ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਮੁਹਾਲੀ ਵਿੱਚ ਰੋਸ ਮਾਰਚ, ਡੀਸੀ ਨੂੰ ਮੰਗ ਪੱਤਰ ਸੌਂਪਿਆਂ

ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ’ਤੇ ਐਨਐਸਏ ਲਗਾਉਣ ਦੀ ਸਖ਼ਤ ਨਿਖੇਧੀ

ਨਬਜ਼-ਏ-ਪੰਜਾਬ, ਮੁਹਾਲੀ, 27 ਮਈ:
ਅਕਾਲੀ ਦਲ ਵਾਰਿਸ ਪੰਜਾਬ ਦੇ ਕਾਰਕੁਨਾਂ ਨੇ ਅੱਜ ਮੁਹਾਲੀ ਵਿੱਚ ਰੋਸ ਮਾਰਚ ਕੀਤਾ। ਸਿੱਖ ਆਗੂ ਤੇ ਸੰਸਦ ਮੈਂਬਰ ਭਾਈ ਸਰਬਜੀਤ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਜਥੇਬੰਦੀ ਦੇ ਮੈਂਬਰ ਮਾਰਚ ਕਰਦੇ ਹੋਏ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੈਕਟਰ-76 ਪਹੁੰਚੇ ਅਤੇ ਡੀਸੀ ਮੁਹਾਲੀ ਸ੍ਰੀਮਤੀ ਕੋਮਲ ਮਿੱਤਲ ਨੂੰ ਮੰਗ ਦਿੱਤਾ। ਉਨ੍ਹਾਂ ਨੇ ਸਿੱਖ ਆਗੂ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ’ਤੇ ਐਨਐਸਏ ਲਗਾਉਣ ਅਤੇ ਤੀਜੀ ਵਾਰ ਵਾਧਾ ਕਰਨ ਦੀ ਸਖ਼ਤ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਭਾਈ ਅੰਮ੍ਰਿਤਪਾਲ ਸਿੰਘ ਸਮੇਤ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।
ਇਸ ਮੌਕੇ ਸਰਬਜੀਤ ਸਿੰਘ ਖ਼ਾਲਸਾ ਨੇ ਦੱਸਿਆ ਕਿ ਅੱਜ ਪੰਜਾਬ ਭਰ ’ਚ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦੇ ਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਗਈ ਹੈ। ਹਰ ਜ਼ਿਲ੍ਹੇ ਵਿੱਚ ਸੈਂਕੜਿਆਂ ਦੀ ਗਿਣਤੀ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ, ਵਰਕਰ ਅਤੇ ਸਿੱਖ ਨੌਜਵਾਨਾਂ ਸਮੇਤ ਇਨਸਾਫ਼ ਪਸੰਦ ਲੋਕਾਂ ਨੇ ਸ਼ਾਂਤਮਈ ਢੰਗ ਨਾਲ ਰੋਸ ਪ੍ਰਗਟ ਕੀਤਾ ਗਿਆ।
ਆਗੂਆਂ ਨੇ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਨੂੰ ਲੋਕਾਂ ਨੇ ਆਪਣਾ ਨੁਮਾਇੰਦਾ ਚੁਣ ਕੇ ਸੰਸਦ ਵਿੱਚ ਭੇਜਿਆ ਸੀ ਪ੍ਰੰਤੂ ਸਮੇਂ ਦੀਆਂ ਸਰਕਾਰਾਂ ਵੱਲੋਂ ਸਾਜ਼ਿਸ਼ ਤਹਿਤ ਉਨ੍ਹਾਂ ਨੂੰ ਜੇਲ੍ਹ ਵਿੱਚ ਡੱਕ ਕੇ ਰੱਖਿਆ ਹੋਇਆ ਹੈ ਅਤੇ ਨਾਜਾਇਜ਼ ਤਰੀਕੇ ਨਾਲ ਤੀਜੀ ਵਾਰ ਐਨਐਸਏ ਵਿੱਚ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦਾ ਇਹ ਕਾਰਵਾਈ ਲੋਕਤੰਤਰ ਦੀ ਹੱਤਿਆ ਦੇ ਬਰਾਬਰ ਹੈ।
ਭਾਈ ਅਵਤਾਰ ਸਿੰਘ ਨਗਲਾ ਨੇ ਸਜ਼ਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਅਤੇ ਭਾਈ ਅੰਮ੍ਰਿਤਪਾਲ ਸਿੰਘ ਨਾਲ ਗ੍ਰਿਫ਼ਤਾਰ ਕੀਤੇ ਸਿੱਖ ਨੌਜਵਾਨਾਂ ਨੂੰ ਜੇਲ੍ਹਾਂ ਵਿੱਚ ਡੱਕ ਕੇ ਰੱਖਣਾ ਸਮੁੱਚੀ ਸਿੱਖ ਕੌਮ ਨੂੰ ਬੇਗਾਨਗੀ ਦਾ ਅਹਿਸਾਸ ਕਰਵਾਉਣ ਅਤੇ ਮਨੁੱਖੀ ਅਧਿਕਾਰਾਂ ਦਾ ਘਾਣ ਹੈ। ਉਨ੍ਹਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਪੰਜਾਬ ਵਿੱਚ ਨਸ਼ਾ ਵਿਰੋਧੀ ਲਹਿਰ ਨੇ ਪੰਜਾਬ ਦੇ ਨੌਜਵਾਨਾਂ ਵਿੱਚ ਚੇਤਨਾ ਜਗਾਈ ਅਤੇ ਉਨ੍ਹਾਂ ਨੇ ਗੁਰਮਤਿ ਆਧਾਰਿਤ ਜੀਵਨ, ਸਿੱਖ ਸਿਧਾਂਤਾਂ ਦੀ ਰੱਖਿਆ ਅਤੇ ਮਨੁੱਖੀ ਅਧਿਕਾਰਾਂ ਦੀ ਬਹਾਲੀ ਲਈ ਲੋਕਾਂ ਨੂੰ ਉਤਸ਼ਾਹਿਤ ਕੀਤਾ ਹੈ, ਜੋ ਦਿਨ ਪ੍ਰਤੀ ਦਿਨ ਵਧ ਰਹੀ ਲੋਕਪ੍ਰਿਅਤਾ ਕਾਰਨ ਹੁਕਮਰਾਨਾਂ ਦੀਆਂ ਅੱਖਾਂ ਵਿੱਚ ਰੜਕਣ ਲੱਗ ਪਏ ਸੀ। ਉਨ੍ਹਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਨੂੰ ਜੇਲ੍ਹ ਵਿੱਚ ਡੱਕੀ ਰੱਖਣਾ ਸਿੱਖ ਹੱਕਾਂ ਦੀ ਆਵਾਜ਼ ਨੂੰ ਦਬਾਉਣ ਦੀ ਯੋਜਨਾ ਦਾ ਹਿੱਸਾ ਜਾਪਦਾ ਹੈ।

ਇਸ ਮੌਕੇ ਐਡਵੋਕੇਟ ਕਾਬਲ ਸਿੰਘ ਭੁੱਲਰ, ਇਮਾਨ ਸਿੰਘ ਖਾਰਾ, ਭਾਈ ਦਮੇਂਦਰ ਸਿੰਘ, ਪਰਮਜੀਤ ਸਿੰਘ, ਹਰਜੀਤ ਸਿੰਘ, ਵਕੀਲ ਹਰਜੋਤ ਸਿੰਘ, ਬਾਬਾ ਮੇਹਰ ਸਿੰਘ, ਭਾਈ ਦਵਿੰਦਰ ਸਿੰਘ ਖ਼ਾਲਸਾ, ਸਤਿੰਦਰ ਸਿੰਘ ਬਡਾਲਾ, ਰਮਨਜੀਤ ਸਿੰਘ ਲਿੱਧੜ, ਵਕੀਲ ਪ੍ਰਭ ਸਿੰਘ, ਲਵਪ੍ਰੀਤ ਸਰੀਨ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਸੈਨੇਟ ਪ੍ਰਬੰਧ ਨੂੰ ਬਹਾਲ ਕਰਕੇ ਚੋਣਾਂ ਕਰਵਾਉਣ ਦੀ ਮੰਗ

ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਸੈਨੇਟ ਪ੍ਰਬੰਧ ਨੂੰ ਬਹਾਲ ਕਰਕੇ ਚੋਣਾਂ ਕਰਵਾਉਣ ਦੀ ਮੰਗ ਨਬਜ਼-ਏ-ਪੰਜਾਬ, ਚੰਡ…