Share on Facebook Share on Twitter Share on Google+ Share on Pinterest Share on Linkedin ਅਕਾਲੀ ਦਲ ਦੇ ਉਮੀਦਵਾਰ ਕੈਪਟਨ ਸਿੱਧੂ ਵੱਲੋਂ ਪਿੰਡਾਂ ਵਿੱਚ ਚੋਣ ਪ੍ਰਚਾਰ ਤੇਜ਼ ਅਕਾਲੀ ਆਗੂ ਗੁਰਮੀਤ ਸਿੰਘ ਸ਼ਾਮਪੁਰ ਦੀ ਅਗਵਾਈ ਹੇਠ ਪਿੰਡ ਵਾਸੀਆਂ ਨੇ ਕੈਪਟਨ ਸਿੱਧੂ ਨੂੰ ਲੱਡੂਆਂ ਨਾਲ ਤੋਲਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਜਨਵਰੀ: ਮੁਹਾਲੀ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਅੱਜ ਨੇੜਲੇ ਪਿੰਡਾਂ ਵਿੱਚ ਚੋਣ ਪ੍ਰਚਾਰ ਕੀਤਾ। ਇਸ ਮੌਕੇ ਅਕਾਲੀ ਦਲ ਦੇ ਸਰਕਲ ਪ੍ਰਧਾਨ ਗੁਰਮੀਤ ਸਿੰਘ ਸ਼ਾਮਪੁਰ ਦੀ ਅਗਵਾਈ ਹੇਠ ਪਿੰਡ ਸ਼ਾਮਪੁਰ ਵਿੱਚ ਚੋਣ ਮੀਟਿੰਗ ਦੌਰਾਨ ਪਿੰਡ ਦੀ ਸਮੂਹ ਸੰਗਤ ਨੇ ਕੈਪਟਨ ਸਿੱਧੂ ਨੂੰ ਲੱਡੂਆਂ ਨਾਲ ਤੋਲਿਆ ਅਤੇ ਜੈਕਾਰਿਆਂ ਦੀ ਗੰੂਜ ਵਿੱਚ ਅਕਾਲੀ ਦਲ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ। ਅੱਜ ਇੱਥੇ ਸ੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਗੁਰਮੀਤ ਸਿੰਘ ਸ਼ਾਮਪੁਰ ਦੀ ਅਗਵਾਈ ਹੇਠ ਕੈਪਟਨ ਸਿੱਧੂ ਦੇ ਚੋਣ ਪ੍ਰਚਾਰ ਲਈ ਮੀਟਿੰਗ ਦਾ ਆਯੋਜਨ ਕੀਤਾ ਗਿਆ ਸੀ, ਜਿਸ ਦੌਰਾਨ ਪਿੰਡ ਦੇ ਦਸ ਪਰਿਵਾਰ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਤੰਗ ਆ ਕੇ ਅਕਾਲੀ-ਭਾਜਪਾ ਪਾਰਟੀ ਵਿੱਚ ਸ਼ਾਮਲ ਹੋਏ। ਇਨ੍ਹਾਂ ਪਰਿਵਾਰਾਂ ਦਾ ਅਕਾਲੀ ਦਲ ਵਿੱਚ ਸ਼ਾਮਲ ਹੋਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਗੁਰਮੀਤ ਸਿੰਘ ਸ਼ਾਮਪੁਰ ਨੇ ਆਪਣੇ ਪਾਰਟੀ ਵਰਕਰਾਂ ਨਾਲ ਕੈਪਟਨ ਸਿੱਧੂ ਦਾ ਸਿਰੋਪਾ ਪਾ ਕੇ ਸਨਮਾਨ ਕੀਤਾ ਅਤੇ ਪਿੰਡ ਦੀ ਸਮੂਹ ਸੰਗਤ ਨੂੰ ਕੈਪਟਨ ਸਿੱਧੂ ਦੇ ਹੱਕ ਵਿੱਚ ਵੋਟਾਂ ਭੁਗਤਾਉਣ ਦੀ ਅਪੀਲ ਕੀਤੀ। ਇਸ ਮੌਕੇ ਗੁਰਮੀਤ ਸਿੰਘ ਸ਼ਾਮਪੁਰ ਨੇ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀ-ਭਾਜਪਾ ਦੇ ਚੋਣ ਮੈਨੀਫੈਸਟੋ ਵਿੱਚ ਪਿੰਡਾਂ ’ਚ ਵਿਕਾਸ ਕਰਜਾਂ ਲਈ ਵਿਸ਼ੇਸ਼ ਉਪਰਾਲੇ ਕਰਨ ਦੀ ਯੋਜਨਾ ਬਣਾਈ ਗਈ ਹੈ। ਉਨ੍ਹਾਂ ਲੋਕਾਂ ਨੂੰ ਦੱਸਿਆ ਕਿ ਪੰਜਾਬ ’ਚ ਅਕਾਲੀ-ਭਾਜਪਾ ਸਰਕਾਰ ਮੁੜ ਬਣਨਾ ਲਗਭਗ ਤੈਅ ਹੈ ਜਿਸ ਤੋਂ ਬਾਅਦ ਪਿੰਡਾਂ ਦੀ ਨੁਹਾਰ ਸ਼ਹਿਰਾਂ ਵਾਂਗ ਕਰ ਦਿੱਤੀ ਜਾਵੇਗੀ। ਉਨ੍ਹਾਂ ਕੈਪਟਨ ਸਿੱਧੂ ਨੂੰ ਅਪੀਲ ਕੀਤੀ ਕਿ ਪਿੰਡ ਸ਼ਾਮਪੁਰ ਨੂੰ ਲਗਦੀਆਂ ਜਿਹੜੀਆਂ ਦੋ ਸੜਕਾਂ ਕੱਚੀਆਂ ਹਨ, ਉਨ੍ਹਾਂ ਨੂੰ ਪਹਿਲ ਦੇ ਅਧਾਰ ’ਤੇ ਪੱਕਾ ਕਰਵਾਇਆ ਜਾਵੇ। ਲੋਕਾਂ ਵੱਲੋਂ ਦੱਸੀ ਗਈ ਸਮੱਸਿਆ ਨੂੰ ਕੈਪਟਨ ਸਿੱਧੂ ਨੇ ਹਰ ਪੱਖੋਂ ਹੱਲ ਕਰਵਾਉਣ ਦਾ ਵਿਸ਼ਵਾਸ਼ ਦਿਵਾਇਆ। ਇਸ ਮੌਕੇ ਕੈਪਟਨ ਸਿੱਧੂ ਨੇ ਸਮੂਹ ਸੰਗਤ ਨੂੰ ਸਰਕਾਰ ਦੀਆਂ ਨੀਤੀਆਂ ’ਤੇ ਚਾਨਣਾ ਪਾਉਂਦੇ ਹੋਏ ਕਿਹਾ ਕਿ ਸਰਕਾਰ ਬਣਨ ਤੋਂ ਬਾਅਦ ਪਿੰਡਾਂ ਨੂੰ ਉਹ ਸਾਰੀਆਂ ਸਹੁਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ, ਜਿਨ੍ਹਾਂ ਦੀ ਉਥੇ ਲੋੜ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ’ਚ ਸੀਵਰੇਜ, ਸਟ੍ਰੀਟ ਲਾਈਟਾਂ, ਵਾਈ ਫਾਈ ਸੁਵਿਧਾ, ਪਾਰਕ ਅਤੇ ਹੋਰ ਮੁੱਢਲੀਆਂ ਸਹੂਲਤਾਂ ਉਪਲਬੱਧ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪੰਜ ਸਾਲ ਬਾਅਦ ਆਪਣੀ ਗਲਤੀ ਸੁਧਾਰਨ ਦਾ ਮੌਕਾ ਮਿਲਿਆ ਹੈ, ਜਿਸ ਕਰਕੇ ਉਹ ਆਪਣੀ ਵੋਟ ਦਾ ਸੋਚ ਸਮਝ ਕੇ ਭੁਗਤਾਨ ਕਰਨ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਬਲਜੀਤ ਸਿੰਘ ਕੁੰਭੜਾ, ਲੇਬਰਫੈਡ ਪੰਜਾਬ ਦੇ ਐਮ.ਡੀ ਪਰਮਿੰਦਰ ਸਿੰਘ ਸੋਹਾਣਾ, ਬਲਾਕ ਸੰਮਤੀ ਦੇ ਚੇਅਰਮੈਨ ਰੇਸ਼ਮ ਸਿੰਘ, ਜਥੇਦਾਰ ਬਲਵਿੰਦਰ ਸਿੰਘ ਗੋਬਿੰਦਗੜ੍ਹ, ਲਾਭ ਸਿੰਘ, ਜਗਜੀਤ ਸਿੰਘ ਗੋਰਾ ਕੰਗ, ਰਵੀ ਨੰਬਰਦਾਰ, ਜਸਬੀਰ ਸਿੰਘ ਸਾਬਕਾ ਸਰਪੰਚ, ਗੁਰਮੁਖ ਸਿੰਘ, ਪ੍ਰੇਮ ਸਿੰਘ, ਮੇਜਰ ਸਿੰਘ , ਗੁਰਮੁਖ ਸਿੰਘ, ਸਰੂਪਾ ਭਗਤ, ਬ੍ਰਿਜ ਲਾਲ, ਬੀਰਾ ਕੁੰਭੜਾ, ਜੈਲਾ ਬਲਕਾਰ ਨੰਬਰਦਾਰ, ਸੁਰੇਸ਼ ਕੁਮਾਰ ਪ੍ਰਧਾਨ ਮੰਦਰ ਕਮੇਟੀ, ਦਲਜੀਤ ਕੌਰ, ਨੱਛਤਰ ਸਿੰਘ, ਅਮਰ ਸਿੰਘ, ਰੁਲਦਾ ਸਿੰਘ ਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ