Share on Facebook Share on Twitter Share on Google+ Share on Pinterest Share on Linkedin ਖੇਤੀ ਟੈਕਨੋਕਰੇਟਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ, ਸੜਕ ਜਾਮ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਜੂਨ: ਖੇਤੀਬਾੜੀ, ਬਾਗਬਾਨੀ, ਭੂਮੀ-ਰੱਖਿਆ ਅਤੇ ਪਸ਼ੂ ਪਾਲਣ ਵਿਭਾਗਾਂ ਵਿੱਚ ਕਿਸਾਨਾਂ ਨੂੰ ਪਸਾਰ ਸੇਵਾਵਾਂ ਦੇ ਰਹੇ ਖੇਤੀ ਟੈਕਨੋਕਰੇਟਸ ਐਕਸ਼ਨ ਕਮੇਟੀ (ਐਗਟੈਕ) ਪੰਜਾਬ ਦੇ ਸੱਦੇ ’ਤੇ ਅੱਜ ਇੱਥੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਸੂਬਾ ਪੱਧਰੀ ਮੀਟਿੰਗ ਕਰਕੇ ਆਪਣੀਆਂ ਹੱਕੀ ਮੰਗਾਂ ਅਤੇ ਦਰਪੇਸ਼ ਸਮੱਸਿਆਵਾਂ ’ਤੇ ਚਰਚਾ ਕੀਤੀ ਉਪਰੰਤ ਮੰਗਾਂ ਦੇ ਹੱਕ ਵਿੱਚ ਵਿਸ਼ਾਲ ਰੋਸ ਰੈਲੀ ਕੀਤੀ ਅਤੇ ਫੇਜ਼-6 ਵਿੱਚ ਸੜਕ ਜਾਮ ਕਰਕੇ ਸੂਬਾ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਧਰਨਾ ਪ੍ਰਦਰਸ਼ਨ ਦੀ ਅਗਵਾਈ ਐਗਟੈਕ ਦੇ ਚੇਅਰਮੈਨ ਡਾ. ਗੁਰਵਿੰਦਰ ਸਿੰਘ ਨੇ ਕੀਤੀ। ਉਨ੍ਹਾਂ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਖਾਲੀ ਪਈ ਅਸਾਮੀਆਂ ਨੂੰ ਤੁਰੰਤ ਭਰਨ ਅਤੇ ਬਣਦੀਆਂ ਤਰੱਕੀਆਂ ਦੇਣ ਦੀ ਮੰਗ ਕੀਤੀ। ਇਸ ਮੌਕੇ ਡਾ. ਕਿਰਪਾਲ ਸਿੰਘ ਢਿੱਲੋਂ, ਡਾ. ਸੁਸ਼ੀਲ ਅੱਤਰੀ, ਡਾ. ਸੁਖਬੀਰ ਸਿੰਘ ਸੰਧੂ ਅਤੇ ਕਰਤਾਰ ਸਿੰਘ ਪਾਲ ਨੇ ਸਰਕਾਰ ਵੱਲੋਂ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਵਿੱਚ ਖੇਤੀ ਟੈਕਨੋਕਰੇਟਸ ਦੀ ਵੈਟਰਨਰੀ ਡਾਕਟਰਾਂ ਨਾਲੋਂ ਤਨਖ਼ਾਹ ਸਮਾਨਤਾ ਦੁਬਾਰਾ ਤੋੜਨ ਦੀ ਸਖ਼ਤ ਨਿਖੇਧੀ ਕੀਤੀ ਅਤੇ ਸਰਕਾਰ ਵਿਰੁੱਧ ਰੋਸ ਜ਼ਾਹਰ ਕਰਦਿਆਂ ਪ੍ਰੋਫੈਸ਼ਨਲ ਪੇਅ ਪੈਰਟੀ ਦੁਆਰਾ ਬਹਾਲ ਕਰਨ ਦੀ ਮੰਗ ਕੀਤੀ। ਇਸ ਮੌਕੇ ਡਾ. ਗੁਰਮੇਲ ਸਿੰਘ, ਡਾ. ਹਰਪਾਲ ਸਿੰਘ ਪੰਨੂ, ਡਾ. ਪ੍ਰਿਤਪਾਲ ਸਿੰਘ, ਡਾ. ਗੁਰਦੀਪ ਸਿੰਘ, ਡਾ. ਕਰਨਵੀਰ ਸਿੰਘ, ਡਾ. ਸੰਦੀਪ ਰਿਣਵਾ, ਡਾ. ਜਸਵੰਤ ਰਾਏ, ਡਾ ਰਾਜ ਕੁਮਾਰ, ਡਾ. ਸੁਖਜਿੰਦਰ ਸਿੰਘ ਬਾਜਵਾ, ਡਾ. ਦਿਲਬਾਗ ਸਿੰਘ, ਡਾ. ਹਰਪਿੰਦਰ ਸਿੰਘ, ਡਾ. ਗੁਰਪ੍ਰੀਤ ਸਿੰਘ, ਡਾ. ਸੁਖਪਾਲਵੀਰ ਸਿੰਘ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ