ਪੰਚਾਇਤੀ ਚੋਣਾਂ ਲਈ ਅਕਾਲੀ ਦਲ ਵੱਲੋਂ ਮੁਹਾਲੀ ਹਲਕੇ ਵਿੱਚ ਸਰਗਰਮੀ ਲਿਆਂਦੀ ਜਾਵੇਗੀ: ਕੈਪਟਨ ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਜੂਨ:
ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਆਉਣ ਵਾਲੀਆਂ ਪੰਚਾਇਤੀ ਚੋਣਾਂ ਵਿੱਚ ਜਿੱਤ ਹਾਸਿਲ ਕਰਨ ਲਈ ਤਿਆਰੀਆਂ ਵਿੱਢ ਦਿੱਤੀਆਂ ਹਨ। ਹਲਕਾ ਮੁਹਾਲੀ ਦੇ ਦਿਹਾਤੀ ਸਰਕਲ ਪ੍ਰਧਾਨਾਂ ਦੀ ਇੱਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੇ ਕਿਹਾ ਕਿ ਹਲਕੇ ਵਿੱਚ ਜ਼ਿਲ੍ਹਾ ਪ੍ਰੀਸ਼ਦ, ਸੰਮਤੀ ਅਤੇ ਸਰਪੰਚੀ ਦੇ ਚਾਹਵਾਨ ਉਮੀਦਵਾਰਾਂ ਦੀ ਲੋਕਾਈ ਅਤੇ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦਿਆਂ ਹੋਇਆ ਉਨ੍ਹਾਂ ਦੇ ਨਾਵਾਂ ਉੱਪਰ ਡੂੰਘਾਈ ਨਾਲ ਵਿਚਾਰ ਕਰਨ ਪਿੱਛੋਂ ਹੀ ਫੈਸਲੇ ਲਏ ਜਾਣਗੇ।
ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ ਤੇ ਲੋਕ ਕਾਂਗਰਸ ਦੀਆਂ ਦਮਨਕਾਰੀ ਨੀਤੀਆਂ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ। ਜਿਸ ਦਾ ਖਮਿਆਜ਼ਾ ਮੌਜੂਦਾ ਸਰਕਾਰ ਨੂੰ ਆਉਂਦੀਆਂ ਚੋਣਾਂ ਵਿੱਚ ਭੁਗਤਣਾ ਪਵੇਗਾ।
ਉਨ੍ਹਾਂ ਕਿਹਾ ਕਿ ਜਿਸ ਦਿਨ ਤੋਂ ਕਾਂਗਰਸ ਸਰਕਾਰ ਰਾਜ ਸੱਤਾ ਉੱਪਰ ਕਾਬਜ਼ ਹੋਈ ਹੈ ਉਦੋਂ ਤੋਂ ਹੁਣ ਤੱਕ ਲੋਕ ਭਲਾਈ, ਲੋਕ ਸੇਵਾ ਦਾ ਇੱਕ ਵੀ ਕੰਮ ਅਮਲ ਵਿੱਚ ਨਹੀਂ ਲਿਆਂਦਾ ਗਿਆ। ਇਸ ਦੇ ਉਲਟ ਸ਼੍ਰੋਮਣੀ ਅਕਾਲੀ ਦਲ ਵੱਲੋਂ ਚਲਾਈਆਂ ਕਿੰਨੀਆਂ ਹੀ ਲੋਕ ਹਿੱਤ ਸਕੀਮਾਂ ਨੂੰ ਬੰਦ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਉਪਰ ਆਪਣੀ ਤਾਕਤ ਦਾ ਗਲਤ ਇਸਤੇਮਾਲ ਕਰਕੇ ਪਰਚੇ ਕਰਕੇ ਬਿਨਾ ਗੱਲੋਂ ਬਦਲੇ ਦੀ ਰਾਜਨੀਤੀ ਕੀਤੀ ਜਾ ਰਹੀ ਹੈ। ਇਸ ਮੌਕੇ ਸਰਕਲ ਪ੍ਰਧਾਨ ਅਵਤਾਰ ਸਿੰਘ ਦਾਊਂ, ਬਲਵਿੰਦਰ ਸਿੰਘ ਲਖਨੌਰ, ਹਰਮਿੰਦਰ ਸਿੰਘ ਪੱਤੋਂ, ਬਲਜੀਤ ਸਿੰਘ ਜਗਾਤਪੁਰਾ, ਰਵਿੰਦਰ ਸਿੰਘ ਸ਼ਾਮਪੁਰ ਅਤੇ ਪ੍ਰਭਜੋਤ ਸਿੰਘ ਕਲੇਰ ਹਾਜ਼ਿਰ ਸਨ।

Load More Related Articles
Load More By Nabaz-e-Punjab
Load More In General News

Check Also

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ ਭਾਰਤੀ ਕਿਸਾਨ ਮਜ਼ਦੂਰ ਸੰਘਰਸ਼…