nabaz-e-punjab.com

ਬਿਜਲੀ-ਪਾਣੀ ਦੀਆਂ ਵਧੀਆਂ ਕੀਮਤਾਂ ਦੇ ਖ਼ਿਲਾਫ਼ ਅਕਾਲੀ ਭਾਜਪਾ ਵੱਲੋਂ ਡੀਸੀ ਦਫ਼ਤਰ ਦੇ ਬਾਹਰ ਧਰਨਾ ਅੱਜ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਨਵੰਬਰ:
ਪੰਜਾਬ ਸਰਕਾਰ ਵੱਲੋਂ ਬਿਜਲੀ ਦੀਆਂ ਦਰਾਂ ਵਿੱਚ ਕੀਤੇ ਅਥਾਹ ਵਾਧੇ ਅਤੇ ਗਮਾਡਾ ਵੱਲੋਂ ਪੀਣ ਵਾਲੇ ਪਾਣੀ ਦੀਆਂ ਕੀਮਤਾਂ ਵਧਾਉਣ ਦੇ ਖ਼ਿਲਾਫ਼ ਭਲਕੇ 21 ਨਵੰਬਰ ਨੂੰ ਸਵੇਰੇ 10 ਵਜੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਰਕਰਾਂ ਵੱਲੋਂ ਇੱਥੋਂ ਦੇ ਸੈਕਟਰ-76 ਸਥਿਤ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਵਿਸ਼ਾਲ ਰੋਸ ਮੁਜ਼ਾਹਰਾ ਕੀਤਾ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਮੰਗਲਵਾਰ ਨੂੰ ਅਕਾਲੀ ਭਾਜਪਾ ਗੱਠਜੋੜ ਵੱਲੋਂ ਸਥਾਨਕ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਬਿਜਲੀ ਤੇ ਪਾਣੀ ਦੀਆਂ ਕੀਮਤਾਂ ਵਧਾਉਣ ਦੇ ਕੈਪਟਨ ਸਰਕਾਰ ਦੇ ਲੋਕ ਵਿਰੋਧੀ ਫੈਸਲੇ ਦੇ ਖ਼ਿਲਾਫ਼ ਖਾਲੀ ਬਾਲਟੀਆਂ ਅਤੇ ਹੱਥਾਂ ਵਿੱਚ ਲਾਲਟੈਨਾਂ ਫੜ ਕੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਅਕਾਲੀ ਭਾਜਪਾ ਦੇ ਸਾਰੇ ਵਿੰਗਾਂ ਦੇ ਵਰਕਰ ਅਤੇ ਸ਼ਹਿਰ ਵਾਸੀ ਸੋਹਾਣਾ ਟੀ ਪੁਆਇੰਟ ’ਤੇ ਇਕੱਠੇ ਹੋਣਗੇ। ਜਿੱਥੋਂ ਡੀਸੀ ਦਫ਼ਤਰ ਤੱਕ ਪੈਦਲ ਰੋਸ ਮਾਰਚ ਕੀਤਾ ਜਾਵੇਗਾ। ਇਸ ਮਗਰੋਂ ਮੁੱਖ ਮੰਤਰੀ ਦੇ ਨਾਂ ਲਿਖਿਆ ਇੱਕ ਮੰਗ ਪੱਤਰ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…