ਪਿੰਡ ਚਨਾਲੋਂ ਵਿੱਚ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਗਿੱਲ ਨੂੰ ਲੱਡੂਆਂ ਨਾਲ ਤੋਲਿਆ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 27 ਜਨਵਰੀ:
ਸਥਾਨਕ ਸ਼ਹਿਰ ਦੇ ਵਾਰਡ ਨੰਬਰ-10 ਸਥਿਤ ਪਿੰਡ ਚਨਾਲੋਂ ਵਿਖੇ ਕੌਂਸਲਰ ਕੁਲਵੰਤ ਕੌਰ ਪਾਬਲਾ ਦੀ ਦੇਖ-ਰੇਖ ਹੇਠ ਅਤੇ ਗੁਰਮੇਲ ਸਿੰਘ ਪਾਬਲਾ ਦੀ ਅਗਵਾਈ ਵਿੱਚ ਕਰਵਾਈ ਇੱਕ ਚੋਣ ਮੀਟਿੰਗ ਦੌਰਾਨ ਖਰੜ ਹਲਕੇ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਰਣਜੀਤ ਸਿੰਘ ਗਿੱਲ ਨੂੰ ਲੱਡੂਆਂ ਨਾਲ ਤੋਲਿਆ ਗਿਆ। ਇਸ ਮੌਕੇ ਬੋਲਦਿਆਂ ਰਣਜੀਤ ਸਿੰਘ ਗਿੱਲ ਨੇ ਕਿਹਾ ਕਿ ਐਤਕੀਂ ਵੀ ਮਾਰਚ ਮਹੀਨੇ ਵਿੱਚ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਬਣਨੀ ਲਗਭਗ ਤੈਅ ਹੈ। ਇਸ ਉਪਰੰਤ ਸਮੁੱਚੇ ਹਲਕੇ ਦਾ ਸਰਬਪੱਖੀ ਵਿਕਾਸ ਕਰਵਾਇਆ ਜਾਵੇਗਾ ਤਾਂ ਜੋ ਬਾਕੀ ਰਹਿੰਦੇ ਵਿਕਾਸ ਕਾਰਜ ਪੂਰੇ ਕਰਵਾਏ ਜਾ ਸਕਣ। ਇਸ ਦੌਰਾਨ ਪਿੰਡ ਵਾਸੀਆਂ ਨੇ ਕੌਂਸਲਰ ਕੁਲਵੰਤ ਕੌਰ ਪਾਬਲਾ ਦੀ ਅਗਵਾਈ ਵਿੱਚ ਰਣਜੀਤ ਗਿੱਲ ਨੂੰ ਲੱਡੂਆਂ ਨਾਲ ਤੋਲਦੇ ਹੋਏ ਜੈਕਾਰਿਆਂ ਦੀ ਗੂੰਜ ਵਿੱਚ ਪੂਰਨ ਬਹੁਮਤ ਨਾਲ ਜਿਤਾਉਣ ਦਾ ਭਰੋਸਾ ਦਿੱਤਾ।
ਇਸ ਮੌਕੇ ਉੱਘੇ ਸਮਾਜ ਸੇਵੀ ਦਵਿੰਦਰ ਸਿੰਘ ਬਾਜਵਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਚਰਨਜੀਤ ਸਿੰਘ ਕਾਲੇਵਾਲ, ਨਗਰ ਕੌਂਸਲ ਕੁਰਾਲੀ ਦੀ ਪ੍ਰਧਾਨ ਕ੍ਰਿਸ਼ਨਾ ਦੇਵੀ ਧੀਮਾਨ, ਬਲਵਿੰਦਰ ਸਿੰਘ ਕਾਕਾ ਝਿੰਗੜਾਂ, ਇੰਦਰਬੀਰ ਸਿੰਘ ਪ੍ਰਧਾਨ, ਰਵਿੰਦਰ ਸਿੰਘ ਰਾਜੀ, ਮੁਕੇਸ਼ ਰਾਣਾ, ਸੁਰਿੰਦਰ ਕੌਰ, ਸੋਨੂੰ ਕੁਰਾਲੀ, ਮਾਸਟਰ ਜਸਮੇਰ ਸਿੰਘ, ਜਸਵੀਰ ਸਿੰਘ ਕੁਰਾਲੀ, ਜਸਪ੍ਰੀਤ ਸਿੰਘ ਜੱਸੀ ਅਤੇ ਹੋਰ ਮੋਹਤਬਰ ਵਿਅਕਤੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ ਨਬਜ਼-ਏ-ਪੰਜਾਬ, ਡੇਰਾਬੱਸੀ, 1…