੁੱਧ ਕਿਸਾਨਾਂ ਨੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਨਬਜ਼-ਏ-ਪੰਜਾਬ, ਮੁਹਾਲੀ, 7 ਅਪਰੈਲ:
ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਦੇ ਬੈਨਰ ਹੇਠ ਕਿਸਾਨਾਂ ਨੇ ਅੱਜ ਇੱਥੇ ਡੀਸੀ ਦਫ਼ਤਰ ਦੇ ਬਾਹਰ ਵਾਟਰ ਕੈਨਨ ਨਵਦੀਪ ਸਿੰਘ ਜਲਬੇੜਾ ਅਤੇ ਗੁਰਕੀਰਤ ਸਿੰਘ ਨੂੰ ਗ੍ਰਿਫ਼ਤਾਰੀ ਕਰਨ ਵਿਰੁੱਧ ਅਤੇ ਕਿਸਾਨਾਂ ਦੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ। ਵੱਡੀ ਗਿਣਤੀ ਵਿੱਚ ਬੀਬੀਆਂ ਅਤੇ ਪੁਰਸ਼ ਕਿਸਾਨ ਮੁਹਾਲੀ ਦੀਆਂ ਸੜਕਾਂ ’ਤੇ ਰੋਸ ਮਾਰਚ ਕਰਦੇ ਹੋਏ ਡੀਸੀ ਦਫ਼ਤਰ ਦੇ ਬਾਹਰ ਪਹੁੰਚੇ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ। ਇਸ ਮੌਕੇ ਸੂਬਾ ਪ੍ਰੈਸ ਸਕੱਤਰ ਡਾ. ਜਰਨੈਲ ਸਿੰਘ ਕਾਲੇਕੇ, ਬਲਜੀਤ ਕੌਰ ਮੱਖੂ, ਹੀਰਾ ਸਿੰਘ ਮਨੌਲੀ ਸੂਰਤ, ਹਰਚਰਨ ਸਿੰਘ ਮਨੌਲੀ, ਨਿਰਮੈਲ ਸਿੰਘ ਫੌਜੀ, ਬਾਪੂ ਗੁਰਨਾਮ ਸਿੰਘ, ਸੁਖਜੀਤ ਸਿੰਘ ਅਤੇ ਜੈ ਸਿੰਘ ਨੇ ਵੀ ਧਰਨੇ ਨੂੰ ਸੰਬੋਧਨ ਕੀਤਾ।
ਆਗੂਆਂ ਨੇ ਕਿਹਾ ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੀ ਅਗਵਾਈ ਹੇਠ 13 ਫਰਵਰੀ ਤੋਂ ਪੰਜਾਬ ਨਾਲ ਲੱਗਦੀਆਂ ਹਰਿਆਣੇ ਦੀਆਂ ਸਾਂਝੀਆਂ ਹੱਕਾਂ ’ਤੇ ਕਿਸਾਨੀ ਮੰਗਾਂ ਮਨਵਾਉਣ ਲਈ ਧਰਨੇ ’ਤੇ ਬੈਠੇ ਹਨ। ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਕੇਂਦਰ ਅਤੇ ਹਰਿਆਣਾ ਸਰਕਾਰ ਨੇ ਅੰਨ੍ਹਾ ਤਸ਼ੱਦਦ ਕੀਤਾ ਗਿਆ। ਜਿਸ ਦੇ ਸਿੱਟੇ ਵਜੋਂ ਨੌਜਵਾਨ ਸੁਭਕਰਨ ਸਿੰਘ ਦੇ ਸਿਰ ਵਿੱਚ ਗੋਲੀ ਲੱਗਣ ਨਾਲ ਉਸ ਦੀ ਮੌਤ ਹੋ ਗਈ ਕਈ ਕਿਸਾਨਾਂ ਦੀਆਂ ਅੱਖਾਂ ਦੀ ਰੌਸ਼ਨੀ ਚਲੀ ਗਈ, ਕਾਫ਼ੀ ਕਿਸਾਨਾਂ ਦੀਆਂ ਲੱਤਾਂ ਟੁੱਟ ਗਈਆਂ ਅਤੇ ਫੱਟੜ ਹੋ ਚੁੱਕੇ ਹਨ। ਅੱਥਰੂ ਗੈਸ ਦਾ ਧੂੰਆਂ ਚੜ੍ਹਨ ਨਾਲ ਹੁਣ ਤੱਕ 14 ਕਿਸਾਨਾਂ ਦੀ ਸ਼ਹਾਦਤ ਹੋ ਚੁੱਕੀ ਹੈ।
ਨਵਦੀਪ ਸਿੰਘ ਜਲਬੇੜਾ ਕਿਸਾਨੀ ਸੰਘਰਸ਼ ਦੌਰਾਨ ਮੁੱਖ ਭੂਮਿਕਾ ਨਿਭਾਅ ਰਿਹਾ ਸੀ। ਜਿਸ ਕਰਕੇ ਉਹ ਸਰਕਾਰ ਦੀਆਂ ਅੱਖਾਂ ਵਿੱਚ ਰੜਕ ਰਿਹਾ ਸੀ। ਕੇਂਦਰ ਦੀ ਸਹਿ ’ਤੇ ਹਰਿਆਣਾ ਸਰਕਾਰ ਨੇ ਉਕਤ ਨੌਜਵਾਨਾਂ ’ਤੇ ਝੂਠਾ ਕੇਸ ਦਰਜ ਕਰਕੇ ਪਿਛਲੇ ਦਿਨੀਂ ਮੁਹਾਲੀ ਏਅਰਪੋਰਟ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਜਿਨ੍ਹਾਂ ਉੱਤੇ ਅਣਮਨੱੁਖੀ ਤਸ਼ੱਦਦ ਢਾਹਿਆ ਜਾ ਰਿਹਾ ਹੈ। ਕਿਸਾਨਾਂ ਨੇ ਐਲਾਨ ਕੀਤਾ ਕਿ ਜੇਕਰ ਸਰਕਾਰ ਨੇ ਨਵਦੀਪ ਅਤੇ ਗੁਰਕੀਰਤ ਨੂੰ ਤੁਰੰਤ ਰਿਹਾਅ ਨਾ ਕੀਤਾ ਤਾਂ 9 ਅਪਰੈਲ ਨੂੰ ਸੰਭੂ ਬਾਰਡਰ ’ਤੇ ਦਿੱਲੀ ਜਾਣ ਵਾਲੀ ਰੇਲਵੇ ਲਾਈਨ ’ਤੇ ਚੱਕਾ ਜਾਮ ਕੀਤਾ ਜਾਵੇਗਾ।
ਕਿਸਾਨਾਂ ਨੇ ਕੀਤੀ ਕਿ ਐੱਮਐੱਸਪੀ ਕਾਨੂੰਨ ਬਣਾ ਕੇ ਸਾਰੀਆਂ ਫ਼ਸਲਾਂ ਦਾ ਭਾਅ ਡਾ. ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਮੁਤਾਬਕ ਦਿੱਤਾ ਜਾਵੇ, ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਸੰਪੂਰਨ ਕਰਜ਼ਾ ਮੁਕਤੀ ਕੀਤੀ ਜਾਵੇ, ਕਿਸਾਨਾਂ ਲਈ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ, ਦਿੱਲੀ ਅੰਦੋਲਨ ਦੀਆਂ ਬਾਕੀ ਰਹਿੰਦੀਆਂ ਮੰਗਾਂ ਜਿਵੇਂ ਲਖੀਮਪੁਰ ਖੀਰੀ ਕਤਲਕਾਂਡ ਦਾ ਇਨਸਾਫ਼, ਅਜੈ ਮਿਸ਼ਰਾ ਨੂੰ ਮੰਤਰੀ ਮੰਡਲ ’ਚੋਂ ਬਾਹਰ ਕੀਤਾ ਜਾਵੇ, ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕੀਤੀ ਜਾਵੇ, ਦਿੱਲੀ ਅੰਦੋਲਨ ਸਮੇਤ ਦੇਸ਼ ਭਰ ਵਿੱਚ ਚੱਲੇ ਕਿਸਾਨ ਅੰਦੋਲਨ ਦੌਰਾਨ ਦਰਜ ਕੀਤੇ ਸਾਰੇ ਕੇਸ ਰੱਦ ਕੀਤੇ ਜਾਣ ਅਤੇ ਸ਼ਹੀਦ ਕਿਸਾਨਾਂ ਤੇ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਯੋਗ ਮੁਆਵਜ਼ਾ ਅਤੇ ਨੌਕਰੀਆਂ ਦਿੱਤੀਆਂ ਜਾਣ। ਦਿੱਲੀ ਘੋਲ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਸਮਾਰਕ ਲਈ ਦਿੱਲੀ ਵਿੱਚ ਥਾਂ ਦਿੱਤੀ ਜਾਵੇ। ਖੇਤੀਬਾੜੀ ਸੈਕਟਰ ਨੂੰ ਪ੍ਰਦੂਸ਼ਣ ਕਾਨੂੰਨ ਤੋਂ ਬਾਹਰ ਕੀਤਾ ਜਾਵੇ ਅਤੇ ਮਨਰੇਗਾ ਮਜ਼ਦੂਰਾਂ ਦੀ ਦਿਹਾੜੀ ਵਧਾ ਕੇ 200 ਦਿਨ ਕੀਤੀ ਜਾਵੇ। ਗੜੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਦਾ ਮੁਆਵਜ਼ਾ ਦਿੱਤਾ ਜਾਵੇ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…