Share on Facebook Share on Twitter Share on Google+ Share on Pinterest Share on Linkedin ਪੰਜਾਬ ਵਿੱਚ ਲਗਾਤਾਰ ਤੀਜੀ ਵਾਰ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਬਣੇਗੀ: ਚੰਦੂਮਾਜਰਾ ਖਿਜ਼ਰਬਾਦ ਵਿੱਚ ਹੋਲੇ ਮਹੱਲੇ ਦੇ ਦੂਜੇ ਦਿਨ ਸਿਆਸੀ ਆਗੂਆਂ ਤੇ ਇਲਾਕੇ ਦੀ ਸੰਗਤ ਨੇ ਕੀਤੀ ਸ਼ਿਰਕਤ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਮਾਜਰੀ, 6 ਮਾਰਚ: ਬਲਾਕ ਮਾਜਰੀ ਅਧੀਨ ਪੈਂਦੇ ਪਿੰਡ ਖਿਜ਼ਰਾਬਾਦ ਦੇ ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ ਦੇ ਪਾਵਨ ਪਵਿੱਤਰ ਅਸਥਾਨ ‘ਤੇ ਹੋਲੇ ਮਹੱਲੇ ਮੌਕੇ ਅੱਜ ਖੁੱਲੇ ਪੰਡਾਲ ਵਿਚ ਕੀਰਤਨ ਦੀਵਾਨ ਉਪਰੰਤ ਰਾਜਨੀਤਕ ਪਾਰਟੀਆਂ ਦੇ ਆਗੂਆਂ ਨੇ ਤਕਰੀਰਾਂ ਦਿੱਤੀਆਂ। ਇਸ ਮੌਕੇ ਬੋਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਹੋਲੇ ਮਹੱਲੇ ਦੇ ਪਵਿੱਤਰ ਤਿਉਹਾਰ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ 11 ਮਾਰਚ ਨੂੰ ਚੋਣਾਂ ਦੇ ਨਤੀਜੇ ਤੋਂ ਬਾਅਦ ਪੰਜਾਬ ਵਿੱਚ ਲਗਾਤਾਰ ਤੀਜੀ ਵਾਰ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਬਣੇਗੀ ਅਤੇ ਘੜ ਇਲਾਕੇ ਦੇ ਰਹਿੰਦੇ ਕੰਮ ਪਹਿਲ ਦੇ ਅਧਾਰ ’ਤੇ ਪੂਰੇ ਕੀਤੇ ਜਾਣਗੇ। ਇਸ ਮੌਕੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਉਜਾਗਰ ਸਿੰਘ ਬਡਾਲੀ, ਖਰੜ ਤੋਂ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਗਿੱਲ, ਬੀਬੀ ਲਖਵਿੰਦਰ ਕੌਰ ਗਰਚਾ, ਸੀਨੀਅਰ ਯੂਥ ਆਗੂ ਸਾਹਿਬ ਸਿੰਘ ਬਡਾਲੀ, ਚੇਅਰਮੈਨ ਰਣਵੀਰ ਸਿੰਘ ਪੂਨੀਆ, ਐਸਜੀਪੀਸੀ ਮੈਂਬਰ ਜਥੇਦਾਰ ਅਜਮੇਰ ਸਿੰਘ ਖੇੜਾ, ਚੇਅਰਮੈਨ ਮੇਜਰ ਸਿੰਘ ਸੰਗਤਪੁਰਾ, ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ, ਰਣਧੀਰ ਸਿੰਘ ਧੀਰਾ, ਹਰਦੀਪ ਸਿੰਘ ਸਰਪੰਚ ਖਿਜਰਾਬਾਦ, ਪਰਮਿੰਦਰ ਸਿੰਘ ਸੁਹਣਾ, ਕੁਲਜੀਤ ਬੇਦੀ, ਹਰਨਪ੍ਰੀਤ ਸਿੰਘ ਪ੍ਰਿੰਸ, ਹਰਵਿੰਦਰ ਸਿੰਘ ਲੌਂਗੀਆ, ਇੰਦਰਬੀਰ ਸਿੰਘ ਕੁਰਾਲੀ, ਮਨਦੀਪ ਸਿੰਘ ਖਿਜ਼ਰਾਬਾਦ, ਮਨਜੀਤ ਸਿੰਘ ਮੁੰਧੋਂ, ਹਰਨੇਕ ਸਿੰਘ ਨੇਕੀ, ਸਰਬਜੀਤ ਸਿੰਘ ਕਦੀਮਾਜਰਾ, ਜਰਨੈਲ ਸਿੰਘ, ਜਸਪਾਲ ਸਿੰਘ ਪੀ.ਏ, ਰਵਿੰਦਰ ਸਿੰਘ, ਦਿਲਬਾਗ ਸਿੰਘ ਮੀਆਂਪੁਰ, ਦਰਬਾਰਾ ਸਿੰਘ, ਕੁਲਵਿੰਦਰ ਸਿੰਘ, ਹਰਚਰਨ ਸਿੰਘ, ਪਰਮਜੀਤ ਸਿੰਘ, ਜਸਵਿੰਦਰ ਸਿੰਘ ਕਾਲਾ, ਸਰਪੰਚ ਬਲਕਾਰ ਸਿੰਘ ਭੰਗੂ, ਜਸਵਿੰਦਰ ਸਿੰਘ ਕਲਾ ਆਦਿ ਵਿਸ਼ੇਸ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਲੋਕਲ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ, ਮੀਤ ਪ੍ਰਧਾਨ ਹਰਦੀਪ ਸਿੰਘ ਤੇ ਹੋਰਨਾਂ ਪ੍ਰਬੰਧਕਾਂ ਵੱਲੋਂ ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ ਸਮੇਤ ਸਮੁਚੇ ਪਤਵੰਤਿਆਂ ਦਾ ਸਿਰੋਪਾਉ ਨਾਲ ਸਨਮਾਨ ਕੀਤਾ ਗਿਆ। ਇਸ ਦੌਰਾਨ ਢਾਡੀ ਜਥਿਆਂ ਬੀਬੀ ਜਸਵੀਰ ਕੌਰ ਜੱਸ, ਗਿ ਪ੍ਰਿਤਪਾਲ ਸਿੰਘ ਬੈਂਸ, ਗੁਰਦੇਵ ਸਿੰਘ ਕੋਨਾ, ਕਥਾਵਾਚਕ ਸੁਖਵਿੰਦਰ ਸਿੰਘ, ਇੰਦਰਜੀਤ ਸਿੰਘ ਤੀਰ, ਇੰਟਰਨੈਸ਼ਨਲ ਢਾਡੀ ਗਿਆਨੀ ਮਲਕੀਤ ਸਿੰਘ ਪਪਰਾਲੀ, ਰਣਜੀਤ ਸਿੰਘ ਰਾਣਾ, ਗੁਰਪ੍ਰੀਤ ਸਿੰਘ ਆਦਿ ਨੇ ਸੰਗਤਾਂ ਨੂੰ ਗੁਰੂ ਜਸ ਸੁਣਾਕੇ ਨਿਹਾਲ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ