Share on Facebook Share on Twitter Share on Google+ Share on Pinterest Share on Linkedin ਅਕਾਲੀ ਦਲ ਤੇ ਕਾਂਗਰਸ ਨੂੰ ਝਟਕਾ: ਡੋਗਰ ਸਿੰਘ ਭੁੱਲਰ ਤੇ ਤਜਿੰਦਰ ਹੈਰੀ ਤੇ ਹੋਰ ਆਗੂ ਆਪ ਵਿੱਚ ਸ਼ਾਮਲ ਨਬਜ਼-ਏ-ਪੰਜਾਬ ਬਿਊਰੋ, ਨੂਰਮਹਿਲ (ਜਲੰਧਰ), 26 ਜਨਵਰੀ: ਅਕਾਲੀ ਦਲ ਤੇ ਭਾਜਪਾ ਅਤੇ ਕਾਂਗਰਸ ਦੇ ਝੂਠੇ ਲਾਰਿਆਂ ਤੋਂ ਅੱਕੇ ਰਾਜ ਦੇ ਲੋਕਾਂ ਦਾ ਆਮ ਆਦਮੀ ਪਾਰਟੀ (ਆਪ) ਪ੍ਰਤੀ ਭਰੋਸਾ ਵਧਦਾ ਜਾ ਰਿਹਾ ਹੈ। ਇਸੇ ਲੜੀ ਵਿੱਚ ਸਾਬਕਾ ਅਕਾਲੀ ਵਿਧਾਇਕ ਸਵਰਗੀ ਗੁਰਦੀਪ ਸਿੰਘ ਭੁੱਲਰ ਦੇ ਭਰਾ ਅਤੇ ਉੱਘੇ ਆਗੂ ਡੋਗਰ ਸਿੰਘ ਭੁੱਲਰ, ਸਾਬਕਾ ਚੇਅਰਮੈਨ ਸਮੇਤ ਵੱਡੀ ਗਿਣਤੀ ਵਿੱਚ ਅਕਾਲੀ ਦਲ ਪੱਖੀ ਸਰਪੰਚਾਂ ਆਪਣੇ ਸਾਥੀਆਂ ਸਮੇਤ ਅੱਜ ਨੂਰਮਹਿਲ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਉਧਰ, ਜਲੰਧਰ ਵਿੱਚ ਦੋਆਬਾ ਜ਼ੋਨ ਕਾਂਗਰਸ ਦੇ ਓਬੀਸੀ ਮਾਮਲਿਆਂ ਬਾਰੇ ਇੰਚਾਰਜ ਤੇਜਿੰਦਰ ਸਿੰਘ ਹੈਰੀ ਅਤੇ ਜ਼ਿਲ੍ਹਾ ਭਲਾਈ ਸੈੱਲ ਦੇ ਜਨਰਲ ਸਕੱਤਰ ਰਾਜਿੰਦਰ ਸ਼ਰਮਾ ਨੇ ਕਾਂਗਰਸ ਦੀਆਂ ਲੋਕ-ਵਿਰੋਧੀ ਨੀਤੀਆਂ ਉੱਤੇ ਇਤਰਾਜ਼ ਪ੍ਰਗਟਾਉਂਦਿਆਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਆਪ ਦੇ ਕੌਮੀ ਆਗੂ ਸੰਜੇ ਸਿੰਘ ਅਤੇ ਕਰਨਲ ਸੀ.ਡੀ. ਸਿੰਘ ਕੰਬੋਜ ਨੇ ਇਨ੍ਹਾਂ ਆਗੂਆਂ ਦਾ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦਿੱਤਾ। ਸ੍ਰੀ ਸੰਜੇ ਸਿੰਘ ਨੇ ਕਿਹਾ ਕਿ ਲੋਕ ਹੁਣ ਅਕਾਲੀ ਦਲ ਦੀਆਂ ਲੋਕ-ਵਿਰੋਧੀ ਨੀਤੀਆਂ ਤੋਂ ਅੱਕੇ ਪਏ ਹਨ ਅਤੇ ਹੁਣ ਸੂਬੇ ਦੀ ਸਿਆਸਤ ਵਿੱਚ ਤਬਦੀਲੀ ਚਾਹੁੰਦੇ ਹਨ। ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਭੁੱਲਰ ਨੇ ਕਿਹਾ ਕਿ ਸੂਬੇ ਵਿੱਚ ਇਸ ਵੇਲੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਹਨੇਰੀ ਝੁੱਲ ਰਹੀ ਹੈ ਅਤੇ ਹਰ ਵਰਗ ਦੇ ਲੋਕ ਬਹੁਤ ਉਤਸ਼ਾਹ ਨਾਲ ਆਪ ਵਿੱਚ ਸ਼ਾਮਲ ਹੋ ਕੇ ਇਨਕਲਾਬ ਦਾ ਹਿੱਸਾ ਬਣਨ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਸੂਬੇ ਦੀ ਜਨਤਾ ਦੇ ਅਧਿਕਾਰਾਂ ਦੀ ਰਾਖੀ ਕਰਨ ਤੋਂ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਮਾਫ਼ੀਆ ਸਰਕਾਰ ਚਲਾ ਰਹੇ ਹਨ ਅਤੇ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਹਾਲਤ ਢਹਿ-ਢੇਰੀ ਹੋ ਕੇ ਰਹਿ ਗਈ ਹੈ। ਤੇਜਿੰਦਰ ਹੈਰੀ ਨੇ ਕਿਹਾ ਕਿ ਸੂਬੇ ਵਿੱਚ ਅਕਾਲੀ ਦਲ ਤੇ ਕਾਂਗਰਸ ਦੇ ਝੂਠੇ ਲਾਰਿਆਂ ਤੋਂ ਦੁਖੀ ਲੋਕ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਪਹਿਲਾਂ ਵਾਅਦਾ ਕੀਤਾ ਸੀ ਕਿ ਗ਼ੈਰ-ਸਿਆਸੀ ਅਤੇ ਕੁਝ ਸਨਿਮਰ ਪਿਛੋਕੜ ਵਾਲੇ ਲੋਕਾਂ ਨੂੰ ਟਿਕਟਾਂ ਦੇਣ ਦਾ ਵਾਅਦਾ ਕੀਤਾ ਸੀ ਪਰ ਸਭ ਕੁਝ ਉਸ ਵਾਅਦੇ ਤੋਂ ਉਲਟ ਕੀਤਾ ਗਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ